ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਦਰਮਿਆਨ ਟੈਲੀਫੋਨ ’ਤੇ ਗੱਲਬਾਤ ਹੋਈ
Posted On:
02 JUL 2020 3:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਨਾਲ 2 ਜੁਲਾਈ 2020 ਨੂੰ ਟੈਲੀਫੋਨ ’ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਦੂਜੇ ਵਿਸ਼ਵ ਯੁੱਧ ਵਿੱਚ ਜਿੱਤ ਦੀ 75ਵੀਂ ਵਰ੍ਹੇਗੰਢ ਦੇ ਅਵਸਰ ’ਤੇ ਮਨਾਏ ਜਾ ਰਹੇ ਸਮਾਰੋਹਾਂ ਦੀ ਸਫ਼ਲਤਾ ਅਤੇ ਰੂਸ ਵਿੱਚ ਸੰਵਿਧਾਨਕ ਸੰਸ਼ੋਧਨਾਂ ’ਤੇ ਵੋਟ ਦੇ ਸਫ਼ਲ ਸਮਾਪਨ ਲਈ ਗਰਮਜੋਸ਼ੀ ਨਾਲ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ 24 ਜੂਨ 2020 ਨੂੰ ਮਾਸਕੋ ਵਿੱਚ ਆਯੋਜਿਤ ਮਿਲਟਰੀ ਪਰੇਡ ਵਿੱਚ ਇੱਕ ਭਾਰਤੀ ਟੁਕੜੀ ਦੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਇਸ ਨੂੰ ਭਾਰਤ ਅਤੇ ਰੂਸ ਦੀ ਜਨਤਾ ਦਰਮਿਆਨ ਸਥਾਈ ਦੋਸਤੀ ਦਾ ਪ੍ਰਤੀਕ ਦੱਸਿਆ।
ਦੋਹਾਂ ਨੇਤਾਵਾਂ ਨੇ ਕੋਵਿਡ-19 ਗਲੋਬਲ ਮਹਾਮਾਰੀ ਦੇ ਨਕਾਰਾਤਮਕ ਨਤੀਜਿਆਂ ਨੂੰ ਦੂਰ ਕਰਨ ਲਈ ਦੋਹਾਂ ਦੇਸ਼ਾਂ ਦੁਆਰਾ ਕੀਤੇ ਗਏ ਪ੍ਰਭਾਵੀ ਉਪਾਵਾਂ ਦੀ ਚਰਚਾ ਕੀਤੀ ਅਤੇ ਕੋਵਿਡ ਦੇ ਬਾਅਦ ਦੀ ਦੁਨੀਆ ਦੀਆਂ ਚੁਣੌਤੀਆਂ ਨਾਲ ਮਿਲਕੇ ਮੁਕਾਬਲਾ ਕਰਨ ਲਈ ਭਾਰਤ ਅਤੇ ਰੂਸ ਦੇ ਕਰੀਬੀ ਰਿਸ਼ਤਿਆਂ ਦੇ ਮਹੱਤਵ ’ਤੇ ਸਹਿਮਤੀ ਵਿਅਕਤ ਕੀਤੀ।
ਦੋਵੇਂ ਨੇਤਾ ਦੁਵੱਲੇ ਸੰਪਰਕ ਅਤੇ ਸਲਾਹ-ਮਸ਼ਵਰਿਆਂ ਦੀ ਗਤੀ ਬਣਾਈ ਰੱਖਣ ‘ਤੇ ਸਹਿਮਤ ਹੋਏ, ਜਿਸ ਨਾਲ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਹੋਣ ਵਾਲੇ ਸਲਾਨਾ ਦੁਵੱਲੇ ਸਿਖ਼ਰ ਸੰਮੇਲਨ ਦਾ ਆਯੋਜਨ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨੇ ਦੁਵੱਲੇ ਸਿਖਰ ਸੰਮੇਲਨ ਲਈ ਭਾਰਤ ਵਿੱਚ ਰਾਸ਼ਟਰਪਤੀ ਪੁਤਿਨ ਦਾ ਸੁਆਗਤ ਕਰਨ ਲਈ ਆਪਣੀ ਉਤਸੁਕਤਾ ਵਿਅਕਤ ਕੀਤੀ।
ਰਾਸ਼ਟਰਪਤੀ ਪੁਤਿਨ ਨੇ ਫੋਨ ਕਾਲ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਸਾਰੇ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।
*****
ਵੀਆਰਆਰਕੇ/ਵੀਜੇ
(Release ID: 1636030)
Visitor Counter : 253
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam