ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਕੇਂਦਰ ਜੰਮੂ ਤੇ ਕਸ਼ਮੀਰ ਦੀ ਹਰੇਕ ਜ਼ਿਲ੍ਹੇ ਵਿੱਚ ਸ਼ਿਕਾਇਤ ਪੋਰਟਲ ਸਥਾਪਿਤ ਕਰਨ ਵਿੱਚ ਮਦਦ ਕਰੇਗਾ : ਡਾ. ਜਿਤੇਂਦਰ ਸਿੰਘ

ਡੀਏਆਰਪੀਜੀ ਅਤੇ ਜੰਮੂ ਤੇ ਕਸ਼ਮੀਰ ਸਰਕਾਰ ਦਰਮਿਆਨ 20 ਜ਼ਿਲ੍ਹਿਆਂ ਵਿੱਚ ਹਰੇਕ ‘ਤੇ ਔਨਲਾਈਨ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ਲਈ ਸਹਿਯੋਗ ਵਧਾਉਣਾ

ਆਵਾਜ਼-ਏ-ਅਵਾਮ ਪੋਰਟਲ ਸ਼ਿਕਾਇਤ ਨਿਵਾਰਣ ਦੀ ਬਿਹਤਰ ਗੁਣਵੱਤਾ ਅਤੇ ਪ੍ਰਤੀਕਿਰਿਆ ਸਮਾਂ ਘਟਾਉਣ ਲਈ ਸ਼ਿਕਾਇਤ ਅਧਿਕਾਰੀਆਂ ਦੀ ਮੈਪਿੰਗ ਨਾਲ ਪੋਰਟਲ ਨੂੰ ਨਵਾਂ ਰੂਪ ਦਿੱਤਾ ਜਾਵੇਗਾ

Posted On: 16 AUG 2020 4:58PM by PIB Chandigarh

ਕੇਂਦਰੀ ਉੱਤਰੀ ਪੂਰਬੀ ਵਿਕਾਸ ਖੇਤਰ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਲੋਕ ਸ਼ਿਕਾਇਤਾਂ, ਪੈਨਸ਼ਨਾਂ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ ਨੇ ਅੱਜ ਇੱਥੇ ਐਲਾਨ ਕੀਤਾ ਕਿ ਕੇਂਦਰ ਜੰਮੂ ਤੇ ਕਸ਼ਮੀਰ ਦੀ ਕੇਂਦਰੀ ਸ਼ਾਸਿਤ ਪ੍ਰਦੇਸ਼ ਸਰਕਾਰ ਨੂੰ ਯੂਟੀ ਦੇ 20 ਜ਼ਿਲ੍ਹਿਆਂ ਵਿੱਚ ਹਰੇਕ ਵਿੱਚ ਸ਼ਿਕਾਇਤ ਪੋਰਟਲ ਸਥਾਪਿਤ ਕਰਨ ਵਿੱਚ ਸਹਾਇਤਾ ਕਰੇਗਾ।

 

ਜੰਮੂ ਤੇ ਕਸ਼ਮੀਰ ਵਿੱਚ ਚਲ ਰਹੀਆਂ ਸੁਸ਼ਾਸਨ ਦੀਆਂ ਪਹਿਲਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਮੁਹਿੰਮ ਵਿੱਚ ਜੰਮੂ ਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਅਤੇ ਡਾ. ਜਿਤੇਂਦਰ ਸਿੰਘ ਦਰਮਿਆਨ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਔਨਲਾਈਨ ਲੋਕ ਸ਼ਿਕਾਇਤ ਨਿਵਾਰਣ ਪੋਰਟਲ ਦੇ ਵਿਸਤਾਰ ਦੇ ਅਗਲੇ ਪੜਾਅ ਦੀ ਯੋਜਨਾ ਤੇ ਟੈਲੀਫੋਨ ਤੇ ਚਰਚਾ ਕੀਤੀ ਗਈ। 

 

ਡਾ. ਜਿਤੇਂਦਰ ਸਿੰਘ ਨੇ ਚਰਚਾ ਦੇ ਤੁਰੰਤ ਬਾਅਦ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਵਾਲੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਜਿਸ ਵਿੱਚ ਏਆਰਪੀਜੀ ਦੇ ਸਕੱਤਰ ਡਾ. ਛਤਰਪਤੀ ਸ਼ਿਵਾਜੀ ਅਤੇ ਵਧੀਕ ਸਕੱਤਰ ਵੀ. ਸ੍ਰੀਨਿਵਾਸ ਸ਼ਾਮਲ ਸਨ।

 

ਜੰਮੂ ਅਤੇ ਕਸ਼ਮੀਰ ਵਿੱਚ ਹਰੇਕ ਜ਼ਿਲ੍ਹਾ ਹੈੱਡਕੁਆਰਟਰ ਵਿੱਚ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੇ ਦਰਵਾਜ਼ੇ ਤੇ ਨਿਰਵਿਘਨ ਰੂਪ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਪੋਰਟਲ ਦਾ ਵਿਸਤਾਰ ਕਰਨ ਅਤੇ ਸਥਾਪਿਤ ਕਰਨ ਲਈ ਇੱਕ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ।

 

 

