ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਸ਼੍ਰੀ ਨਿਤਿਨ ਗਡਕਰੀ ਉੱਤਰ ਪ੍ਰਦੇਸ਼ ਵਿੱਚ ਲਗਭਗ 4300 ਕਰੋੜ ਰੁਪਏ ਦੀ ਲਾਗਤ ਵਾਲੇ 11 ਰਾਜ ਮਾਰਗ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ
ਇਨ੍ਹਾਂ ਪ੍ਰੋਜੈਕਟਾਂ ਨਾਲ ਬਿਹਤਰ ਕਨੈਕਟੀਵਿਟੀ ਨਾਲ ਜ਼ਿਆਦਾ ਤੇਜ਼ੀ ਨਾਲ ਵਿਕਾਸ ਦਾ ਰਾਹ ਪੱਧਰਾ ਹੋਵੇਗਾ
Posted On:
31 AUG 2020 2:19PM by PIB Chandigarh
ਕੇਂਦਰੀ ਰੋਡ ਟਰਾਂਸਪੋਰਟ, ਰਾਜਮਾਰਗ ਅਤੇ ਸੂਖਮ, ਲਘੂ ਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਮੰਤਰੀ ਸ਼੍ਰੀ ਨਿਤਿਨ ਗਡਕਰੀ ਕੱਲ੍ਹ ਨੂੰ ਉੱਤਰ ਪ੍ਰਦੇਸ਼ ਵਿੱਚ 11 ਰਾਜਮਾਰਗ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ ਵਰਚੁਅਲ ਸਮਾਗਮ ਦੀ ਪ੍ਰਧਾਨਗੀ ਕਰਨਗੇ, ਜਿਸ ਵਿੱਚ ਰੋਡ ਟਰਾਂਸਪੋਰਟ ਅਤੇ ਰਾਜਮਾਰਗ ਰਾਜ ਮੰਤਰੀ ਜਨਰਲ (ਸੇਵਾ ਮੁਕਤ) ਵੀ. ਕੇ. ਸਿੰਘ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ, ਰਾਜ ਦੇ ਮੰਤਰੀ ਸਾਹਿਬਾਨ, ਕਈ ਸੰਸਦ ਮੈਂਬਰ, ਵਿਧਾਇਕ ਅਤੇ ਕੇਂਦਰ ਅਤੇ ਰਾਜ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।
ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਣਾ ਹੈ ਉਨ੍ਹਾਂ ਤਹਿਤ ਸੜਕਾਂ ਦੀ ਕੁੱਲ ਲੰਬਾਈ 363 ਕਿਲੋਮੀਟਰ ਹੈ ਜਿਨ੍ਹਾਂ ਵਿੱਚ 4281 ਕਰੋੜ ਰੁਪਏ ਦਾ ਨਿਰਮਾਣ ਮੁੱਲ ਸ਼ਾਮਲ ਹੈ। ਉੱਤਰ ਪ੍ਰਦੇਸ਼ ਦੇ ਵਿਕਾਸ ਦਾ ਰਾਹ ਪੱਧਰਾ ਕਰਦੇ ਹੋਏ ਇਹ ਸੜਕਾਂ ਰਾਜ ਦੇ ਅੰਦਰ ਅਤੇ ਉਸਦੇ ਆਸਪਾਸ ਬਿਹਤਰ ਕਨੈਕਟੀਵਿਟੀ ਅਤੇ ਸੁਵਿਧਾ ਨੂੰ ਵਧਾਉਣ ਦੇ ਨਾਲ-ਨਾਲ ਆਰਥਿਕ ਵਿਕਾਸ ਦੀ ਗਤੀ ਨੂੰ ਵੀ ਤੇਜ ਕਰਨਗੀਆਂ। ਇਹੀ ਨਹੀਂ ਇਨ੍ਹਾਂ ਸੜਕਾਂ ਦੀ ਬਦੌਲਤ ਉੱਤਰ ਪ੍ਰਦੇਸ਼ ਅਤੇ ਵਿਸ਼ੇਸ਼ ਕਰਕੇ ਗੁਆਂਢੀ ਰਾਜਾਂ ਵਿਚਕਾਰ ਲੋਕਾਂ ਅਤੇ ਸਮਾਨ ਦੀ ਆਵਾਜਾਈ ਵਿੱਚ ਵੀ ਕਾਫ਼ੀ ਸੁਧਾਰ ਹੋਵੇਗਾ। ਬਿਹਤਰ ਸੜਕਾਂ ਨਾਲ ਸਮੇਂ ਅਤੇ ਈਂਧਣ ਦੀ ਬੱਚਤ ਹੁੰਦੀ ਹੈ ਅਤੇ ਇਸ ਦੇ ਨਾਲ ਹੀ ਪ੍ਰਦੂਸ਼ਣ ਫੈਲਾਉਣ ਵਾਲੇ ਵਿਭਿੰਨ ਸਾਧਨਾਂ ਦੀ ