ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਛੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ

ਪ੍ਰਧਾਨ ਮੰਤਰੀ ਨੇ ਪੂਰਵ-ਅਨੁਮਾਨ ਅਤੇ ਚੇਤਾਵਨੀ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਇਨੋਵੇਟਿਵ ਟੈਕਨੋਲੋਜੀਆਂ ਦੀ ਵਿਆਪਕ ਵਰਤੋਂ'ਤੇ ਜ਼ੋਰ ਦਿੱਤਾ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਥਾਨਕ ਪੂਰਵ-ਚੇਤਾਵਨੀ ਪ੍ਰਣਾਲੀ ਵਿੱਚ ਨਿਵੇਸ਼ ਵਧਾਉਣਾ ਚਾਹੀਦਾ ਹੈ

ਮੁੱਖ ਮੰਤਰੀਆਂ ਨੇ ਹੜ੍ਹਾਂ ਦੀ ਸਥਿਤੀ ਅਤੇ ਕੀਤੇ ਗਏ ਬਚਾਅ ਪ੍ਰਯਤਨਾਂ ਬਾਰੇ ਤਾਜ਼ਾ ਜਾਣਕਾਰੀ ਦਿੱਤੀ; ਸਮੇਂ ਸਿਰ ਤੈਨਾਤੀ ਅਤੇ ਲੋਕਾਂ ਨੂੰ ਬਚਾਉਣ ਲਈ ਐੱਨਡੀਆਰਐੱਫ ਸਮੇਤ ਕੇਂਦਰੀ ਏਜੰਸੀਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ

Posted On: 10 AUG 2020 3:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣ-ਪੱਛਮ ਮੌਨਸੂਨ ਅਤੇ ਦੇਸ਼ ਵਿੱਚ ਹੜ੍ਹਾਂ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਵਾਸਤੇ ਉਨ੍ਹਾਂ ਦੀ ਤਿਆਰੀ ਦੀ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸ ਦੇ ਜ਼ਰੀਏ ਛੇ ਰਾਜਾਂ-ਅਸਾਮ, ਬਿਹਾਰ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ  ਦੇ ਮੁੱਖ ਮੰਤਰੀਆਂ ਨਾਲ  ਇੱਕ ਬੈਠਕ ਕੀਤੀ। ਇਸ ਬੈਠਕ ਵਿੱਚ ਰੱਖਿਆ ਮੰਤਰੀ, ਸਿਹਤ ਮੰਤਰੀ, ਦੋਵੇਂ ਗ੍ਰਹਿ ਰਾਜ ਮੰਤਰੀ ਅਤੇ ਸਬੰਧਿਤ ਕੇਂਦਰੀ ਮੰਤਰਾਲਿਆਂ ਅਤੇ ਸੰਸਥਾਵਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਨੇ ਹੜ੍ਹਾਂ ਦੇ ਪੂਰਵ ਅਨੁਮਾਨ ਲਈ ਸਥਾਈ ਪ੍ਰਣਾਲੀ ਸਥਾਪਿਤ ਕਰਨ ਅਤੇ ਪੂਰਵ ਅਨੁਮਾਨ ਅਤੇ ਚੇਤਾਵਨੀ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਇਨੋਵੇਟਿਵ ਟੈਕਨੋਲੋਜੀਆਂ ਦੀ ਵਿਆਪਕ ਵਰਤੋਂ ਲਈ ਸਾਰੀਆਂ ਕੇਂਦਰੀ ਅਤੇ ਰਾਜ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਸੁਨਿਸ਼ਚਿਤ ਕਰਨ ਉੱਤੇ ਜ਼ੋਰ ਦਿੱਤਾ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ, ਸਾਡੀਆਂ ਪੂਰਵ ਅਨੁਮਾਨ ਏਜੰਸੀਆਂ ਜਿਵੇਂ ਕਿ ਭਾਰਤ ਮੌਸਮ ਵਿਭਾਗ ਅਤੇ ਕੇਂਦਰੀ ਜਲ ਆਯੋਗ  ਹੜ੍ਹਾਂ ਦਾ ਬਿਹਤਰ ਅਤੇ ਵਧੇਰੇ ਉਪਯੋਗੀ ਪੂਰਵ ਅਨੁਮਾਨ ਲਗਾਉਣ  ਲਈ ਠੋਸ ਪ੍ਰਯਤਨ ਕਰ ਰਹੀਆਂ ਹਨ। ਇਹ ਏਜੰਸੀਆਂ ਨਾ ਸਿਰਫ ਵਰਖਾ ਅਤੇ ਦਰਿਆ ਦੇ ਪੱਧਰ ਦੀ ਬਲਕਿ ਹੜ੍ਹ ਦੇ ਸਥਾਨ ਵਿਸ਼ੇਸ਼ ਦਾ ਵੀ ਪੂਰਵ ਅਨੁਮਾਨ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਥਾਨ ਵਿਸ਼ੇਸ਼ ਸਬੰਧੀ ਭਵਿੱਖਬਾਣੀ ਨੂੰ ਬਿਹਤਰ ਬਣਾਉਣ ਲਈ ਆਰਟੀਫੀਸ਼ਲ ਇੰਟੈਲੀਜੈਂਸਜਿਹੀਆਂ ਇਨੋਵੇਟਿਵ ਟੈਕਨੋਲੋਜੀਆਂ ਦੀ ਵਰਤੋਂ ਕਰਨ ਲਈ ਪ੍ਰਾਯੋਗਿਕ ਪੱਧਰ ʼਤੇ ਯਤਨ ਕੀਤੇ ਜਾ ਰਹੇ, ਜਿਸ ਦੇ ਲਈ ਰਾਜਾਂ ਨੂੰ ਵੀ ਇਨ੍ਹਾਂ ਏਜੰਸੀਆਂ ਨੂੰ ਲੋੜੀਂਦੀ ਜਾਣਕਾਰੀ ਉਪਲੱਬਧ ਕਰਵਾਉਣੀ ਚਾਹੀਦੀ ਹੈ ਅਤੇ ਸਥਾਨਕ ਭਾਈਚਾਰਿਆਂ ਨੂੰ ਸਮੇਂ ਸਿਰ ਚੇਤਾਵਨੀ ਦੇਣੀ ਚਾਹੀਦੀ ਹੈ।

