ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਰਾਸ਼ਟਰਮੰਡਲ ਦੇ ਸੱਕਤਰ ਜਨਰਲ ਨੇ ਗਲੋਬਲ ਮਨਿਸਟ੍ਰੀਅਲ ਫੋਰਮ 'ਤੇ ਫਿਟ ਇੰਡੀਆ ਮੂਵਮੈਂਟ ਦੀ ਸ਼ਲਾਘਾ ਕੀਤੀ; ਸ਼੍ਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਸਿਹਤ ਪ੍ਰਤੀ ਜਾਗਰੂਕਤਾ ਨੇ ਭਾਰਤ ਦੇ ਲੋਕਾਂ ਵਿੱਚ ਮਹਾਮਾਰੀ ਦੇ ਦੌਰਾਨ ਪ੍ਰਤੀਰੋਧਕ ਸਮਰੱਥਾ ਵਿਕਸਿਤ ਕਰਨ ਵਿੱਚ ਮਦਦ ਕੀਤੀ

Posted On: 24 JUL 2020 12:58PM by PIB Chandigarh

ਕੇਂਦਰੀ ਖੇਡ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ ਰਾਸ਼ਟਰਮੰਡਲ ਦੇਸ਼ਾਂ ਦੇ ਗਲੋਬਲ ਮਨਿਸਟ੍ਰੀਅਲ ਫੋਰਮ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਸ਼ਟਰਮੰਡਲ ਰਾਸ਼ਟਰਾਂ ਦੇ ਮੈਂਬਰ ਹੋਣ ਦੇ ਰੂਪ ਵਿੱਚ ਸਾਨੂੰ ਸਾਰੇ ਮੁੱਦਿਆਂ ਤੇ ਇਕਜੁੱਟ ਹੋ ਕੇ ਖੜ੍ਹੇ ਹੋਣ ਦੀ ਜ਼ਰੂਰਤ ਹੈ ਅਤੇ ਉਹ ਵੀ ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਪੂਰੀ ਦੁਨੀਆ ਕੋਵਿਡ-19 ਮਹਾਮਾਰੀ ਦੇ ਸੰਕਟ ਵਿੱਚੋਂ ਗੁਜਰ ਰਹੀ ਹੈ।

 

ਸ਼੍ਰੀ ਰਿਜਿਜੂ ਨੇ ਬੈਠਕ ਵਿੱਚ ਭਾਰਤ ਵਿੱਚ ਖੇਡ ਗਤੀਵਿਧੀਆਂ ਫਿਰ ਤੋਂ ਸ਼ੁਰੂ ਕਰਨ ਦੀਆਂ ਤਿਆਰੀਆਂ ਅਤੇ ਕੋਵਿਡ-19 ਦੇ ਬਾਅਦ ਦੇ ਸਮੇਂ ਵਿੱਚ ਮਿਲ ਕੇ ਇੱਕ ਸਹਿਯੋਗੀ ਖੇਡ ਨੀਤੀ ਤਿਆਰ ਕੀਤੇ ਜਾਣ ਦਾ ਖਾਕਾ ਪੇਸ਼ ਕੀਤਾ। ਉਨ੍ਹਾਂ ਕਿਹਾ, “ਮੈਨੂੰ ਇਸ ਮੰਤ ਤੇ ਹੋਰ ਸਾਰੇ ਰਾਸ਼ਟਰਮੰਡਲ ਦੇਸ਼ਾਂ ਨਾਲ ਕਦਮ ਵਧਾਉਂਦੇ ਹੋਏ ਅੱਗੇ ਦਾ ਰਸਤਾ ਤੈਅ ਕਰਨ ਦੇ ਤਰੀਕਿਆਂ ਤੇ ਸਹਿਯੋਗ ਕਰਨ ਦੀ ਖੁਸ਼ੀ ਹੈ। ਦੂਜੇ ਦੇਸ਼ਾਂ ਦੇ ਮੰਤਰੀਆਂ ਦੁਆਰਾ ਉਠਾਏ ਗਏ ਜ਼ਿਆਦਾਤਰ ਮੁੱਦੇ ਭਾਰਤ ਨਾਲ ਜੁੜੇ ਮੁੱਦਿਆਂ ਦੇ ਸਮਾਨ ਹਨ, ਹਾਲਾਂਕਿ, ਇਸ ਦੌਰਾਨ ਅਸੀਂ ਕੁਝ ਮਹੱਤਵਪੂਰਨ ਸਬਕ ਅਤੇ ਉਪਲਬਧੀਆਂ ਹਾਸਲ ਕੀਤੀਆਂ ਹਨ ਜੋ ਮੈਂ ਸਾਂਝੇ ਕਰਨਾ ਚਾਹੁੰਦਾ ਹਾਂ।

