ਵਿੱਤ ਮੰਤਰਾਲਾ

ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਅਤੇ ਸੂਖਮ, ਲਘੂ ਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਮੰਤਰਾਲੇ ਨੇ ਅੱਜ ਸਹਿਮਤੀ ਪੱਤਰ 'ਤੇ ਹਸਤਾਖਰ ਕੀਤੇ

Posted On: 20 JUL 2020 6:55PM by PIB Chandigarh

ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਦੁਆਰਾ ਸੂਖਮ, ਲਘੂ ਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਮੰਤਰਾਲੇ ਨੂੰ ਡੇਟਾ ਸਾਂਝਾ ਕਰਨ ਦੇ ਉਦੇਸ਼ ਨਾਲ ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਅਤੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਮੰਤਰਾਲੇ, ਭਾਰਤ ਸਰਕਾਰ ਨੇ ਅੱਜ ਇੱਕ ਰਸਮੀ ਸਹਿਮਤੀ ਪੱਤਰ ਤੇ ਹਸਤਾਖਰ ਕੀਤੇ। ਸਹਿਮਤੀ ਪੱਤਰ ਤੇ ਸੀਬੀਡੀਟੀ ਦੀ ਪ੍ਰਿੰਸੀਪਲ ਡਾਇਰੈਕਟਰ ਜਨਰਲ ਆਵ੍ ਇਨਕਮ ਟੈਕਸ (ਸਿਸਟਮਸ) ਸ਼੍ਰੀਮਤੀ ਅਨੂ ਜੇ. ਸਿੰਘ ਅਤੇ ਐੱਮਐੱਸਐੱਮਈ ਮੰਤਰਾਲੇ ਦੇ ਐਡੀਸ਼ਨਲ ਸਕੱਤਰ ਅਤੇ ਵਿਕਾਸ ਕਮਿਸ਼ਨਰ, ਸ਼੍ਰੀ ਦੇਵੇਂਦਰ ਕੁਮਾਰ ਸਿੰਘ ਨੇ ਹਸਤਾਖਰ ਕੀਤੇ।

 

ਇਸ ਸਹਿਮਤੀ ਪੱਤਰ ਨਾਲ ਐੱਮਐੱਸਐੱਮਈ ਮੰਤਰਾਲੇ ਨੂੰ ਇਨਕਮ ਟੈਕਸ ਵਿਭਾਗ ਦੁਆਰਾ ਇਨਕਮ ਟੈਕਸ-ਰਿਟਰਨ (ਆਈਟੀਆਰ) ਸਬੰਧਿਤ ਸੂਚਨਾ ਦੀ ਨਿਰੰਤਰ ਪ੍ਰਾਪਤੀ ਦੀ ਸੁਵਿਧਾ ਮਿਲੇਗੀ। ਐੱਮਐੱਸਐੱਮਈ ਮੰਤਰਾਲੇ ਦੀ ਨੋਟੀਫਿਕੇਸ਼ਨ ਨੰ. ਐੱਸਓ 2119 (ਈ) ਮਿਤੀ 26/06/2020 ਨੂੰ ਅਧਿਸੂਚਿਤ ਮਾਪਦੰਡਾਂ ਦੇ ਅਨੁਸਾਰ ਇਸ ਡੇਟਾ ਨਾਲ ਐੱਮਐੱਸਐੱਮਈ ਮੰਤਰਾਲੇ ਨੂੰ ਉੱਦਮਾਂ ਦੀ ਜਾਂਚ ਕਰਨ ਅਤੇ ਉਨ੍ਹਾਂ ਨੂੰ ਸੂਖਮ, ਲਘੂ ਅਤੇ ਦਰਮਿਆਨੀਆਂ ਸ਼੍ਰੇਣੀਆਂ ਵਿੱਚ ਸ਼੍ਰੇਣੀਬੱਧ ਕਰਨ ਦੀ ਸੁਵਿਧਾ ਪ੍ਰਾਪਤ ਹੋਵੇਗੀ।

 

ਇਹ ਸਹਿਮਤੀ ਪੱਤਰ, ਹਸਤਾਖਰ ਕੀਤੇ ਜਾਣ ਦੀ ਮਿਤੀ ਤੋਂ ਲਾਗੂ ਹੋ ਗਿਆ ਹੈ। ਦੋਵੇਂ ਸੰਗਠਨ ਡੇਟਾ ਐਕਸਚੇਂਜ ਦੀ ਪ੍ਰਕਿਰਿਆ ਨੂੰ ਸੁਵਿਧਾਜਨਕ ਬਣਾਉਣ ਲਈ ਨੋਡਲ ਅਧਿਕਾਰੀ ਅਤੇ ਵਿਕਲਪਿਕ ਨੋਡਲ ਅਧਿਕਾਰੀ ਨਿਯੁਕਤ ਕਰਨਗੇ।

 

ਇਹ ਸਹਿਮਤੀ ਪੱਤਰ ਸੀਬੀਡੀਟੀ ਅਤੇ ਐੱਮਐੱਸਐੱਮਈ ਮੰਤਰਾਲੇ ਦਰਮਿਆਨ ਸਹਿਯੋਗ ਅਤੇ ਤਾਲਮੇਲ ਦੇ ਨਵੇਂ ਯੁਗ ਦੀ ਸ਼ੁਰੂਆਤ ਦਾ ਪ੍ਰਤੀਕ ਹੈ।

 

 

****

 

ਆਰਐੱਮ/ਕੇਐੱਮਐੱਨ



(Release ID: 1640098) Visitor Counter : 175