ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਈਦ-ਉਲ-ਜ਼ੁਹਾ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
31 JUL 2020 5:26PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਈਦ-ਉਲ-ਜ਼ੁਹਾ ਦੀ ਪੂਰਵ ਸੰਧਿਆ ‘ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ, "ਈਦ-ਉਲ-ਜ਼ੁਹਾ ਦੇ ਅਵਸਰ ‘ਤੇ, ਮੈਂ ਸਾਰੇ ਦੇਸ਼ਵਾਸੀਆਂ, ਖਾਸ ਕਰਕੇ ਮੁਸਲਿਮ ਭਾਈਆਂ ਅਤੇ ਭੈਣਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਈਦ-ਉਲ-ਜ਼ੁਹਾ ਦਾ ਤਿਉਹਾਰ ਆਪਸੀ ਭਾਈਚਾਰੇ ਅਤੇ ਤਿਆਗ ਦੀ ਭਾਵਨਾ ਦਾ ਪ੍ਰਤੀਕ ਹੈ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਆਓ, ਅਸੀਂ ਸਾਰੇ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਸਾਰੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੇ ਪਾਲਣ ਦੇ ਸੰਕਲਪ ਨੂੰ ਦੁਹਰਾਈਏ। ਇਸ ਦੇ ਨਾਲ, ਇਸ ਤਿਉਹਾਰ ‘ਤੇ, ਖੁਸ਼ੀਆਂ ਨੂੰ ਸਾਂਝਾ ਕਰੀਏ ਅਤੇ ਪਰਸਪਰ ਸਦਭਾਵਨਾ ਨੂੰ ਉਤਸ਼ਾਹਿਤ ਕਰੀਏ।"
Click here to see President's Message in hindi
*****
ਵੀਆਰਆਰਕੇ/ਏਕੇ
(Release ID: 1642664)
Visitor Counter : 106