 

http://pibcms.nic.in/WriteReadData/userfiles/image/image001TYW0.jpg

 

ਮਹਾਮਾਰੀ ਦੌਰਾਨ ਸਿਹਤ ਦਾ ਖਿਆਲ ਰੱਖਣ ਦੇ ਮਹੱਤਵ ਤੇ ਬੋਲਦੇ ਹੋਏ, ਖੇਡ ਮੰਤਰੀ ਨੇ ਕਿਹਾ, “ਮੈਂ ਇਸ ਮੰਚ ਤੋਂ ਰਾਸ਼ਟਰਮੰਡਲ ਦੇਸ਼ਾਂ ਦੇ ਮੰਤਰੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਫਿਟ ਇੰਡੀਆ ਮੂਵਮੈਂਟ ਇੱਕ ਬਹੁਤ ਹੀ ਮਹੱਤਵਪੂਰਨ ਪ੍ਰੋਗਰਾਮ ਹੈ ਜੋ ਪਿਛਲੇ ਸਾਲ ਸਾਡੇ ਪ੍ਰਧਾਨ ਮੰਤਰੀ ਨੇ ਸ਼ੁਰੂ ਕੀਤਾ ਸੀ। ਇਹ ਲੋਕਾਂ ਨੂੰ ਸਿਹਤਮੰਦ ਰੱਖਦੇ ਹੋਏ ਉਨ੍ਹਾਂ ਨੂੰ ਮਹਾਮਾਰੀ ਨਾਲ ਲੜਨ ਦੇ ਸਮਰੱਥ ਬਣਾਉਣ ਦੇ ਮਾਮਲੇ ਵਿੱਚ ਬਹੁਤ ਉਪਯੋਗੀ ਸਾਬਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਔਨਲਾਈਨ ਪ੍ਰੋਗਰਾਮਾਂ ਦੀ ਵਿਸਤ੍ਰਿਤ ਲੜੀ ਜ਼ਰੀਏ ਲੋਕਾਂ ਵਿੱਚ ਫਿਟਨਸ ਅਤੇ ਵੈੱਲਨੈੱਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਕੰਮ ਕੀਤਾ ਹੈ। ਇਨ੍ਹਾਂ ਪ੍ਰੋਗਰਾਮਾਂ ਜ਼ਰੀਏ ਮਾਹਿਰਾਂ ਨੇ ਸਿਹਤ, ਪੋਸ਼ਣ ਅਤੇ ਕਸਰਤ ਬਾਰੇ ਆਪਣੀਆਂ ਸਲਾਹਾਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਦਾ ਲਾਭ ਹਰ ਉਮਰ ਵਰਗ ਦੇ ਨਾਗਰਿਕਾਂ ਨੇ ਉਠਾਇਆ ਹੈ। ਇਸ ਅਵਸਰ ਤੇ ਰਾਸ਼ਟਰਮੰਡਲ ਦੀ ਸਕੱਤਰ ਜਨਰਲ, ਸ਼੍ਰੀਮਤੀ ਪੈਟ੍ਰੀਸ਼ੀਆ ਸਕਾਟਲੈਂਡ ਕਯੂਸੀ ਨੇ ਕੋਵਿਡ ਮਹਾਮਾਰੀ ਨਾਲ ਲੜਨ ਲਈ ਇੱਕ ਅਨੂਠੀ ਪਹਿਲ ਦੇ ਰੂਪ ਵਿੱਚ ਭਾਰਤ ਦੇ ਫਿੱਟ ਇੰਡੀਆ ਮੂਵਮੈਂਟ ਆਵ੍ ਇੰਡੀਆ ਦੀ ਸ਼ਲਾਘਾ ਕੀਤੀ।

 

http://pibcms.nic.in/WriteReadData/userfiles/image/image002GBZW.jpg

 

