ਮਹਿਲਾ ਤੇ ਬਾਲ ਵਿਕਾਸ ਮੰਤਰਾਲਾ

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਾਰ-2021 ਲਈ ਨਾਮਜ਼ਦਗੀਆਂ ਮੰਗੀਆਂ

Posted On: 26 AUG 2020 5:06PM by PIB Chandigarh

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਬੱਚਿਆਂ, ਵਿਅਕਤੀਆਂ ਅਤੇ ਸੰਸਥਾਵਾਂ ਤੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2021 ਲਈ ਨਾਮਜ਼ਦਗੀਆਂ ਮੰਗੀਆਂ ਹਨ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਸਥਾਪਨਾ ਦੇਸ਼ ਦੇ ਹੁਸ਼ਿਆਰ ਬੱਚਿਆਂ, ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਕਰਨ ਲਈ ਕੀਤੀ ਗਈ ਸੀ। ਇਹ ਪੁਰਸਕਾਰ ਦੋ ਸ਼੍ਰੇਣੀਆਂ ਤਹਿਤ ਦਿੱਤੇ ਜਾਂਦੇ ਹਨ-ਬਾਲ ਸ਼ਕਤੀ ਪੁਰਸਕਾਰ ਅਤੇ ਬਾਲ ਕਲਿਆਣ ਪੁਰਸਕਾਰ।

 

ਇਨ੍ਹਾਂ ਪੁਰਸਕਾਰਾਂ ਨੂੰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦੁਆਰਾ ਹਰੇਕ ਸਾਲ ਗਣਤੰਤਰ ਦਿਵਸ ਤੋਂ ਪਹਿਲਾਂ ਦੇ ਹਫ਼ਤੇ ਵਿੱਚ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਪ੍ਰਦਾਨ ਕੀਤਾ ਜਾਂਦਾ ਹੈ। ਮਾਣਯੋਗ ਪ੍ਰਧਾਨ ਮੰਤਰੀ ਦੁਆਰਾ ਵੀ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਬਾਲ ਸ਼ਕਤੀ ਪੁਰਸਕਾਰ ਦੇ ਜੇਤੂ, ਨਵੀਂ ਦਿੱਲੀ ਦੇ ਰਾਜਪਥ ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਵੀ ਹਿੱਸਾ ਲੈਂਦੇ ਹਨ।

 

ਬਾਲ ਸ਼ਕਤੀ ਪੁਰਸਕਾਰ ਦਾ ਉਦੇਸ਼ ਨਵੀਨਤਾ, ਅਕਾਦਮਿਕ, ਖੇਡ, ਕਲਾ ਅਤੇ ਸੱਭਿਆਚਾਰ, ਸਮਾਜ ਸੇਵਾ ਅਤੇ ਬਹਾਦਰੀ ਸਮੇਤ ਵਿਭਿੰਨ ਖੇਤਰਾਂ ਵਿੱਚ ਅਸਾਧਾਰਣ ਕਾਰਜ ਕਰਨ ਵਾਲੇ ਬੱਚਿਆਂ ਨੂੰ ਮਾਨਤਾ ਪ੍ਰਦਾਨ ਕਰਨਾ ਹੈ, ਉੱਥੇ ਹੀ ਬਾਲ ਕਲਿਆਣ ਪੁਰਸਕਾਰ ਉਨ੍ਹਾਂ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਮਾਨਤਾ ਪ੍ਰਦਾਨ ਕਰਨ ਲਈ ਦਿੱਤੇ ਜਾਂਦੇ ਹਨ, ਜਿਨ੍ਹਾਂ ਨੇ ਬੱਚਿਆਂ ਦੀ ਸੇਵਾ ਕਰਨ ਲਈ ਬਾਲ ਵਿਕਾਸ, ਬਾਲ ਸੁਰੱਖਿਆ ਅਤੇ ਬਾਲ ਕਲਿਆਣ ਦੇ ਖੇਤਰ ਵਿੱਚ ਉੱਤਮ ਯੋਗਦਾਨ ਦਿੱਤਾ ਹੈ।

 

ਇਸ ਦੇ ਵਿਸਤ੍ਰਿਤ ਦਿਸ਼ਾ ਨਿਰਦੇਸ਼ਾਂ ਨੂੰ www.nca-wcd.nic.in ਤੇ ਪੁਰਸਕਾਰਾਂ ਲਈ ਵਿਸ਼ੇਸ਼ ਪੋਰਟਲ/ਵੈੱਬਸਾਈਟ ਤੇ ਦੇਖਿਆ ਜਾ ਸਕਦਾ ਹੈ। ਬਿਨੈਕਾਰਾਂ ਦੁਆਰਾ ਜਮ੍ਹਾਂ ਕੀਤੇ ਗਏ ਸਿਰਫ਼ ਔਨਲਾਈਨ ਅਰਜ਼ੀ ਫਾਰਮਾਂ ਤੇ ਹੀ ਵਿਚਾਰ ਕੀਤਾ ਜਾਵੇਗਾ। ਪੁਰਸਕਾਰਾਂ ਲਈ ਕਿਸੇ ਹੋਰ ਮਾਧਿਅਮ ਨਾਲ ਦਿੱਤੀਆਂ ਗਈਆਂ ਅਰਜ਼ੀਆਂ ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਪੋਰਟਲ ਤੱਕ ਪਹੁੰਚਣ ਵਿੱਚ ਕਿਸੇ ਪ੍ਰਕਾਰ ਦੀ ਦਿੱਕਤ ਆਉਣ ਤੇ ਇਸਨੂੰ ਮੰਤਰਾਲੇ ਦੇ ਧਿਆਨ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਇਸ ਸਾਲ ਅਰਜ਼ੀਆਂ ਪ੍ਰਾਪਤ ਕਰਨ ਦੀ ਅੰਤਿਮ ਮਿਤੀ ਨੂੰ ਵਧਾ ਕੇ 15.09.2020 ਕਰ ਦਿੱਤਾ ਗਿਆ ਹੈ।

 

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਇਹ ਸਪਸ਼ਟ ਕੀਤਾ ਗਿਆ ਹੈ ਕਿ ਕਿਸੇ ਨਿਜੀ ਸੰਸਥਾਨ ਦੁਆਰਾ ਆਈਸੀਸੀਡਬਲਿਊ ਰਾਸ਼ਟਰੀ ਵੀਰਤਾ ਪੁਰਸਕਾਰਾਂ ਦੇ ਨਾਂ ਤੇ ਪ੍ਰਦਾਨ ਕੀਤੇ ਗਏ ਕੁਝ ਪੁਰਸਕਾਰਾਂ ਨੂੰ ਮੰਤਰਾਲੇ ਦੁਆਰਾ ਮਾਨਤਾ ਪ੍ਰਦਾਨ ਨਹੀਂ ਕੀਤੀ ਗਈ ਹੈ ਅਤੇ ਇਹ ਕਿਸੇ ਵੀ ਪ੍ਰਕਾਰ ਨਾਲ ਉਨ੍ਹਾਂ ਨਾਲ ਜੁੜਿਆ ਹੋਇਆ ਨਹੀਂ ਹੈ।

 

****

 

ਏਪੀਐੱਸ/ਐੱਸਜੀ



(Release ID: 1648847) Visitor Counter : 162