ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਸਕੱਤਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਸਕੱਤਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਸੰਕ੍ਰਮਣ ਦੇ ਪਸਾਰ ਨੂੰ ਰੋਕਣ ਲਈ ਕੀਤੇ ਉਪਾਵਾਂ ਦੀ ਸਮੀਖਿਆ ਕੀਤੀ
Posted On:
29 AUG 2020 8:17PM by PIB Chandigarh
ਕੇਂਦਰੀ ਗ੍ਰਹਿ ਸਕੱਤਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਸਕੱਤਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਪੁੱਦੂਚੇਰੀ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਤੇ ਦਿਊ ਵਿੱਚ ਕੋਵਿਡ-19 ਸੰਕ੍ਰਮਣ ਦੇ ਪਸਾਰ ਨੂੰ ਰੋਕਣ ਲਈ ਕੀਤੇ ਗਏ ਉਪਾਵਾਂ ਦੀ 29.08.2020 ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਕੀਤੀ। ਗ੍ਰਹਿ ਮੰਤਰਾਲੇ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀਨੀਅਰ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਕੋਵਿਡ ਪਾਜ਼ਿਟਿਵ ਮਾਮਲਿਆਂ ਦੀ ਟੈਸਟਿੰਗ, ਪ੍ਰਬੰਧਨ, ਆਇਸੋਲੇਸ਼ਨ, ਸਿਹਤ ਬੁਨਿਆਦੀ ਢਾਂਚੇ/ਮੈਡੀਕਲ ਪਰਸੋਨਲ ਦੀ ਉਪਲੱਬਧਤਾ, ਪੈਰਾ ਮੈਡੀਕਲ ਸਟਾਫ ਆਦਿ ਲਈ ਉਨ੍ਹਾਂ ਦੁਆਰਾ ਉਠਾਏ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।
ਕੇਂਦਰੀ ਗ੍ਰਹਿ ਸਕੱਤਰ ਦੇ ਨਾਲ-ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਸਕੱਤਰ ਨੇ ਇਨ੍ਹਾਂ ਸਾਰੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਕਿ ਕੋਵਿਡ-19 ਸੰਕ੍ਰਮਣ ਦੀ ਰੋਕਥਾਮ ਅਤੇ ਪ੍ਰਬੰਧਨ ਨਾਲ ਜੁੜੇ ਹੋਏ ਸਾਰੇ ਪ੍ਰਸ਼ਾਸਨਿਕ ਅਧਿਕਾਰੀ, ਮੈਡੀਕਲ ਪੇਸ਼ੇਵਰ, ਪੈਰਾ ਮੈਡੀਕਲ ਸਟਾਫ ਅਤੇ ਹੋਰ ਲੋਕ ਮਿਲ ਕੇ ਕੰਮ ਕਰਦੇ ਹਨ।
ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੈਸਟ ਸੁਵਿਧਾਵਾਂ ਨੂੰ ਵਧਾਉਣ ਦੀ ਸਲਾਹ ਦਿੱਤੀ ਗਈ, ਕੋਵਿਡ ਪਾਜ਼ਿਟਿਵ ਮਾਮਲਿਆਂ ਦੀ ਮੁੱਢਲੀ ਪਛਾਣ ਲਈ ਪ੍ਰਭਾਵੀ ਨਿਗਰਾਨੀ ਬਣਾ ਕੇ ਰੱਖਣੀ, ਪ੍ਰਭਾਵੀ ਸੰਪਰਕ ਟ੍ਰੇਸਿੰਗ, ਮੈਡੀਕਲ/ਪੈਰਾ ਮੈਡੀਕਲ ਟੀਮਾਂ ਦੁਆਰਾ ਘਰ-ਘਰ ਨਿਗਰਾਨੀ ਵਧਾਉਣ, ਘਰ ਵਿੱਚ ਆਇਸੋਲੇਸ਼ਨ ਦੇ ਮਾਮਲਿਆਂ ਦੀ ਬਿਹਤਰ ਨਿਗਰਾਨੀ, ਕੰਟੇਨਮੈਂਟ ਜ਼ੋਨ ਵਿੱਚ ਸਪਸ਼ਟ ਹੱਦਬੰਦੀ ਅਤੇ ਰੋਕਥਾਮ ਉਪਾਵਾਂ ਨੂੰ ਲਾਗੂ ਕਰਨਾ, ਅਨੁਮਾਨਿਤ ਸਿਹਤ ਬੁਨਿਆਦੀ ਢਾਂਚਾ ਜਿਵੇਂ ਬੈੱਡ, ਆਕਸੀਜਨ ਨਾਲ ਲੈਸ ਬੈੱਡ, ਵੈਂਟੀਲੇਟਰ, ਆਈਸੀਯੂ ਬੈੱਡ, ਐਂਬੂਲੈਂਸ ਆਦਿ ਨੂੰ ਮਰੀਜ਼ਾਂ ਦੀ ਅਨੁਮਾਨਿਤ ਸੰਖਿਆ ਅਨੁਸਾਰ ਤਿਆਰ ਕਰਨਾ, ਨਿਵਾਰਕ ਕਦਮ ਅਤੇ ਵਿਅਕਤੀਗਤ ਸਵੱਛਤਾ ਬਾਰੇ ਜਨਤਕ ਜਾਗਰੂਕਤਾ ਪੈਦਾ ਕਰਨਾ।
ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਮਾਜਿਕ ਦੂਰੀ, ਸਵੱਛਤਾ, ਮਾਸਕ ਪਹਿਨਣਾ ਆਦਿ ਜਿਹੇ ਇਹਤਿਹਾਤੀ ਉਪਾਵਾਂ ਨੂੰ ਲਾਗੂ ਕਰਨ ਦੀ ਸਲਾਹ ਵੀ ਦਿੱਤੀ ਗਈ।
*****
ਐੱਨਡਬਲਿਊ/ਆਰਕੇ/ਪੀਕੇ/ਏਡੀ/ਡੀਡੀਡੀ
(Release ID: 1649682)
Visitor Counter : 205