ਸਿੱਖਿਆ ਮੰਤਰਾਲਾ
ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਲਈ ਮਨੋ-ਸਮਾਜਿਕ ਸਹਾਇਤਾ ਪ੍ਰਦਾਨ ਕਰਨ ਦੇ ਲਈ, ਆਤਮਨਿਰਭਰ ਭਾਰਤ ਅਭਿਯਾਨ ਦੇ ਤਹਿਤ ਆਉਣ ਵਾਲੀ ਇੱਕ ਪਹਿਲ, ਮਨੋਦਰਪਣ ਲਾਂਚ ਕਰਨਗੇ
Posted On:
20 JUL 2020 8:07PM by PIB Chandigarh
ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ, ਸ਼੍ਰੀ ਰਮੇਸ਼ ਪੋਖਰਿਯਾਲ 'ਨਿਸ਼ੰਕ' ਕੱਲ੍ਹ ਯਾਨੀ 21 ਜੁਲਾਈ, 2020 ਨੂੰ ਸਵੇਰੇ 11 ਵਜੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਦੀ ਇੱਕ ਪਹਿਲ, ਮਨੋਦਰਪਣ ਲਾਂਚ ਕਰਨਗੇ। ਇਸ ਅਵਸਰ ‘ਤੇ ਮਾਨਵ ਸੰਸਾਧਨ ਵਿਕਾਸ ਰਾਜ ਮੰਤਰੀ, ਸ਼੍ਰੀ ਸੰਜੈ ਧੋਤਰੇ ਵੀ ਮੌਜੂਦ ਰਹਿਣਗੇ। ਸਕੱਤਰ, ਉਚੇਰੀ ਸਿੱਖਿਆ ਵਿਭਾਗ, ਸ਼੍ਰੀ ਅਮਿਤ ਖਰੇ; ਸਕੱਤਰ ਸਕੂਲ ਸਿੱਖਿਆ ਅਤੇ ਸਾਖਰਤਾ, ਸ਼੍ਰੀਮਤੀ ਅਨੀਤਾ ਕਰਵਾਲ ਅਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਇਸ ਅਵਸਰ ‘ਤੇ ਮੌਜੂਦ ਰਹਿਣਗੇ।
https://twitter.com/DrRPNishank/status/1285144926129254400
https://twitter.com/DrRPNishank/status/1285216400634609670
ਟਵੀਟ ਰਾਹੀਂ ਜਾਣਕਾਰੀ ਪ੍ਰਦਾਨ ਕਰਦੇ ਹੋਏ, ਸ਼੍ਰੀ ਪੋਖਰਿਯਾਲ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ, ਮਾਨਵ ਸੰਸਾਧਨ ਵਿਕਾਸ ਮੰਤਰਾਲੇ ਨੇ ਅਕਾਦਮਿਕ ਪੱਧਰ ‘ਤੇ ਸਿੱਖਿਆ ਦੀ ਨਿਰੰਤਰਤਾ ਅਤੇ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਜ਼ਰੂਰਤ ਨੂੰ ਮਹਿਸੂਸ ਕੀਤਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮੰਤਰਾਲੇ ਦੁਆਰਾ ਮਨੋਦਰਪਣ ਨਾਮੀ ਇੱਕ ਪਹਿਲ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਕਿ ਕੋਵਿਡ-19 ਦੇ ਦੌਰਾਨ ਅਤੇ ਉਸ ਤੋਂ ਬਾਅਦ, ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਅਤੇ ਤੰਦਰੁਸਤੀ ਲਈ ਮਨੋ-ਸਮਾਜਿਕ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਗਤੀਵਿਧੀਆਂ ਦੀ ਇੱਕ ਵਿਸਤ੍ਰਿਤ ਲੜੀ ਨੂੰ ਕਵਰ ਕਰਦੀ ਹੈ।
ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੁਆਰਾ 12.05.2020 ਨੂੰ ਆਤਮਨਿਰਭਰ ਭਾਰਤ ਅਭਿਯਾਨ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਭਾਰਤ ਦੀ ਅਰਥਵਿਵਸਥਾ ਨੂੰ ਕੋਵਿਡ-19 ਦੇ ਪ੍ਰਕੋਪ ਤੋਂ ਬਾਅਦ ਮੁੜ ਸੁਰਜੀਤ ਕਰਨ ਲਈ ਪ੍ਰੋਤਸਾਹਨ ਪੈਕੇਜ ਹੈ। ਸਿੱਖਿਆ ਦੇ ਖੇਤਰ ਵਿੱਚ ਜ਼ਰੂਰੀ ਸੁਧਾਰ ਲਿਆਉਣ, ਮਾਨਵ ਪੂੰਜੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਅਤੇ ਉਤਪਾਦਕਤਾ ਨੂੰ ਹੁਲਾਰਾ ਦੇਣ ਦੇ ਇੱਕ ਹਿੱਸੇ ਦੇ ਰੂਪ ਵਿੱਚ, 'ਮਨੋਦਰਪਣ' ਪਹਿਲ ਨੂੰ ਆਤਮਨਿਰਭਰ ਭਾਰਤ ਅਭਿਯਾਨ ਦੇ ਤਹਿਤ ਸ਼ਾਮਲ ਕੀਤਾ ਗਿਆ ਹੈ।
ਸ਼੍ਰੀ ਪੋਖਰਿਯਾਲ ਨੇ ਪੂਰੇ ਦੇਸ਼ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸਿਹਤਮੰਦ ਜੀਵਨਸ਼ੈਲੀ ਨੂੰ ਬਣਾਈ ਰੱਖਣ ਲਈ ਅਤੇ ਤਣਾਅ-ਮੁਕਤ ਜੀਵਨ ਜੀਣ ਲਈ ਇਸ ਪਹਿਲ ਦੇ ਨਾਲ ਜੁੜਨ ਦੀ ਅਪੀਲ ਕੀਤੀ।
ਲਾਈਵ ਦੇਖਣ ਲਈ ਇੱਥੇ ਕਲਿੱਕ ਕਰੋ: http://webcast.gov.in/mhrd
*****
ਐੱਨਬੀ/ਏਕੇਜੇ/ਏਕੇ
(Release ID: 1640096)
Visitor Counter : 261