ਸ਼੍ਰੀ ਰਿਜਿਜੂ ਨੇ ਖੇਡ ਮਾਡਲਾਂ ਵਿੱਚ ਵਿਵਿਧਤਾ ਲਿਆਉਣ ਤੇ ਵੀ ਗੱਲ ਕੀਤੀ ਅਤੇ ਕਿਸ ਤਰ੍ਹਾਂ ਭਾਰਤ ਵਿੱਚ ਅਥਲੀਟਾਂ ਲਈ ਔਨਲਾਈਨ ਸਿਖਲਾਈ ਪ੍ਰੋਗਰਾਮ ਚਲਾਏ ਜਾ ਰਹੇ ਹਨ ਅਤੇ ਕੋਚਾਂ ਲਈ ਸਕਿੱਲ ਅੱਪਗ੍ਰੇਡੇਸ਼ਨ ਕੋਰਸ ਚਲ ਰਿਹਾ ਹੈ ਇਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮਾਂ ਦਾ ਵੱਡੀ ਗਿਣਤੀ ਵਿੱਚ ਖਿਡਾਰੀਆਂ ਅਤੇ ਕੋਚਾਂ ਨੂੰ ਫਾਇਦਾ ਹੋਇਆ ਹੈ।

 

ਉਨ੍ਹਾਂ ਨੇ ਕਿਹਾ ਕਿ ਲੌਕਡਾਊਨ ਦੇ ਦੂਜੇ ਪੜਾਅ ਵਿੱਚ ਸਰਕਾਰ ਔਨ-ਗ੍ਰਾਊਂਡ ਟ੍ਰੇਨਿੰਗ ਅਤੇ ਖੇਡ ਗਤੀਵਿਧੀਆਂ ਨੂੰ ਫਿਰ ਤੋਂ ਸ਼ੁਰੂ ਕਰਨ ਤੇ ਧਿਆਨ ਕੇਂਦ੍ਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸਖ਼ਤ ਮਿਆਰੀ ਸੰਚਾਲਨ ਪ੍ਰਕਿਰਿਆ ਦਾ ਪਾਲਣ ਕਰਦਿਆਂ ਕੁਝ ਖੇਡ ਗਤੀਵਿਧੀਆਂ ਦੀ ਆਗਿਆ ਦਿੱਤੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਹਰੇਕ ਖੇਡ ਸੰਗਠਨ ਦੁਆਰਾ ਪਾਲਣ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਹਾਲ ਹੀ ਵਿੱਚ ਵਿਸ਼ੇਸ਼ ਕੈਂਪਾਂ ਵਿੱਚ ਓਲੰਪਿਕਸ ਦੀ ਤਿਆਰੀ ਕਰ ਰਹੇ ਅਥਲੀਟਾਂ ਦੀ ਟ੍ਰੇਨਿੰਗ ਸ਼ੁਰੂ ਹੋ ਗਈ ਹੈ।

 

ਖੇਡ ਮੰਤਰੀ ਨੇ ਕਿਹਾ, “ਮੈਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖੇਡ ਮੰਤਰੀਆਂ ਦੇ ਨਾਲ-ਨਾਲ ਰਾਸ਼ਟਰੀ ਖੇਡ ਫੈਡਰੇਸ਼ਨਾਂ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨਾਲ ਹੌਲ਼ੀ-ਹੌਲ਼ੀ ਕੁਝ ਖੇਡਾਂ ਦਾ ਆਯੋਜਨ ਫਿਰ ਤੋਂ ਸ਼ੁਰੂ ਕਰਨ ਨੂੰ ਕਿਹਾ ਹੈ। ਸਾਨੂੰ ਲੋਕਾਂ ਵਿੱਚ ਫਿਰ ਤੋਂ ਵਿਸ਼ਵਾਸ ਕਾਇਮ ਕਰਨ ਲਈ ਇਸ ਦੀ ਜ਼ਰੂਰਤ ਹੈ। ਮੈਨੂੰ ਉਮੀਦ ਹੈ ਕਿ ਭਾਰਤ ਵਿੱਚ ਸਤੰਬਰ ਜਾਂ ਅਕਤੂਬਰ ਤੋਂ ਖੇਡਾਂ ਦਾ ਆਯੋਜਨ ਹੋਣ ਲਗੇਗਾ, ਇੱਥੋਂ ਤੱਕ ਕਿ ਵੱਖ-ਵੱਖ ਖੇਡ ਮੁਕਾਬਲਿਆਂ ਨਾਲ ਜੁੜੀਆਂ ਵੱਡੀਆਂ ਲੀਗਸ ਵੀ ਫਿਰ ਤੋਂ ਆਪਣੀਆਂ ਗਤੀਵਿਧੀਆਂ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀਆਂ ਹਨ।

