ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਏਸ਼ੀਆ ਦਾ ਸਭ ਤੋਂ ਵੱਡਾ ‘750 ਮੈਗਾਵਾਟ ਰੀਵਾ ਸੋਲਰ ਊਰਜਾ ਪ੍ਰੈਜੋਕਟ’ ਰਾਸ਼ਟਰ ਨੂੰ ਸਮਰਪਿਤ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਇਹ ਇੱਕ ਦੂਰਦਰਸ਼ੀ ਅਤੇ ਮਹੱਤਵਪੂਰਨ ਪ੍ਰੋਜੈਕਟ ਹੈ ਜੋ ਮੋਦੀ ਸਰਕਾਰ ਦੇ ‘ਆਤਮਨਿਰਭਰ ਭਾਰਤ’ ਦੇ ਵਿਜ਼ਨ ਨੂੰ ਬਲ ਪ੍ਰਦਾਨ ਕਰਦਾ ਹੈ

ਇਹ ਪ੍ਰੋਜੈਕਟ 2022 ਤੱਕ 175 ਗੀਗਾਵਾਟ ਅਖੁੱਟ ਊਰਜਾ ਸਮਰੱਥਾ ਹਾਸਲ ਕਰਨ ਦੀ ਮੋਦੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ – ਸ਼੍ਰੀ ਅਮਿਤ ਸ਼ਾਹ

Posted On: 10 JUL 2020 4:16PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਏਸ਼ੀਆ ਦੇ ਸਭ ਤੋਂ ਵੱਡੇ ‘750 ਮੈਗਾਵਾਟ ਰੀਵਾ ਸੋਲਰ ਊਰਜਾ ਪ੍ਰੋਜੈਕਟਰਾਸ਼ਟਰ ਨੂੰ ਸਮਰਪਿਤ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਹੈ।

               

ਆਪਣੇ ਟਵੀਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਇੱਕ ਦੂਰਦਰਸ਼ੀ ਅਤੇ ਮਹੱਤਵਪੂਰਨ ਪ੍ਰੋਜੈਕਟ ਹੈ ਜੋ ਮੋਦੀ ਸਰਕਾਰ ਦੇ ਆਤਮਨਿਰਭਰ ਭਾਰਤਦੇ ਵਿਜ਼ਨ ਨੂੰ ਬਲ ਪ੍ਰਦਾਨ ਕਰਦਾ ਹੈ।

 

ਉਨ੍ਹਾਂ ਨੇ ਕਿਹਾ ਕਿ ਨਾਲ ਹੀ ਇਹ ਪ੍ਰੋਜੈਕਟ 2022 ਤੱਕ 175 ਗੀਗਾਵਾਟ ਅਖੁੱਟ ਊਰਜਾ ਸਮਰੱਥਾ ਹਾਸਲ ਕਰਨ ਦੀ ਮੋਦੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ।

 

‘750 ਮੈਗਾਵਾਟ ਰੀਵਾ ਸੋਲਰ ਊਰਜਾ ਪ੍ਰੋਜੈਕਟਦਾ ਰਾਸ਼ਟਰ ਨੂੰ ਸਮਰਪਣ ਭਵਿੱਖ ਵਿੱਚ ਭਾਰਤ ਨੂੰ ਊਰਜਾ ਖੇਤਰ ਵਿੱਚ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 30 ਨਵੰਬਰ 2015 ਨੂੰ ਪੈਰਿਸ ਵਿੱਚ ਆਯੋਜਿਤ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ (COP-21) ਦੇ 21ਵੇਂ ਸੈਸ਼ਨ ਵਿੱਚ ਅੰਤਰਰਾਸ਼ਟਰੀ ਸੋਲਰ ਅਲਾਇੰਸਦੀ ਸ਼ੁਰੂਆਤ ਕੀਤੀ ਸੀ।

 

https://twitter.com/AmitShah/status/1281512880710520832

 

*****

 

ਐੱਨਡਬਲਿਊ/ਪੀਕੇ/ਡੀਡੀਡੀ/ਏਡੀ


(Release ID: 1637847) Visitor Counter : 149