ਸਿੱਖਿਆ ਮੰਤਰਾਲਾ

ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਨੇ ਐੱਨਈਈਟੀ (ਨੀਟ) ਅਤੇ ਜੇਈਈ ਮੇਨਸ ਅਤੇ ਅਡਵਾਂਸ ਦੀਆਂ ਨਵੀਆਂ ਪ੍ਰੀਖਿਆ ਤਰੀਕਾਂ ਦਾ ਐਲਾਨ ਕੀਤਾ

Posted On: 03 JUL 2020 8:51PM by PIB Chandigarh

ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਸ਼੍ਰੀ ਰਮੇਸ਼ ਪੋਖਰਿਯਾਲ ਨਿਸ਼ੰਕਨੇ ਅੱਜ ਔਨਲਾਈਨ ਮਾਧਿਅਮ ਰਾਹੀਂ ਐੱਨਈਈਟੀ ਅਤੇ ਜੇਈਈ ਮੇਨਸ ਅਤੇ ਅਡਵਾਂਸ ਦੀਆਂ ਨਵੀਆਂ ਪ੍ਰੀਖਿਆ ਤਰੀਕਾਂ ਦਾ ਐਲਾਨ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਦੀ ਸਲਾਹ ਤੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਜੇਈਈ ਅਤੇ ਨੀਟ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਈਈ ਮੇਨ ਦੀ ਪ੍ਰੀਖਿਆ ਹੁਣ 1 ਤੋਂ 6 ਸਤੰਬਰ, 2020 ਦੇ ਵਿਚਕਾਰ ਹੋਵੇਗੀ ਅਤੇ ਜੇਈਈ ਅਡਵਾਂਸ ਦੀ ਪ੍ਰੀਖਿਆ 27 ਸਤੰਬਰ, 2020 ਨੂੰ ਹੋਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਨੀਟ ਦੀ ਪ੍ਰੀਖਿਆ 13 ਸਤੰਬਰ, 2020 ਨੂੰ ਹੋਵੇਗੀ

 

ਸ਼੍ਰੀ ਪੋਖਰਿਯਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮਹਾਮਾਰੀ ਦੌਰਾਨ ਸਾਡੀ ਤਰਜੀਹ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਅਕਾਦਮਿਕ ਭਲਾਈ ਨੂੰ ਯਕੀਨੀ ਬਣਾਉਣਾ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਮਤਿਹਾਨ ਕਰਾਉਣ ਵੇਲੇ ਅਸੀਂ ਗ੍ਰਹਿ ਮੰਤਰਾਲੇ ਅਤੇ ਸਿਹਤ ਮੰਤਰਾਲੇ ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰੀਏ ਤਾਂ ਜੋ ਵਿਦਿਆਰਥੀਆਂ ਨੂੰ ਇਸ ਮਹਾਮਾਰੀ ਦੀ ਪਕੜ ਤੋਂ ਦੂਰ ਰੱਖਿਆ ਜਾਵੇ

 

ਮੰਤਰੀ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਵੀ ਕੀਤੀ ਜਾਵੇਗੀ ਅਤੇ ਹੋਰ ਸਾਰੇ ਸਾਵਧਾਨੀ ਪ੍ਰਬੰਧ ਵੀ ਕੀਤੇ ਜਾਣਗੇ। ਸ਼੍ਰੀ ਪੋਖਰਿਯਾਲ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਮਨ ਵਿੱਚੋਂ ਹਰ ਕਿਸਮ ਦੇ ਤਣਾਅ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ। ਨੈਸ਼ਨਲ ਟੈਸਟਿੰਗ ਏਜੰਸੀ ਨੇ ਸਾਰੇ ਉਮੀਦਵਾਰਾਂ ਲਈ ਇੱਕ ਟੈਸਟਿੰਗ ਐਪ ਤਿਆਰ ਕੀਤੀ ਹੈ ਜਿਸ ਰਾਹੀਂ ਵਿਦਿਆਰਥੀ ਆਪਣੀਆਂ ਤਿਆਰੀਆਂ ਪੂਰੀਆਂ ਕਰ ਸਕਦੇ ਹਨ। ਅੰਤ ਵਿੱਚ ਮੰਤਰੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਬਿਹਤਰ ਪ੍ਰੀਖਿਆਵਾਂ ਲਈ ਕਾਮਨਾ ਕੀਤੀ।

 

ਨੀਟ ਦੀ ਪ੍ਰੀਖਿਆ ਸੰਬੰਧੀ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ: Click here for further details regarding NEET Examination

 

ਜੇਈਈ ਦੀ ਪ੍ਰੀਖਿਆ ਸੰਬੰਧੀ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ: Click here for further details regarding JEE Examination

 

 

 

*****

 

 

ਐੱਨਬੀ / ਏਕੇਜੇ / ਏਕੇ


(Release ID: 1636331) Visitor Counter : 135