 

http://pibcms.nic.in/WriteReadData/userfiles/image/image003PKAF.jpg

 

ਸ਼੍ਰੀ ਰਿਜਿਜੂ ਨੇ ਕੋਵਿਡ-19 ਮਹਾਮਾਰੀ ਦੇ ਖ਼ਿਲਾਫ਼ ਲੜਾਈ ਵਿੱਚ ਉਨ੍ਹਾਂ ਦੇ ਮੰਤਰਾਲੇ ਦੇ ਨੌਜਵਾਨ ਵਲੰਟੀਅਰਾਂ ਦੇ ਯੋਗਦਾਨ ਨੂੰ ਵੀ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ, “ਯੁਵਾ ਮਾਮਲੇ ਮੰਤਰੀ ਦੇ ਰੂਪ ਵਿੱਚ, ਮੇਰੇ ਕੋਲ ਇਸ ਸਮੇਂ 60 ਲੱਖ ਨੌਜਵਾਨ ਵਲੰਟੀਅਰ ਹਨ ਜਿਨ੍ਹਾਂ ਨੇ ਕੋਵਿਡ ਦੇ ਦੌਰਾਨ ਨਾਗਰਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਮਦਦ ਲਈ ਅਣਥੱਕ ਯਤਨ ਕੀਤੇ ਹਨ। ਹੁਣ ਇਹ ਲੋਕ ਉਨ੍ਹਾਂ ਨਵੀਆਂ ਯੋਜਨਾਵਾਂ ਬਾਰੇ ਜਾਗਰੂਕਤਾ ਪੈਦਾ ਕਰ ਰਹੇ ਹਨ ਜੋ ਸਰਕਾਰ ਦੁਆਰਾ ਅਨਲੌਕ ਪੜਾਅ ਵਿੱਚ ਗ਼ਰੀਬਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਹੈ। ਸਰਕਾਰ ਨੇ ਨਵੰਬਰ ਤੱਕ ਦੇਸ਼ ਦੇ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਫੈਸਲਾ ਕੀਤਾ ਹੈ ਅਤੇ ਸਾਡੇ ਵਲੰਟੀਅਰ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਬਾਰੇ ਕਸਬਿਆਂ ਅਤੇ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਜਾਗਰੂਕਤਾ ਪੈਦਾ ਕਰ ਰਹੇ ਹਨ ਤਾਕਿ ਉੱਥੋਂ ਦੇ ਲੋਕ ਇਨ੍ਹਾਂ ਦਾ ਲਾਭ ਉਠਾ ਸਕਣ।

 

ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਰਿਜਿਜੂ ਨੇ ਕਿਹਾ, "ਮੈਨੂੰ 2022 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਅਤੇ ਤੀਰਅੰਦਾਜ਼ੀ ਦੀਆਂ ਖੇਡਾਂ ਨੂੰ ਸ਼ਾਮਲ ਕਰਨ ਨੂੰ ਪ੍ਰਵਾਨਗੀ ਦੇਣ ਲਈ ਰਾਸ਼ਟਰਮੰਡਲ ਖੇਡ ਕਮੇਟੀ ਦਾ ਧੰਨਵਾਦ ਕਰਨਾ ਚਾਹੀਦਾ ਹੈ। "ਹਾਲਾਂਕਿ ਇਹ ਮੁਕਾਬਲੇ ਭਾਰਤ ਵਿੱਚ ਆਯੋਜਿਤ ਕੀਤੇ ਜਾਣਗੇ ਅਤੇ ਬ੍ਰਿਟੇਨ ਵਿੱਚ ਨਹੀਂ ਹੋਣੇ, ਪਰ ਮੈਂ ਫਿਰ ਵੀ ਇਨ੍ਹਾਂ ਖੇਡਾਂ ਲਈ ਭਾਰਤ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਕਮੇਟੀ ਦਾ ਧੰਨਵਾਦ ਕਰਦਾ ਹਾਂ ਅਤੇ ਮਹਿਸੂਸ ਕਰਦਾ ਹਾਂ ਕਿ ਸਭ ਨੂੰ ਨਾਲ ਲੈ ਕੇ ਚਲਣ ਦੀ ਇਸ ਤਰ੍ਹਾਂ ਦੀ ਸੋਚ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਵੇਗੀ।

 

 

*******

 

 

ਐੱਨਬੀ/ਓਏ



(Release ID: 1641116) Visitor Counter : 146