ਪੇਂਡੂ ਵਿਕਾਸ ਮੰਤਰਾਲਾ

ਗ਼ਰੀਬ ਕਲਿਆਣ ਰੋਜ਼ਗਾਰ ਅਭਿਆਨ ਤਹਿਤ 6 ਹਫ਼ਤਿਆਂ ਵਿੱਚ 17 ਕਰੋੜ ਮਨੁੱਖੀ ਦਿਨਾਂ ਲਈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ 13,240 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ

ਜੀਕੇਆਰਏ ਨੇ 6 ਰਾਜਾਂ ਦੇ 116 ਜ਼ਿਲ੍ਹਿਆਂ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਦੇ ਮੌਕੇ ਦੇ ਰਿਹਾ ਹੈ

Posted On: 05 AUG 2020 9:14PM by PIB Chandigarh

ਗ਼ਰੀਬ ਕਲਿਆਣ ਰੋਜ਼ਗਾਰ ਅਭਿਆਨ (ਜੀਕੇਆਰਏ) ਨੂੰ ਕੋਵਿਡ -19 ਦੇ ਫੈਲਣ ਤੋਂ ਬਾਅਦ, ਪੇਂਡੂ ਖੇਤਰਾਂ ਵਿੱਚ ਪਰਵਾਸ ਕਰ ਰਹੇ ਪਰਵਾਸੀ ਮਜ਼ਦੂਰਾਂ ਅਤੇ ਇਸੇ ਤਰ੍ਹਾਂ ਪ੍ਰਭਾਵਿਤ ਨਾਗਰਿਕਾਂ ਲਈ ਰੁਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਉਤਸ਼ਾਹਤ ਕਰਨ ਲਈ ਸ਼ੁਰੂ ਕੀਤਾ ਗਿਆ ਸੀ, ਹੁਣ ਇਹ 6 ਰਾਜਾਂ ਦੇ 116 ਜ਼ਿਲ੍ਹਿਆਂ ਵਿੱਚ ਰੁਜ਼ਗਾਰ ਦੇ ਮੌਕੇ ਦੇ ਮੁਹੱਈਆ ਕਰਵਾ ਰਿਹਾ ਹੈ| ਗ਼ਰੀਬ ਕਲਿਆਣ ਰੋਜ਼ਗਾਰ ਅਭਿਆਨ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਮਿਸ਼ਨ ਮੋਡ ’ਤੇ ਕਾਰਵਾਈ ਕਰ ਰਿਹਾ ਹੈ| ਇਹ ਰੁਜ਼ਗਾਰ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਹੜੇ 6 ਰਾਜਾਂ - ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਉੜੀਸਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੂੰ ਆਪਣੇ ਜੱਦੀ ਪਿੰਡ ਵਾਪਸ ਪਰਤ ਚੁੱਕੇ ਹਨ।

ਛੇਵੇਂ ਹਫ਼ਤੇ ਤੱਕ, ਅਭਿਆਨ ਦੇ ਉਦੇਸ਼ਾਂ ਦੀ ਪੂਰਤੀ ਲਈ ਹੁਣ ਤੱਕ ਕੁੱਲ 17 ਕਰੋੜ ਮਨੁੱਖੀ ਦਿਨਾਂ ਲਈ ਰੁਜ਼ਗਾਰ ਮੁਹੱਈਆ ਕਰਾਇਆ ਗਿਆ ਹੈ ਅਤੇ ਹੁਣ ਤੱਕ 13,240 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਜੀਕੇਆਰਏ ਤਹਿਤ ਹੁਣ ਤੱਕ ਵੱਡੀ ਗਿਣਤੀ ਵਿੱਚ ਢਾਂਚੇ ਬਣਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚ 62,532 ਜਲ ਸੰਭਾਲ ਢਾਂਚੇ, 1.74 ਲੱਖ ਪੇਂਡੂ ਮਕਾਨ, 14,872 ਪਸ਼ੂ ਸ਼ੈੱਡ, 8,963 ਛੱਪੜ, 2222 ਕਮਿਊਨਿਟੀ ਸੈਨੇਟਰੀ ਕੰਪਲੈਕਸ, ਕੰਮ ਜ਼ਿਲ੍ਹਾ ਖਣਿਜ ਫੰਡਾਂ ਰਾਹੀਂ 5,909 ਕੰਮ ਕੀਤੇ ਗਏ ਹਨ, 564 ਗ੍ਰਾਮ ਪੰਚਾਇਤਾਂ ਨੂੰ ਇੰਟਰਨੈੱਟ ਕੁਨੈਕਟੀਵਿਟੀ ਦਿੱਤੀ ਗਈ ਹੈ, ਅਭਿਆਨ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇਵੀਕੇ) ਦੁਆਰਾ 16,124 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦਿੱਤੀ ਗਈ ਹੈ।

ਅਭਿਆਨ ਦੀ ਹੁਣ ਤੱਕ ਦੀ ਸਫ਼ਲਤਾ ਨੂੰ 12 ਮੰਤਰਾਲਿਆਂ / ਵਿਭਾਗਾਂ ਅਤੇ ਰਾਜ ਸਰਕਾਰਾਂ ਦੇ ਸਾਂਝੇ ਯਤਨਾਂ ਸਦਕਾ ਦੇਖਿਆ ਜਾ ਸਕਦਾ ਹੈ, ਜੋ ਪ੍ਰਵਾਸੀ ਮਜ਼ਦੂਰਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਵਧੇਰੇ ਮਾਤਰਾ ਵਿੱਚ ਫਾਇਦਾ ਦੇ ਰਹੇ ਹਨ। ਨੌਕਰੀਆਂ ਅਤੇ ਰੋਜ਼ੀ-ਰੋਟੀ ਲਈ ਲੰਬੇ ਸਮੇਂ ਦੀ ਪਹਿਲਕਦਮੀ ਲਈ ਲੰਬੇ ਸਮੇਂ ਦੀ ਕਾਰਵਾਈ ਲਈ ਪੜਾਅ ਤੈਅ ਕੀਤਾ ਗਿਆ ਹੈ, ਖ਼ਾਸਕਰ ਉਨ੍ਹਾਂ ਲਈ ਜਿਨ੍ਹਾਂ ਨੇ ਪਿੰਡਾਂ ਵਿੱਚ ਰਹਿਣ ਦੀ ਚੋਣ ਕੀਤੀ ਹੈ|

****

ਏਪੀਐੱਸ / ਐੱਸਜੀ / ਐੱਮਐੱਸ


(Release ID: 1643762)