ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਮੌਤ ਦਰ (ਸੀਐਫਆਰ) ਵਿਚ ਗਿਰਾਵਟ ਜਾਰੀ ਹੈ ਅਤੇ ਮੌਜੂਦਾ ਦਰ 2.28% ਹੈ


ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 9 ਲੱਖ ਤੋਂ ਵੱਧ

ਲਗਾਤਾਰ ਚੌਥੇ ਦਿਨ 30,000 ਪ੍ਰਤੀਦਿਨ ਤੋਂ ਵੱਧ ਲੋਕ ਠੀਕ ਹੋਏ

Posted On: 27 JUL 2020 1:23PM by PIB Chandigarh

 


ਕੇਂਦਰ ਅਤੇ ਰਾਜ /ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਦੇ ਰੋਗੀਆਂ ਦੀ ਸ਼ੁਰੂਆਤੀ ਪਛਾਣ ਅਤੇ ਉਨ੍ਹਾਂ ਨੂੰ ਆਈਸੋਲੇਸ਼ਨ ਵਿਚ ਰੱਖਣ ਦੇ ਕੇਂਦ੍ਰਿਤ ਯਤਨਾਂ ਅਤੇ ਤੇਜ਼ੀ ਨਾਲ ਵੱਡੇ ਪੱਧਰ ਉੱਤੇ ਪਰੀਖਣ ਕਰਵਾਉਣ ਅਤੇ ਹਸਪਤਾਲ ਵਿਚ ਭਰਤੀ ਮਰੀਜ਼ਾਂ ਦੇ ਕਲੀਨਿਕਲ ਇਲਾਜ ਕਾਰਣ ਕੋਵਿਡ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਕਮੀ ਹੋ ਰਹੀ ਹੈ ਅਤੇ ਇਸ ਬੀਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਦੀ ਪ੍ਰਭਾਵੀ ਕਾਰਜ ਨੀਤੀ, ਤੇਜ਼ੀ ਨਾਲ ਵੱਡੇ ਪੱਧਰ ਤੇ ਟੈਸਟਿੰਗ ਅਤੇ ਸਮੁੱਚੀ ਮਿਆਰੀ ਦੇਖਭਾਲ ਦੇ ਤਰੀਕਿਆਂ ਉੱਤੇ ਆਧਾਰਤ ਮਿਆਰੀ ਕਲੀਨਿਕਲ ਇਲਾਜ ਪ੍ਰੋਟੋਕੋਲ ਕਾਰਣ ਮੌਤ ਦਰ ਵਿਚ ਕਾਫੀ ਗਿਰਾਵਟ ਆਈ ਹੈ। ਮੌਤ ਦਰ ਲਗਾਤਾਰ ਘੱਟ ਹੁੰਦੀ ਜਾ ਰਹੀ ਹੈ ਅਤੇ ਮੌਜੂਦਾ ਦਰ 2.28% ਹੈ। ਭਾਰਤ ਵਿਚ ਦੁਨੀਆ ਦੇ ਕਈ ਦੇਸ਼ਾਂ ਦੇ ਮੁਕਾਬਲੇ ਵਿਚ ਮੌਤ ਦਰ ਕਾਫੀ ਘੱਟ ਹੈ।
ਅੱਜ ਲਗਾਤਾਰ ਚੌਥੇ ਦਿਨ ਰੋਜ਼ਾਨਾ 30,000 ਤੋਂ ਵੱਧ ਲੋਕਾਂ ਦੇ ਇਲਾਜ ਤੋਂ ਬਾਅਦ ਠੀਕ ਹੋਣ ਦਾ ਸਿਲਸਿਲਾ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਵਿਚ 31,991 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਇਸ ਦੇ ਨਾਲ ਹੀ ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 9 ਲੱਖ ਤੋਂ ਵੱਧ ਹੋ ਗਈ ਹੈ ਅਤੇ ਮੌਜੂਦਾ ਸਮੇਂ ਵਿਚ ਇਹ ਗਿਣਤੀ 9,17,567 ਹੈ। ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਦਰ ਵਧ ਕੇ 64% ਹੋ ਗਈ ਹੈ।

ਮੌਤ ਦਰ ਵਿਚ ਗਿਰਾਵਟ ਅਤੇ ਬੀਮਾਰੀ ਤੋਂ ਠੀਕ ਹੋਣ ਦੀ ਦਰ ਵਿਚ ਤੇਜ਼ੀ ਦੇ ਨਤੀਜੇ ਵਜੋਂ ਅੱਜ ਇਸ ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਸਰਗਰਮ ਮਾਮਲਿਆਂ (4,85,114) ਤੋਂ 4,32,453 ਵੱਧ ਹੈ । ਹਸਪਤਾਲਾਂ ਵਿਚ ਭਰਤੀ ਮਰੀਜ਼ਾਂ ਅਤੇ ਘਰਾਂ ਵਿਚ ਆਈਸੋਲੇਸ਼ਨ ਵਿਚ ਰੱਖੇ ਗਏ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਕੋਵਿਡ-19 ਨਾਲ ਸੰਬੰਧਤ ਤਕਨੀਕੀ ਮੁੱਦਿਆਂ, ਦਿਸ਼ਾ ਨਿਰਦੇਸ਼ਾਂ ਅਤੇ ਮਸ਼ਵਰਿਆਂ ਬਾਰੇ ਸਾਰੀ ਪ੍ਰਮਾਣਕ ਅਤੇ ਢੁਕਵੀਂ ਜਾਣਕਾਰੀ ਲਈ ਕਿਰਪਾ ਕਰਕੇ ਨਿਯਮਤ ਤੌਰ ਤੇ  https://www.mohfw.gov.in/ ਅਤੇ @MoHFW_INDIA ਵੇਖੋ।

ਕੋਵਿਡ-19 ਨਾਲ ਸੰਬੰਧਤ ਤਕਨੀਕੀ ਸਵਾਲ technicalquery.covid19[at]gov[dot]in ਅਤੇ ਹੋਰ ਸਵਾਲ  ncov2019[at]gov[dot]in ਅਤੇ @CovidIndiaSeva ਤੇ ਭੇਜੇ ਜਾ ਸਕਦੇ ਹਨ।

ਕੋਵਿਡ-19 ਨੂੰ ਲੈ ਕੇ ਜੇ ਕੋਈ ਸਵਾਲ ਹੋਵੇ ਤਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦੇ ਹੈਲਪਲਾਈਨ ਨੰਬਰ + 91-11-23978046 ਜਾਂ 1075 (ਟੋਲ ਫਰੀ) ਉੱਤੇ ਕਾਲ ਕਰੋ। ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਲਿਸਟ ਵੀ https://www.mohfw.gov.in/pdf/coronvavirushelplinenumber.pdf ਉੱਤੇ ਮੁਹੱਈਆ ਹੈ।
ਐਮਵੀ ਐਸਜੀ

 



(Release ID: 1641694) Visitor Counter : 220