ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਵਿਡ-19 ਮਹਾਮਾਰੀ ਨਾਲ ਸਬੰਧਿਤ ਤਿਆਰੀਆਂ ਬਾਰੇ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ

Posted On: 11 JUL 2020 1:33PM by PIB Chandigarh

ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਿੱਚ ਕੋਵਿਡ-19 ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਕੀਤੀ। ਇਸ ਸਮੀਖਿਆ ਬੈਠਕ ਵਿੱਚ ਹੋਰ ਲੋਕਾਂ ਦੇ ਇਲਾਵਾਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ  ਡਾ. ਹਰਸ਼ ਵਧਰਨਨੀਤੀ ਆਯੋਗ ਦੇ ਮੈਂਬਰਕੈਬਨਿਟ ਸਕੱਤਰ ਅਤੇ ਭਾਰਤ ਸਰਕਾਰ  ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

 

ਪ੍ਰਧਾਨ ਮੰਤਰੀ ਨੇ ਦੇਸ਼  ਦੇ ਕਈ ਹਿੱਸਿਆਂ ਵਿੱਚ ਕੋਵਿਡ-19 ਮਹਾਮਾਰੀ ਦੀ ਸਥਿਤੀ ਅਤੇ ਕਈ ਰਾਜਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।  ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਸਾਨੂੰ ਨਿਸ਼ਚਿਤ ਰੂਪ ਨਾਲ ਵਿਅਕਤੀਗਤ ਸਵੱਛਤਾ ਅਤੇ ਜਨਤਕ ਸਥਾਨਾਂ ਉੱਤੇ ਸਮਾਜਿਕ ਅਨੁਸ਼ਾਸਨ ਦਾ ਪਾਲਣ ਕਰਨ ਦੀ ਜ਼ਰੂਤਤ ਨੂੰ ਦੁਹਰਾਉਣਾ ਚਾਹੀਦਾ ਹੈ।  ਕੋਵਿਡ ਬਾਰੇ ਜਾਗਰੂਕਤਾ ਦਾ ਵਿਆਪਕ ਰੂਪ ਨਾਲ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਸੰਕ੍ਰਮਣ ਦੇ ਫੈਲਾਅ ਨੂੰ ਰੋਕਣ ਤੇ ਨਿਰੰਤਰ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।  ਉਨ੍ਹਾਂ ਨੇ ਕਿਹਾ ਕਿ ਇਸ ਸੰਬਧ ਵਿੱਚ ਕਿਸੇ ਵੀ ਪ੍ਰਕਾਰ  ਦੀ ਆਲਸ ਦੀ ਕੋਈ ਜਗ੍ਹਾ ਨਹੀਂ ਹੈ।

 

ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮਹਾਮਾਰੀ ਦੀ ਸਥਿਤੀ ਨੂੰ ਨਿਯੰਤ੍ਰਿਤ ਕਰਨ ਵਿੱਚ ਕੇਂਦਰਰਾਜ ਅਤੇ ਸਥਾਨਕ ਅਥਾਰਿਟੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।  ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਪੂਰੇ ਐੱਨਸੀਆਰ ਖੇਤਰ ਵਿੱਚ ਕੋਵਿਡ-19 ਮਹਾਮਾਰੀ ਨੂੰ ਨਿਯੰਤ੍ਰਿਤ ਕਰਨ ਵਿੱਚ ਹੋਰ ਰਾਜ ਸਰਕਾਰਾਂ ਨੂੰ ਵੀ ਇਸੇ ਪ੍ਰਕਾਰ ਦੇ ਦ੍ਰਿਸ਼ਟੀਕੋਣ ਦਾ ਅਨੁਸਰਣ ਕਰਨਾ ਚਾਹੀਦਾ ਹੈ। 

 

ਅਹਿਮਦਾਬਾਦ ਵਿੱਚ ਧਨਵੰਤਰੀ ਰਥਜ਼ਰੀਏ ਨਿਗਰਾਨੀ ਅਤੇ ਘਰ ਅਧਾਰਿਤ ਦੇਖਭਾਲ਼ ਦੇ ਸਫਲ ਉਦਾਹਰਣ ਨੂੰ ਰੇਖਾਂਕਿਤ ਕੀਤਾ ਗਿਆ ਅਤੇ ਨਿਰਦੇਸ਼ ਦਿੱਤਾ ਗਿਆ ਕਿ ਹੋਰ ਸਥਾਨਾਂ ਉੱਤੇ ਵੀ ਇਸ ਦਾ ਅਨੁਕਰਣ ਕੀਤਾ ਜਾ ਸਕਦਾ ਹੈ।  ਪ੍ਰਧਾਨ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਸਾਰੇ ਪ੍ਰਭਾਵਿਤ ਰਾਜਾਂ ਅਤੇ ਉੱਚ ਟੈਸਟ ਪਾਜ਼ਿਟੀਵਿਟੀ ਵਾਲੇ ਸਥਾਨਾਂ ਨੂੰ ਰੀਅਲ ਟਾਈਮ ਨੈਸ਼ਨਲ ਲੈਵਲ ਮਾਨੀਟਰਿੰਗ ਅਤੇ ਗਾਈਡੈਂਸ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ।

 

 

******

 

ਵੀਆਰਆਰਕੇ/ਐੱਸਐੱਚ



(Release ID: 1638018) Visitor Counter : 199