ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਤੋਂ 7 ਲੱਖ ਤੋਂ ਅਧਿਕ ਵਿਅਕਤੀ ਠੀਕ ਹੋਏ
ਭਾਰਤ ਵਿੱਚ ਵਿਸ਼ਵ ‘ਚ ਸਭ ਤੋਂ ਘੱਟ 2.46% ਮੌਤ ਦਰ ਹੈ
Posted On:
20 JUL 2020 2:44PM by PIB Chandigarh
ਦੇਸ਼ ਵਿੱਚ ਕੋਵਿਡ ਮੌਤ ਦਰ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਹ ਅੱਜ ਘਟ ਕੇ 2.46% ਰਹਿ ਗਈ ਹੈ। ਭਾਰਤ ਦੁਨੀਆ ਵਿੱਚ ਸਭ ਤੋਂ ਘੱਟ ਮੌਤ ਦਰ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ।
ਦੇਖਭਾਲ਼ ਪ੍ਰੋਟੋਕੋਲ ਦੇ ਮਿਆਰ ਨੂੰ ਚੰਗੀ ਤਰ੍ਹਾਂ ਲਾਗੂ ਕਰਦੇ ਹੋਏ ਕੋਵਿਡ ਸੰਕ੍ਰਮਣ ਦੇ ਦਰਮਿਆਨੇ ਅਤੇ ਗੰਭੀਰ ਮਰੀਜ਼ਾਂ ਦੇ ਪ੍ਰਭਾਵੀ ਨੈਦਾਨਿਕ ਇਲਾਜ ਨਾਲ ਕੋਵਿਡ ਮਰੀਜ਼ਾਂ ਦਾ ਵੱਡੀ ਸੰਖਿਆ ਵਿੱਚ ਠੀਕ ਹੋਣਾ ਸੁਨਿਸ਼ਚਿਤ ਕੀਤਾ ਗਿਆ ਹੈ। ਕੇਂਦਰ ਸਰਕਾਰ ਸਮੂਹਿਕ ਰੂਪ ਨਾਲ ਕੋਵਿਡ-19 ਦਾ ਮੁਕਾਬਲਾ ਕਰਨ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਦੀ ਮਦਦ ਕਰ ਰਹੀ ਹੈ। ਅਜਿਹੀ ਹੀ ਇੱਕ ਪਹਿਲ ਏਮਸ, ਨਵੀਂ ਦਿੱਲੀ ਦਾ ਈ- ਆਈਸੀਊ ਪ੍ਰੋਗਰਾਮ ਹੈ। ਏਮਸ ਨੇ ਮੌਤ ਦਰ ਨੂੰ ਘੱਟ ਕਰਨ ਦੇ ਉਦੇਸ਼ ਨਾਲ 11 ਰਾਜਾਂ ਦੇ 43 ਵੱਡੇ ਹਸਪਤਾਲਾਂ ਨੂੰ ਆਈਸੀਯੂ ਰੋਗੀਆਂ ਦੇ ਨੈਦਾਨਿਕ ਪ੍ਰਬੰਧਨ ਵਿੱਚ ਮਾਹਿਰਾਂ ਦੇ ਅਨੁਭਵ ਸਾਂਝੇ ਕਰਕੇ ਅਤੇ ਤਕਨੀਕੀ ਸਲਾਹ ਰਾਹੀਂ ਮਦਦ ਕੀਤੀ ਹੈ। ਇਸ ਨਾਲ ਗੰਭੀਰ ਮਰੀਜ਼ਾਂ ਦੀ ਦੇਖਭਾਲ਼ ਅਤੇ ਇਲਾਜ ਵਿੱਚ ਉਨ੍ਹਾਂ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ ਹੈ।
ਹੁਣ ਤੱਕ 7 ਲੱਖ ਤੋਂ ਅਧਿਕ ਮਰੀਜ਼ ਕੋਵਿਡ-19 ਦੇ ਸੰਕ੍ਰਮਣ ਤੋਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੋਵਿਡ-19 ਦੇ ਐਕਟਿਵ ਰੋਗੀਆਂ ਦੀ ਸੰਖਿਆ ਅਤੇ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਸੰਖਿਆ (7,00,086) ਦਾ ਅੰਤਰ ਵਧ ਕੇ 3,09,627 ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਸੰਕ੍ਰਮਣ ਤੋਂ 22,664 ਮਰੀਜ਼ ਠੀਕ ਹੋਏ ਹਨ। ਇਸ ਦੇ ਨਾਲ ਹੀ ਇਸ ਬਿਮਾਰੀ ਤੋਂ ਠੀਕ ਹੋਣ ਦੀ ਦਰ ਵਧ ਕੇ ਹੁਣ 62.62% ਹੈ।
ਹਸਪਤਾਲਾਂ ਅਤੇ ਘਰਾਂ ਵਿੱਚ ਆਈਸੋਲੇਸ਼ਨ ਵਿੱਚ ਰਹਿ ਕੇ ਇਲਾਜ ਕਰਵਾ ਰਹੇ ਸਾਰੇ 3,90,459 ਮਰੀਜ਼ਾਂ ‘ਤੇ ਮੈਡੀਕਲ ਧਿਆਨ ਦਿੱਤਾ ਜਾ ਰਿਹਾ ਹੈ।
ਕੋਵਿਡ-19 ਨਾਲ ਸਬੰਧਿਤ ਤਕਨੀਕੀ ਮੁੱਦਿਆਂ, ਦਿਸ਼ਾ-ਨਿਰਦੇਸ਼ਾਂ ਅਤੇ ਸਲਾਹ-ਮਸ਼ਵਰੇ ਬਾਰੇ ਸਾਰੇ ਪ੍ਰਮਾਣਿਕ ਅਤੇ ਅੱਪਡੇਟਡ ਜਾਣਕਾਰੀ ਲਈ, ਕਿਰਪਾ ਕਰਕੇ ਨਿਯਮਿਤ ਰੂਪ ਨਾਲ https://www.mohfw.gov.in/ਅਤੇ @MoHFW_INDIAਦੇਖੋ ।
ਕੋਵਿਡ-19 ਨਾਲ ਸਬੰਧਿਤ ਤਕਨੀਕੀ ਪ੍ਰਸ਼ਨਾਂ ਨੂੰ technicalquery.covid19[at]gov[dot]in ਉੱਤੇ ਅਤੇ ਹੋਰ ਪ੍ਰਸ਼ਨਾਂ ਨੂੰ ncov2019[at]gov[dot]in ‘ਤੇ ਈਮੇਲ ਅਤੇ @CovidIndiaSeva ‘ਤੇ ਟਵੀਟ ਕੀਤੀ ਜਾ ਸਕਦਾ ਹੈ।
ਕੋਵਿਡ - 19 ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ : + 91 - 11 - 23978046 ਜਾਂ 1075 ( ਟੋਲ - ਫ੍ਰੀ) ‘ਤੇ ਕਾਲ ਕਰੋ। ਕੋਵਿਡ - 19 ਬਾਰੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ https://www.mohfw.gov.in/pdf/coronvavirushelplinenumber.pdf ‘ਤੇ ਉਪਲੱਬਧ ਹੈ।
****
ਐੱਮਵੀ/ਐੱਸਜੀ
(Release ID: 1640081)
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam