ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਸ਼ਟਰੀ ਖੇਡ ਦਿਵਸ ਤੇ ਦੇਸ਼ ਦੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ

"ਰਾਸ਼ਟਰੀ ਖੇਡ ਦਿਵਸ 'ਤੇ, ਮੈਂ ਉਨ੍ਹਾਂ ਸਾਰੇ ਖਿਡਾਰੀਆਂ ਨੂੰ ਸਲਾਮ ਕਰਦਾ ਹਾਂ ਜਿਹੜੇ ਆਪਣੇ ਜਜ਼ਬੇ ਅਤੇ ਮਿਹਨਤ ਨਾਲ ਭਾਰਤ ਦਾ ਮਾਣ ਵਧਾ ਰਹੇ ਹਨ"
"ਮੋਦੀ ਸਰਕਾਰ ਖੇਲੋ ਇੰਡੀਆ ਅਤੇ ਫਿਟ ਇੰਡੀਆ ਵਰਗੀਆਂ ਪਹਿਲਕਦਮੀਆਂ ਰਾਹੀਂ ਨਾ ਸਿਰਫ਼ ਖੇਡਾਂ ਨੂੰ ਉਤਸ਼ਾਹਤ ਕਰ ਰਹੀ ਹੈ ਬਲਕਿ ਨੌਜਵਾਨਾਂ ਦੀ ਪ੍ਰਤਿਭਾ ਨੂੰ ਸੁਧਾਰਨ ਪ੍ਰਤੀ ਵੀ ਵਚਨਬੱਧ ਹੈ"
ਸ੍ਰੀ ਅਮਿਤ ਸ਼ਾਹ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
"ਮੇਜਰ ਧਿਆਨ ਚੰਦ ਇੱਕ ਮਹਾਨ ਖਿਡਾਰੀ ਸਨ, ਉਨ੍ਹਾਂ ਨੇ ਓਲੰਪਿਕ ਵਿੱਚ ਤਿੰਨ ਸੋਨੇ ਦੇ ਤਗਮੇ ਜਿੱਤੇ ਅਤੇ ਆਪਣੀ ਜਾਦੂਮਈ ਤਕਨੀਕ ਨਾਲ ਕਰੋੜਾਂ ਖੇਡ ਪ੍ਰੇਮੀਆਂ ਨੂੰ ਮੰਤਰ ਮੁਗਧ ਕੀਤਾ"
"ਉਨ੍ਹਾਂ ਦੀ ਪ੍ਰਤਿਭਾ, ਪ੍ਰਾਪਤੀਆਂ ਅਤੇ ਆਪਣੀ ਮਾਤ ਭੂਮੀ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾਂ ਪ੍ਰੇਰਿਤ ਕਰਦੇ ਰਹਿਣਗੇ"

Posted On: 29 AUG 2020 3:28PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਦੇਸ਼ ਦੇ ਖਿਡਾਰੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ। ਆਪਣੇ ਟਵੀਟ ਵਿਚ ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਖੇਡ ਦਿਵਸ 'ਤੇ ਮੈਂ ਉਨ੍ਹਾਂ ਸਾਰੇ ਖਿਡਾਰੀਆਂ ਨੂੰ ਸਲਾਮ ਕਰਦਾ ਹਾਂ ਜਿਹੜੇ ਆਪਣੇ ਜਨੂੰਨ ਅਤੇ ਮਿਹਨਤ ਨਾਲ ਭਾਰਤ ਦਾ ਮਾਣ ਵਧਾ ਰਹੇ ਹਨਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਖੇਲੋ ਇੰਡੀਆ ਅਤੇ ਫਿਟ ਇੰਡੀਆ ਵਰਗੀਆਂ ਪਹਿਲਕਦਮੀਆਂ ਰਾਹੀਂ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ

ਸ੍ਰੀ ਅਮਿਤ ਸ਼ਾਹ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ "ਮੇਜਰ ਧਿਆਨ ਚੰਦ ਇਕ ਮਹਾਨ ਖਿਡਾਰੀ ਸਨ, ਉਨ੍ਹਾਂ  ਓਲੰਪਿਕ ਵਿਚ ਤਿੰਨ ਸੋਨੇ ਦੇ ਤਗਮੇ ਜਿੱਤੇ ਅਤੇ ਆਪਣੀ ਜਾਦੂਈ ਤਕਨੀਕ ਨਾਲ ਲੱਖਾਂ ਖੇਡ ਪ੍ਰੇਮੀਆਂ ਨੂੰ ਮੰਤਰ ਮੁਗਧ ਕੀਤਾ। ਉਨ੍ਹਾਂ ਦੀ ਪ੍ਰਤਿਭਾ, ਪ੍ਰਾਪਤੀਆਂ ਅਤੇ ਆਪਣੀ ਮਾਤ ਭੂਮੀ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾਂ ਪ੍ਰੇਰਿਤ ਕਰਦੇ ਰਹਿਣਗੇ।"

ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ 29 ਅਗਸਤ 1905 ਨੂੰ ਹੋਇਆ ਸੀ।  ਹਰ ਸਾਲ, 29 ਅਗਸਤ ਨੂੰ ਉਨ੍ਹਾਂ ਦੇ ਸਨਮਾਨ ਵਿਚ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ।

https://twitter.com/AmitShah/status/1299520075280650242?ref_src=twsrc%5Etfw%7Ctwcamp%5Etweetembed%7Ctwterm%5E1299520075280650242%7Ctwgr%5E&ref_url=https%3A%2F%2Fpib.gov.in%2FPressReleasePage.aspx%3FPRID%3D1649480

https://twitter.com/AmitShah/status/1299519931021766656?ref_src=twsrc%5Etfw%7Ctwcamp%5Etweetembed%7Ctwterm%5E1299519931021766656%7Ctwgr%5E&ref_url=https%3A%2F%2Fpib.gov.in%2FPressReleasePage.aspx%3FPRID%3D1649480

******

ਐਨਡਬਲਯੂ/ ਆਰਕੇ /ਪੀਕੇ/ਐਸਐਸ /ਡੀਡੀਡੀ
 



(Release ID: 1649495) Visitor Counter : 138