 

ਉਨ੍ਹਾਂ ਨੇ ਜ਼ਿਕਰ ਕੀਤਾ ਕਿ ਸਥਾਨਕ ਪੂਰਵ ਚੇਤਾਵਨੀ ਪ੍ਰਣਾਲੀ ਵਿੱਚ ਨਿਵੇਸ਼ ਨੂੰ ਵਧਾਉਣਾ ਚਾਹੀਦਾ ਹੈ ਤਾਂ ਜੋ ਕਿਸੇ ਖੇਤਰ ਵਿਸ਼ੇਸ਼ ਦੇ ਲੋਕਾਂ ਨੂੰ ਕਿਸੇ ਖ਼ਤਰੇ ਵਾਲੀ ਸਥਿਤੀ, ਜਿਵੇਂ ਕਿ ਨਦੀ ਦੇ ਕਿਨਾਰਿਆਂ ਦੇ ਟੁੱਟਣ, ਪਾਣੀ ਦਾ ਪੱਧਰ ਵਧਣ, ਬਿਜਲੀ ਡਿੱਗਣ ਆਦਿ ਦੀ ਸਥਿਤੀ ਵਿੱਚ ਸਮੇਂ ਸਿਰ ਚੇਤਾਵਨੀ ਦਿੱਤੀ ਜਾ ਸਕੇ।

 

ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦੇ ਹੋਏ ਇਹ ਵੀ ਕਿਹਾ ਕਿ ਕੋਵਿਡ ਸਥਿਤੀ ਦੇ ਮੱਦੇਨਜ਼ਰ, ਬਚਾਅ  ਲਈ ਪ੍ਰਯਤਨ ਕਰਦਿਆਂ ਰਾਜਾਂ ਨੂੰ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਬਚਾਅ ਕਾਰਜ ਕਰਦੇ ਸਮੇਂ ਲੋਕ, ਸਿਹਤ ਸਬੰਧੀ ਸਾਰੀਆਂ ਸਾਵਧਾਨੀਆਂ ਵਰਤਣ, ਜਿਵੇਂ ਕਿ ਫੇਸ ਮਾਸਕ ਪਾਉਣਾ, ਹੱਥ ਧੋਣਾ ਜਾਂ ਸੈਨੀਟਾਈਜ਼ ਕਰਨਾ ਅਤੇ ਉਚਿਤ ਸਰੀਰਕ ਦੂਰੀ ਬਣਾਈ ਰੱਖਣਾ। ਰਾਹਤ ਸਮੱਗਰੀ ਵਿੱਚ ਪ੍ਰਭਾਵਿਤ ਲੋਕਾਂ  ਲਈ ਹੱਥ ਧੋਣ / ਸੈਨੀਟਾਈਜ਼ ਕਰਨ ਅਤੇ ਫੇਸ ਮਾਸਕਾਂ ਦੀ ਵਿਵਸਥਾ ਸ਼ਾਮਲ ਕਰਨੀ ਚਾਹੀਦੀ ਹੈ। ਇਸ ਸਬੰਧ ਵਿੱਚ, ਬਜ਼ੁਰਗ ਲੋਕਾਂ, ਗਰਭਵਤੀ ਮਹਿਲਾਵਾਂ ਅਤੇ ਪਹਿਲਾਂ ਤੋਂ ਹੀ ਕਿਸੇ  ਬਿਮਾਰੀ ਦੇ ਸ਼ਿਕਾਰ  ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

 

ਉਨ੍ਹਾਂ ਨੇ ਹੋਰ ਦੱਸਿਆ ਕਿ ਰਾਜਾਂ ਨੂੰ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਸਾਰੇ ਵਿਕਾਸ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਨਿਰਮਾਣ ਇਸ ਤਰੀਕੇ ਨਾਲ ਕੀਤਾ ਜਾਵੇ ਕਿ ਸਥਾਨਕ ਪੱਧਰ ʼਤੇ ਆਪਦਾ ਸਮੇਂ ਉਹ ਮਜ਼ਬੂਤੀ ਨਾਲ ਟਿਕੇ ਰਹਿਣ  ਅਤੇ ਹੋਣ ਵਾਲੇ ਨੁਕਸਾਨ ਨੂੰ ਘਟਾਉਣ  ਵਿੱਚ ਸਹਾਇਕ ਹੋਣ।

 

ਅਸਾਮ, ਬਿਹਾਰ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਕੇਰਲ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨੇ ਹੜ੍ਹਾਂ ਦੀ ਸਥਿਤੀ ਅਤੇ ਆਪਣੇ-ਆਪਣੇ ਰਾਜਾਂ ਵਿੱਚ ਕੀਤੇ ਬਚਾਅ ਕਾਰਜਾਂ ਬਾਰੇ ਤਾਜ਼ਾ ਜਾਣਕਾਰੀ ਦਿੱਤੀ। ਉਨ੍ਹਾਂ ਨੇ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਕੇਂਦਰੀ ਏਜੰਸੀਆਂ ਦੀ ਸਮੇਂ ਸਿਰ ਤੈਨਾਤੀ ਅਤੇ ਲੋਕਾਂ ਨੂੰ ਬਚਾਉਣ ਲਈ ਉਨ੍ਹਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹੜ੍ਹਾਂ ਦੇ ਪ੍ਰਭਾਵਾਂ ਨੂੰ ਘਟਾਉਣ ਲਈ ਅਲਪਕਾਲੀ ਅਤੇ ਦੀਰਘਕਾਲੀ ਉਪਾਵਾਂ ਲਈ ਕੁਝ ਸੁਝਾਅ ਵੀ ਦਿੱਤੇ।

 

ਪ੍ਰਧਾਨ ਮੰਤਰੀ ਨੇ ਸਬੰਧਿਤ ਮੰਤਰਾਲਿਆਂ ਅਤੇ ਸੰਗਠਨਾਂ ਦੇ ਅਧਿਕਾਰੀਆਂ ਨੂੰ ਰਾਜਾਂ ਦੁਆਰਾ ਦਿੱਤੇ ਗਏ ਸੁਝਾਵਾਂ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਕੇਂਦਰਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਪਣਾ ਸਮਰਥਨ ਦੇਣਾ ਜਾਰੀ ਰੱਖੇਗਾ ਤਾਕਿ ਵੱਖ-ਵੱਖ ਆਪਦਾਵਾਂ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਮਜ਼ਬੂਤ ਕੀਤਾ ਜਾ ਸਕੇ।

 

***

 

ਵੀਆਰਆਰਕੇ / ਐੱਸਐੱਚ



(Release ID: 1644943) Visitor Counter : 183