ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਕੱਲ੍ਹ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੇ ਤਹਿਤ ਵਿੱਤ-ਪੋਸ਼ਣ ਸੁਵਿਧਾ ਲਾਂਚ ਕਰਨਗੇ ਅਤੇ ਪੀਐੱਮ-ਕਿਸਾਨ ਯੋਜਨਾ ਦੇ ਤਹਿਤ ਲਾਭ ਜਾਰੀ ਕਰਨਗੇ
1 ਲੱਖ ਕਰੋੜ ਰੁਪਏ ਦਾ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਪੋਸਟ ਹਾਰਵੈਸਟ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਅਤੇ ਕਮਿਊਨਿਟੀ ਖੇਤੀ ਅਸਾਸਿਆਂ ਦੀ ਸਿਰਜਣਾ ਨੂੰ ਉਤਪ੍ਰੇਰਿਤ ਕਰੇਗਾ
ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ ਛੇਵੀਂ ਕਿਸ਼ਤ ਦੇ ਤਹਿਤ 8.5 ਕਰੋੜ ਤੋਂ ਵੱਧ ਕਿਸਾਨਾਂ ਨੂੰ 17,000 ਕਰੋੜ ਰੁਪਏ ਜਾਰੀ ਕੀਤੇ ਜਾਣਗੇ
Posted On:
08 AUG 2020 1:18PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਅਗਸਤ ਨੂੰ ਸਵੇਰੇ 11.00 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੇ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤ-ਪੋਸ਼ਣ ਸੁਵਿਧਾ ਲਾਂਚ ਕਰਨਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਪੀਐੱਮ-ਕਿਸਾਨ ਯੋਜਨਾ ਦੇ ਤਹਿਤ 8.5 ਕਰੋੜ ਕਿਸਾਨਾਂ ਨੂੰ 17,000 ਕਰੋੜ ਰੁਪਏ ਦੀ ਛੇਵੀਂ ਕਿਸ਼ਤ ਵੀ ਜਾਰੀ ਕਰਨਗੇ। ਦੇਸ਼ ਭਰ ਦੇ ਲੱਖਾਂ ਕਿਸਾਨ, ਸਹਿਕਾਰੀ ਸਭਾਵਾਂ ਅਤੇ ਨਾਗਰਿਕ ਇਸ ਸਮਾਰੋਹ ਦੇ ਗਵਾਹ ਬਣਨਗੇ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਵੀ ਇਸ ਮੌਕੇ ਹਾਜ਼ਰ ਰਹਿਣਗੇ।
ਕੇਂਦਰੀ ਮੰਤਰੀ ਮੰਡਲ ਨੇ 1 ਲੱਖ ਰੁਪਏ ਦੇ "ਖੇਤੀਬਾੜੀ ਬੁਨਿਆਦੀ ਢਾਂਚਾ ਫੰਡ" ਦੇ ਤਹਿਤ ਵਿੱਤ-ਪੋਸ਼ਣ ਸਹੂਲਤ ਦੀ ਸੈਂਟਰਲ ਸੈਕਟਰ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੰਡ ਫਸਲਾਂ ਦੀ ਕਟਾਈ ਤੋਂ ਬਾਅਦ ਦੇ ਪ੍ਰਬੰਧਨ ਬੁਨਿਆਦੀ ਢਾਂਚੇ ਅਤੇ ਕਮਿਊਨਿਟੀ ਖੇਤੀ ਅਸਾਸਿਆਂ ਜਿਵੇਂ ਕਿ ਕੋਲਡ ਸਟੋਰੇਜ, ਕਲੈਕਸ਼ਨ ਸੈਂਟਰ, ਪ੍ਰੋਸੈੱਸਿੰਗ ਇਕਾਈਆਂ, ਆਦਿ ਦੇ ਨਿਰਮਾਣ ਨੂੰ ਉਤਪ੍ਰੇਰਿਤ ਕਰੇਗਾ। ਇਹ ਅਸਾਸੇ ਕਿਸਾਨਾਂ ਨੂੰ ਆਪਣੀ ਉਪਜ ਦੀਆਂ ਵਧੇਰੇ ਕੀਮਤਾਂ ਪ੍ਰਾਪਤ ਕਰਨ ਦੇ ਯੋਗ ਬਣਾਉਣਗੇ। ਇਨ੍ਹਾਂ ਅਸਾਸਿਆਂ ਸਦਕਾ ਕਿਸਾਨ ਆਪਣੀ ਉਪਜ ਨੂੰ ਸਟੋਰ ਕਰਕੇ ਵੱਧ ਕੀਮਤ ʼਤੇ ਵੇਚਣ, ਉਪਜ ਦੀ ਬਰਬਾਦੀ ਨੂੰ ਘਟਾਉਣ, ਪ੍ਰੋਸੈੱਸਿੰਗ ਅਤੇ ਵੈਲਿਊ ਐਡੀਸ਼ਨ ਨੂੰ ਵਧਾਉਣ ਦੇ ਸਮਰੱਥ ਹੋ ਸਕਣਗੇ। ਕਈ ਕਰਜ਼ੇ ਦੇਣ ਵਾਲੀਆਂ ਸੰਸਥਾਵਾਂ ਨਾਲ ਸਾਂਝੇਦਾਰੀ ਵਿੱਚ ਵਿੱਤ-ਪੋਸ਼ਣ ਸੁਵਿਧਾ ਦੇ ਤਹਿਤ 1 ਲੱਖ ਕਰੋੜ ਰੁਪਏ ਪ੍ਰਵਾਨ ਕੀਤੇ ਜਾਣਗੇ; ਜਨਤਕ ਖੇਤਰ ਦੇ 12 ਵਿੱਚੋਂ 11 ਬੈਂਕਾਂ ਨੇ ਪਹਿਲਾਂ ਹੀ ਖੇਤੀਬਾੜੀ, ਸਹਿਕਾਰਤਾ ਅਤੇ ਕਿਸਾਨ ਭਲਾਈ ਵਿਭਾਗ ਨਾਲ ਸਹਿਮਤੀ ਪੱਤਰਾਂ ʼਤੇ ਹਸਤਾਖਰ ਕੀਤੇ ਹਨ। ਇਨ੍ਹਾਂ ਪ੍ਰੋਜੈਕਟਾਂ ਦੀ ਵਿਵਹਾਰਕਤਾ ਵਧਾਉਣ ਲਈ ਲਾਭਾਰਥੀਆਂ ਨੂੰ 3% ਵਿਆਜ ਸਬਸਿਡੀ ਅਤੇ 2 ਕਰੋੜ ਰੁਪਏ ਤੱਕ ਦੀ ਰਿਣ ਗਰੰਟੀ ਮੁਹੱਈਆ ਕਰਵਾਈ ਜਾਏਗੀ। ਯੋਜਨਾ ਦੇ ਲਾਭਾਰਥੀਆਂ ਵਿੱਚ ਕਿਸਾਨ, ਪੀਏਸੀਐੱਸ, ਮਾਰਕਿਟਿੰਗ ਸਹਿਕਾਰੀ ਸਭਾਵਾਂ, ਕਿਸਾਨ ਉਤਪਾਦਕ ਸੰਗਠਨ (ਐੱਫਪੀਓ), ਸੈਲਫ ਹੈਲਪ ਗਰੁੱਪ (ਐੱਸਐੱਚਜੀ), ਸੰਯੁਕਤ ਲਾਇਬਿਲਿਟੀ ਗਰੁੱਪਸ (ਜੇਐੱਲਜੀਜ਼), ਬਹੁ-ਉਦੇਸ਼ੀ ਸਹਿਕਾਰੀ ਸਭਾਵਾਂ, ਖੇਤੀ-ਉੱਦਮੀ, ਸਟਾਰਟ-ਅੱਪਸ ਅਤੇ ਕੇਂਦਰੀ / ਰਾਜ ਏਜੰਸੀ ਜਾਂ ਸਥਾਨਕ ਸੰਸਥਾ ਦੁਆਰਾ ਸਪੌਂਸਰਡ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਪ੍ਰੋਜੈਕਟ ਸ਼ਾਮਲ ਹੋਣਗੇ।
01 ਦਸੰਬਰ 2018 ਨੂੰ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਪ੍ਰਧਾਨ ਕਿਸਾਨ ਸਨਮਾਨ ਨਿਧੀ ਯੋਜਨਾ (ਪੀਐੱਮ-ਕਿਸਾਨ) ਦੇ ਤਹਿਤ 9.9 ਕਰੋੜ ਤੋਂ ਵੀ ਅਧਿਕ ਕਿਸਾਨਾਂ ਨੂੰ 75,000 ਕਰੋੜ ਰੁਪਏ ਤੋਂ ਜ਼ਿਆਦਾ ਸਿੱਧਾ ਨਕਦ ਲਾਭ ਪ੍ਰਦਾਨ ਕੀਤਾ ਗਿਆ ਹੈ। ਇਸ ਨੇ ਉਨ੍ਹਾਂ ਨੂੰ ਖੇਤੀਬਾੜੀ ਜ਼ਰੂਰਤਾਂ ਪੂਰੀਆਂ ਕਰਨ ਅਤੇ ਆਪਣੇ ਪਰਿਵਾਰਾਂ ਦੀ ਸਹਾਇਤਾ ਕਰਨ ਦੇ ਯੋਗ ਬਣਾਇਆ ਹੈ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦਾ ਰੋਲਆਊਟ ਅਤੇ ਲਾਗੂਕਰਨ ਇੱਕ ਲਾਮਿਸਾਲ ਰਫ਼ਤਾਰ ਨਾਲ ਹੋਇਆ ਹੈ। ਫੰਡਾਂ ਦੀ ਲੀਕੇਜ ਨੂੰ ਰੋਕਣ ਅਤੇ ਕਿਸਾਨਾਂ ਦੀ ਸੁਵਿਧਾ ਨੂੰ ਵਧਾਉਣ ਲਈ ਫੰਡਜ਼ ਨੂੰ ਸਿੱਧੇ ਆਧਾਰ ਪ੍ਰਮਾਣਿਤ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਸਕੀਮ ਕੋਵਿਡ-19 ਮਹਾਮਾਰੀ ਦੌਰਾਨ ਕਿਸਾਨਾਂ ਨੂੰ ਸਹਾਇਤਾ ਦੇਣ ਲਈ ਕਾਰਗਰ ਰਹੀ ਹੈ। ਲੌਕਡਾਊਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਲਗਭਗ 22,000 ਕਰੋੜ ਰੁਪਏ ਜਾਰੀ ਕੀਤੇ ਗਏ।
******
ਵੀਆਰਆਰਕੇ / ਵੀਜੇ
(Release ID: 1644498)
Visitor Counter : 261
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam