ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 14 AUG 2020 4:28PM by PIB Chandigarh

ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਨੇ ਇੱਕ ਸੰਦੇਸ਼ ਰਾਹੀਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

 

ਸੰਦੇਸ਼ ਦਾ ਪੂਠ ਪਾਠ ਨਿਮਨ ਅਨੁਸਾਰ ਹੈ:

 

ਮੈਂ ਆਪਣੇ ਸੁਤੰਤਰਤਾ ਦਿਵਸ ਦੇ ਖੁਸ਼ੀ ਦੇ ਮੌਕੇ ਤੇ ਆਪਣੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।  

 

ਅੱਜ ਅਸੀਂ ਆਪਣੇ ਦੇਸ਼ ਦਾ 74ਵਾਂ ਸੁਤੰਤਰਤਾ ਦਿਵਸ ਮਨਾ ਰਹੇ ਹਾਂ। ਮੈਂ ਉਨ੍ਹਾਂ ਬਹਾਦਰ ਸੁਤੰਤਰਤਾ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਇੱਕ ਅਜ਼ਾਦ ਰਾਸ਼ਟਰ ਦੇ ਨਿਰਮਾਣ ਅਤੇ ਇਸ ਦੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ। ਆਓ, ਆਪਾਂ ਸੁਤੰਤਰਤਾ ਦੇ ਸੰਘਰਸ਼ ਦੇ ਸ਼ਹੀਦ ਹੋਏ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕਰੀਏ ਜਿਨ੍ਹਾਂ ਨੇ ਸੁਤੰਤਰਤਾ ਹਾਸਲ ਕਰਨ ਲਈ ਆਪਣੀਆਂ ਜਾਨਾਂ ਵਾਰੀਆਂ।

 

ਇਨ੍ਹਾਂ ਦੇਸ਼ ਭਗਤਾਂ ਨੂੰ ਜੋ ਅਸੀਂ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ, ਉਹ ਉਨ੍ਹਾਂ ਦੀਆਂ ਇੱਛਾਵਾਂ ਦੇ ਭਾਰਤ ਦਾ ਨਿਰਮਾਣ ਕਰਨਾ ਹੈ। ਇਸ ਸੁਤੰਤਰਤਾ ਦਿਵਸ ਤੇ ਆਓ ਅਸੀਂ ਸੰਯੁਕਤ, ਮਜ਼ਬੂਤ, ਖੁਸ਼ਹਾਲ, ਸਮਾਵੇਸ਼ੀ ਅਤੇ ਸ਼ਾਂਤ ਰਾਸ਼ਟਰ ਦਾ ਨਿਰਮਾਣ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਈਏ ਜਿੱਥੇ ਇੱਕ ਅਰਬ ਤੋਂ ਵੀ ਜ਼ਿਆਦਾ ਸੁਪਨੇ ਪੂਰੇ ਕਰਨੇ ਹਨ।

 

ਇਹ ਸੁਤੰਤਰਤਾ ਦਿਵਸ ਸਾਡੇ ਦੇਸ਼ ਵਿੱਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਿਆਵੇ।

 

**********

 

ਵੀਆਰਆਰਕੇ/ਐੱਮਐੱਸ/ਐੱਮਐੱਸਵਾਈ/ਡੀਪੀ



(Release ID: 1645990) Visitor Counter : 137