ਇਸ ਪਹਿਲ ਨੂੰ ਲਾਗੂ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਭਾਰਤ ਸਕਰਾਰ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ (ਏਆਰਪੀਜੀ), ਜੰਮੂ ਅਤੇ ਕਸ਼ਮੀਰ ਸਰਕਾਰ ਨਾਲ ਪਿਛਲੇ ਸਹਿਯੋਗ ਲਈ ਆਵਾਜ਼-ਏ-ਅਵਾਮ ਪੋਰਟਲ ਸ਼ਿਕਾਇਤ ਨਿਵਾਰਣ ਦੀ ਬਿਹਤਰ ਗੁਣਵੱਤਾ ਅਤੇ ਪ੍ਰਤੀਕਿਰਿਆ ਸਮਾਂ ਘਟਾਉਣ ਲਈ ਸ਼ਿਕਾਇਤ ਅਧਿਕਾਰੀਆਂ ਦੀ ਮੈਪਿੰਗ ਨਾਲ ਪੋਰਟਲ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਡਾ. ਜਿਤੇਂਦਰ ਸਿੰਘ ਨੇ ਦੱਸਿਆ ਕਿ ਇਸ ਯਤਨ ਦੇ ਬਾਅਦ ਆਉਣ ਵਾਲੇ ਸਮੇਂ ਵਿੱਚ ਜੰਮੂ ਅਤੇ ਕਸ਼ਮੀਰ ਸਰਕਾਰ ਨਾਲ ਕੰਮ ਕਰਨ ਲਈ ਡੀਏਆਰਪੀਜੀ ਦੇ ਅਧਿਕਾਰੀਆਂ ਦੀ ਇੱਕ ਕੇਂਦਰਿਤ ਟੀਮ ਦਾ ਗਠਨ ਕੀਤਾ ਜਾਵੇਗਾ।

 

ਇਹ ਪਹਿਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਦਰਸਾਏ ਗਏ ਦ੍ਰਿਸ਼ਟੀਕੋਣ ਅਨੁਸਾਰ ਕੇਂਦਰ ਸਰਕਾਰ ਦੁਆਰਾ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵਿੱਚ ਇੱਕ ਪਾਰਦਰਸ਼ੀ, ਜਵਾਬਦੇਹ ਅਤੇ ਨਾਗਰਿਕਾਂ ਦੇ ਅਨੁਕੂਲ ਪ੍ਰਭਾਵੀ ਪ੍ਰਸ਼ਾਸਨ ਬਣਾਉਣ ਲਈ ਨਿਰੰਤਰ ਯਤਨਾਂ ਦੀ ਇੱਕ ਲੜੀ ਹੈ।

 

ਜ਼ਿਕਰਯੋਗ ਹੈ ਕਿ ਜੰਮੂ ਅਤੇ ਕਸ਼ਮੀਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਤਬਦੀਲ ਕਰਨ ਦੇ ਬਾਅਦ ਡੀਏਆਰਪੀਜੀ ਨੇ ਸੁਸ਼ਾਸਨ ਤੇ ਦੋ ਮਹੱਤਵਪੂਰਨ ਸੰਮੇਲਨ ਆਯੋਜਿਤ ਕੀਤੇ ਸਨ। ਇਨ੍ਹਾਂ ਵਿੱਚ 15-16 ਨਵੰਬਰ, 2019 ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ ਤੇ ਕਸ਼ਮੀਰ ਅਤੇ ਲੱਦਾਖ ਵਿੱਚ ਸੁਸ਼ਾਸਨ ਪ੍ਰਥਾਵਾਂ ਦੇ ਪ੍ਰਤੀਰੂਪ ਤੇ ਖੇਤਰੀ ਕਾਨਫਰੰਸ ਅਤੇ 30 ਨਵੰਬਰ ਤੋਂ 1 ਦਸੰਬਰ, 2019 ਨੂੰ ਜਲ ਸ਼ਕਤੀ ਅਤੇ ਆਫਤ ਪ੍ਰਬੰਧਨ ਤੇ ਧਿਆਨ ਦੇਣ ਦੇ ਨਾਲ ਏਕ ਭਾਰਤ-ਸ਼੍ਰੇਸ਼ਠ ਭਾਰਤ’ ‘ਤੇ ਸੰਮੇਲਨ ਸ਼ਾਮਲ ਹੈ।

 

ਡੀਏਆਰਪੀਜੀ ਦੁਆਰਾ ਬੁਲਾਈਆਂ ਗਈਆਂ ਉਕਤ ਦੋ ਕਾਨਫਰੰਸਾਂ ਵਿੱਚ ਜੰਮੂ ਤੇ ਕਸ਼ਮੀਰ ਅਤੇ ਲੱਦਾਖ ਦੇ ਨਵੇਂ ਬਣੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿੱਚ ਭਾਰਤ ਸਰਕਾਰ ਦੁਆਰਾ ਪਹਿਲੇ ਮਹੱਤਵਪੂਰਨ ਸਮਾਗਮਾਂ ਦੀ ਨੁਮਾਇੰਦਗੀ ਕੀਤੀ ਗਈ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸ਼ਾਸਨ ਲਈ ਇੱਕ ਯੋਜਨਾ ਤਿਆਰ ਕੀਤੀ ਗਈ।

 

<><><><><>

 

ਐੱਸਐੱਨਸੀ   


(Release ID: 1646349) Visitor Counter : 176