ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲਜੀ ਟੰਡਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 21 JUL 2020 11:19AM by PIB Chandigarh

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਲਾਲਜੀ ਟੰਡਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ।

ਸ਼੍ਰੀ ਨਰੇਂਦਰ ਮੋਦੀ ਨੇ ਇੱਕ ਟਵੀਟ ਵਿੱਚ ਲਿਖਿਆ ਹੈ, “ਸ਼੍ਰੀ ਟੰਡਨ ਸੰਵਿਧਾਨਕ ਮਾਮਲਿਆਂ ਦੇ ਚੰਗੇ ਜਾਣਕਾਰ ਸਨ।”

ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਲਾਲਜੀ ਟੰਡਨ ਨੂੰ ਸਮਾਜ ਸੇਵਾ ਦੇ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਵਾਸਤੇ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਇੱਕ ਪ੍ਰਭਾਵਕਾਰੀ ਪ੍ਰਸ਼ਾਸਕ ਦੇ ਰੂਪ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਅਤੇ ਲੋਕ ਭਲਾਈ ਨੂੰ ਸਦਾ ਵਿਸ਼ੇਸ਼ ਮਹੱਤਵ ਦਿੱਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ।”

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨਾਲ ਸ਼੍ਰੀ ਟੰਡਨ ਦੇ ਲੰਬੇ ਜੁੜਾਅ ਨੂੰ ਵੀ ਯਾਦ ਕੀਤਾ। 
https://twitter.com/narendramodi/status/1285402668182040576

***
ਵੀਆਰਆਰਕੇ/ਐੱਸਐੱਚ


(रिलीज़ आईडी: 1640176) आगंतुक पटल : 171
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam