ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਯੋਜਨਾ ਨਾਲ ਅੱਜ ਚਾਰਹੋਰ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਜੋੜੇ ਗਏ

ਰਾਸ਼ਟਰੀ ਪੱਧਰ 'ਤੇ ਰਾਸ਼ਨ ਕਾਰਡ ਦੀ ਪੋਰਟੇਬਿਲਿਟੀਜ਼ਰੀਏ ਹੁਣ ਇਨ੍ਹਾਂ24 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐੱਨਐੱਫਐੱਸਏ ਦੀ ਕੁੱਲ ਆਬਾਦੀ ਦਾ ਲਗਭਗ 80ਪ੍ਰਤੀਸ਼ਤਅਨਾਜ ਪ੍ਰਾਪਤ ਕਰਨ ਵਿੱਚ ਸਮਰੱਥ ਹਨ

Posted On: 01 AUG 2020 2:00PM by PIB Chandigarh

ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ, ਸ਼੍ਰੀ ਰਾਮ ਵਿਲਾਸ ਪਾਸਵਾਨ ਨੇ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ। 4 ਹੋਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਭਾਵ ਜੰਮੂ-ਕਸ਼ਮੀਰ, ਮਣੀਪੁਰ, ਨਾਗਲੈਂਡ ਅਤੇ ਉੱਤਰਾਖੰਡ ਦੀਆਂਲੋੜੀਂਦੀਆਂ ਤਕਨੀਕੀ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਵਿਭਾਗ ਨੇ ਰਾਸ਼ਟਰੀ ਪੱਧਰ 'ਤੇਪੋਰਟੇਬਿਲਿਟੀ ਦੇ ਲਈ ਮੌਜੂਦਾ20 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ ਇਨ੍ਹਾਂ ਚਾਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੀ ਸ਼ਾਮਲ ਕਰ ਲਿਆ ਹੈ। ਹੁਣ ਇਨ੍ਹਾਂਵਿੱਚ ਜੰਮੂ-ਕਸ਼ਮੀਰ, ਮਣੀਪੁਰ, ਨਾਗਾਲੈਂਡ ਅਤੇ ਉੱਤਰਾਖੰਡ ਰਾਜਾਂ ਨੂੰ ਸ਼ਾਮਲ ਕਰਨ ਨਾਲ ਅੱਜ ਤੋਂ 1 ਅਗਸਤ 2020 ਤੋਂ ਕੁੱਲ24 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਦੇ ਤਹਿਤ ਜੋੜਿਆ ਜਾ ਚੁੱਕਿਆ ਹੈ।

 

ਇਹ 24 ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼, ਆਂਧਰ ਪ੍ਰਦੇਸ਼, ਬਿਹਾਰ, ਦਾਦਰਾ ਅਤੇ ਨਗਰ ਹਵੇਲੀ, ਅਤੇ ਦਮਨ ਤੇ ਦਿਊ, ਗੋਆ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਣੀਪੁਰ, ਮਿਜੋਰਮ, ਨਾਗਾਲੈਂਡ, ਓਡੀਸ਼ਾ, ਪੰਜਾਬ, ਰਾਜਸਥਾਨ, ਸਿੱਕਮ, ਤੇਲੰਗਾਨਾ, ਤ੍ਰਿਪੁਰਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਹਨ। ਇਸ ਦੇ ਨਾਲ ਹੀ ਲਗਭਗ 65 ਕਰੋੜ (80%) ਕੁੱਲਐੱਨਐੱਫਐੱਸਏ ਜਨਸੰਖਿਆ, ਇਨ੍ਹਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਰਾਸ਼ਟਰੀ ਪੱਧਰ'ਤੇ ਰਾਸ਼ਨ ਕਾਰਡਾਂ ਦੀ ਪੋਰਟੇਬਿਲਿਟੀਜ਼ਰੀਏ ਕਿਤੇ ਵੀ ਅਨਾਜ ਪ੍ਰਾਪਤ ਕਰਨ ਦੇ ਸਮਰੱਥ ਹਨ। ਬਾਕੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮਾਰਚ 2021 ਤੱਕ ਰਾਸ਼ਟਰੀ ਪੋਰਟੇਬਿਲਿਟੀ ਵਿੱਚ ਏਕੀਕ੍ਰਿਤ ਕਰਨ ਦਾ ਟੀਚਾ ਤੈਅ ਕੀਤਾ ਗਿਆ ਹੈ।

 

ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਉਪਭੋਗਤਾ ਮਾਮਲੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੀ ਇੱਕ ਮਹੱਤਵਪੂਰਨ ਯੋਜਨਾ ਹੈ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 (ਐੱਨਐੱਫਐੱਸਏ) ਦੇ ਤਹਿਤ ਕਵਰ ਕੀਤੇ ਗਏ ਸਾਰੇ ਲਾਭਾਰਥੀਆਂ ਨੂੰ ਖੁਰਾਕ ਸੁਰੱਖਿਆ ਦੇ ਹੱਕਾਂ ਦੀ ਪ੍ਰਾਪਤੀ ਨੂੰ ਨੀਅਤ ਕਰਨ ਦਾ ਇੱਕ ਉਪਰਾਲਾ ਹੈ, ਭਾਵੇਂ ਉਹ ਦੇਸ਼ ਵਿੱਚ ਕਿਤੇ ਵੀ, ਕਿਸੇ ਵੀ ਥਾਂ 'ਤੇ ਕਿਉਂ ਨਾ ਹੋਣ। ਇਸ ਦਾ ਉਦੇਸ਼ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ 'ਜਨਤਕ ਵੰਡ ਪ੍ਰਮਾਲੀ ਦੇ ਏਕੀਕ੍ਰਿਤ ਪ੍ਰਬੰਧਨ (ਆਈਐੱਮ-ਪੀਡੀਐੱਸ)' ਜ਼ਰੀਏ ਚਲ ਰਹੀ ਕੇਂਦਰੀ ਖੇਤਰ ਦੀ ਯੋਜਨਾ ਦੇ ਤਹਿਤ ਰਾਸ਼ਨ ਕਾਰਡਾਂ ਦੀ ਰਾਸ਼ਟਰਵਿਆਪੀ ਪੋਰਟੇਬਿਲਿਟੀ ਨੂੰ ਲਾਗੂ ਕਰਨਾ ਹੈ।

 

ਉਹ ਪ੍ਰਵਾਸੀ ਐੱਨਐੱਫਐੱਸਏ ਲਾਭਾਰਥੀ, ਜਿਹੜੇ ਅਸਥਾਈ ਰੋਜਗਾਰ ਆਦਿ ਦੀ ਖੋਜ ਵਿੱਚ ਆਮ ਤੌਰ 'ਤੇ ਆਪਣੀ ਰਿਹਾਇਸ਼ ਬਦਲਦੇ ਰਹਿੰਦੇ ਹਨ, ਉਹ ਇਸ ਪ੍ਰਮਾਲੀ ਜ਼ਰੀਏ, ਐੱਫਪੀਐੱਸ ਵਿੱਚ ਸਥਾਪਤ ਇਲੈਕਟ੍ਰੌਨਿਕ ਪੁਆਇੰਟ ਆਵ੍ ਸੇਲ (ਈਪੀਓਐੱਸ-ePoS) ਡਿਵਾਈਸ 'ਤੇ ਬਾਇਓਮੈਟ੍ਰਿਕ/ਆਧਾਰ ਪ੍ਰਮਾਣੀਕਰਣ ਦੇ ਨਾਲ ਆਪਣੇ ਸਮਾਨ/ਮੌਜੂਦਾ ਰਾਸ਼ਨ ਕਾਰਡ ਦਾ ਇਸਤੇਮਾਲ ਕਰਕੇ ਦੇਸ਼ ਵਿੱਚ ਕਿਤੇ ਵੀ ਆਪਣੀ ਪਸੰਦ ਦੇ ਕਿਸੇ ਵੀ ਢੁਕਵੀਂ ਮੁੱਲ ਦੀ ਦੁਕਾਨ (ਐੱਫਪੀਐੱਸ) ਤੋਂ ਆਪਣੇ ਹੱਕ ਵਾਲੇ ਖੁਰਾਕ ਕੋਟੇ ਦੀ ਪ੍ਰਾਪਤੀ ਕਰਨ ਦਾ ਬਦਲ ਪ੍ਰਾਪਤ ਕਰਨ ਵਿੱਚ ਸਮਰੱਥ ਬਣ ਚੁੱਕੇ ਹਨ।

 

****

 

ਏਪੀਐੱਸ/ਐੱਸਜੀ/ਐੱਮਐੱਸ


(Release ID: 1642967)