ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਤਮਿਲ ਨਾਡੂ ਵਿੱਚ ਨੇਵੇਲੀ ਪਾਵਰ ਪਲਾਂਟ ਦੇ ਬਾਇਲਰ ਵਿੱਚ ਵਿਸਫੋਟ ਦੀ ਵਜ੍ਹਾ ਨਾਲ ਲੋਕਾਂ ਦੇ ਜਾਨ ਗਵਾਉਣ ’ਤੇ ਗਹਿਰਾ ਦੁਖ ਵਿਅਕਤ ਕੀਤਾ

ਸ਼੍ਰੀ ਅਮਿਤ ਸ਼ਾਹ ਨੇ ਤਮਿਲ ਨਾਡੂ ਦੇ ਮੁੱਖ ਮੰਤਰੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਵਿਸ਼ਵਾਸ ਦਿਵਾਇਆ

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਰਾਹਤ ਕਾਰਜ ਵਿੱਚ ਮਦਦ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਮੌਕੇ ’ਤੇ ਪਹੁੰਚੇ

ਮ੍ਰਿਤਕਾਂ ਦੇ ਰਿਸ਼ਤੇਦਾਰਾਂ ਪ੍ਰਤੀ ਗਹਿਰੀ ਸੰਵੇਦਨਾ ਅਤੇ ਜਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ – ਸ਼੍ਰੀ ਅਮਿਤ ਸ਼ਾਹ

प्रविष्टि तिथि: 01 JUL 2020 2:52PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਤਮਿਲ ਨਾਡੂ ਵਿੱਚ ਨੇਵੇਲੀ ਪਾਵਰ ਪਲਾਂਟ ਦੇ ਬਾਇਲਰ ਵਿੱਚ ਵਿਸਫੋਟ ਦੀ ਵਜ੍ਹਾ ਨਾਲ ਲੋਕਾਂ ਦੇ ਜਾਨ ਗਵਾਉਣ ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਇੱਕ ਟਵੀਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਤਮਿਲ ਨਾਡੂ ਦੇ ਮੁੱਖ ਮੰਤਰੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

 

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਰਾਹਤ ਕਾਰਜ ਵਿੱਚ ਮਦਦ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਮੌਕੇ ਤੇ ਪਹੁੰਚ ਗਏ ਹਨ। ਸ਼੍ਰੀ ਅਮਿਤ ਸ਼ਾਹ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਪ੍ਰਤੀ ਗਹਿਰੀ ਸੰਵੇਦਨਾ ਵਿਅਕਤ ਕਰਦੇ ਹੋਏ ਕਿਹਾ ਕਿ ਉਹ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਨ।

https://twitter.com/AmitShah/status/1278232015280603136

*****

 

ਐੱਨਡਬਲਿਊ/ਆਰਕੇ/ਪੀਕੇ/ਡੀਡੀਡੀ/ਏਡੀ


(रिलीज़ आईडी: 1635802) आगंतुक पटल : 136
इस विज्ञप्ति को इन भाषाओं में पढ़ें: English , Urdu , हिन्दी , Manipuri , Bengali , Tamil