ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ

ਸ਼੍ਰੀ ਗਡਕਰੀ ਮੱਧ ਪ੍ਰਦੇਸ਼ ਵਿੱਚ 9400 ਕਰੋੜ ਰੁਪਏ ਦੀ ਲਾਗਤ ਦੇ 35 ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ

ਪ੍ਰੋਜੈਕਟ ਬਿਹਤਰ ਕਨੈਕਟੀਵਿਟੀ ਨਾਲ ਤੇਜ਼ੀ ਨਾਲ ਵਿਕਾਸ ਲਈ ਰਾਹ ਪੱਧਰਾ ਕਰਨਗੇ

Posted On: 23 AUG 2020 1:05PM by PIB Chandigarh

ਕੇਂਦਰੀ ਰੋਡ ਟਰਾਂਸਪੋਰਟ, ਰਾਜਮਾਰਗ ਅਤੇ ਸੂਖਮ, ਲਘੂ ਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਮੰਤਰੀ ਸ਼੍ਰੀ ਨਿਤਿਨ ਗਡਕਰੀ 25 ਅਗਸਤ, 2020 ਦਿਨ ਮੰਗਲਵਾਰ ਨੂੰ ਮੱਧ ਪ੍ਰਦੇਸ਼ ਵਿੱਚ 35 ਰਾਜ ਮਾਰਗ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਉਦਘਾਟਨ ਕਰਨਗੇ।

 

ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵਰਚੁਅਲ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ, ਕੇਂਦਰੀ ਮੰਤਰੀ ਸ਼੍ਰੀ ਥਾਵਰਚੰਦ ਗਹਿਲੋਤ ਅਤੇ ਸ਼੍ਰੀ ਨਰੇਂਦਰ ਸਿੰਘ ਤੋਮਰ ਅਤੇ ਰਾਜ ਮੰਤਰੀ ਸ਼੍ਰੀ ਪ੍ਰਹਲਾਦ ਸਿੰਘ ਪਟੇਲ, ਸ਼੍ਰੀ ਫੱਗਣ ਸਿੰਘ ਕੁਲਸਤੇ ਅਤੇ ਜਨਰਲ (ਡਾ.) ਵੀਕੇ ਸਿੰਘ (ਸੇਵਾਮੁਕਤ), ਰਾਜ ਸਰਕਾਰ ਦੇ ਕਈ ਮੰਤਰੀ, ਕਈ ਸਾਂਸਦ, ਕਈ ਵਿਧਾਇਕ ਅਤੇ ਰਾਜ ਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

 

ਉਦਘਾਟਨ ਕੀਤੇ ਜਾਣ ਵਾਲੇ ਅਤੇ ਨੀਂਹ ਪੱਥਰ ਰੱਖੇ ਜਾਣ ਵਾਲੇ ਪ੍ਰੋਜੈਕਟਾਂ ਤਹਿਤ 1139 ਕਿਲੋਮੀਟਰ ਲੰਬੀਆਂ ਸੜਕਾਂ ਸ਼ਾਮਲ ਹਨ ਜਿਨ੍ਹਾਂ ਤੇ 9400 ਕਰੋੜ ਰੁਪਏ ਤੋਂ ਜ਼ਿਆਦਾ ਦੀ ਨਿਰਮਾਣ ਲਾਗਤ ਆਵੇਗੀ। ਇਹ ਸੜਕਾਂ ਰਾਜ ਵਿੱਚ ਬਿਹਤਰ ਸੰਪਰਕ, ਸੁਵਿਧਾ ਅਤੇ ਆਰਥਿਕ ਵਿਕਾਸ ਨੂੰ ਵਧਾਉਣ ਲਈ ਮੱਧ ਪ੍ਰਦੇਸ਼ ਵਿੱਚ ਰਾਹ ਪੱਧਰਾ ਕਰਨਗੀਆਂ।

 

ਪ੍ਰੋਜੈਕਟ ਦੀ ਸੂਚੀ ਦੇਖਣ ਲਈ ਲਿੰਕ ਤੇ ਕਲਿੱਕ ਕਰੋ

 

Click here to see List of Projects

 

 

***

 

ਆਰਸੀਜੇ/ਐੱਮਐੱਸ


(Release ID: 1648090) Visitor Counter : 130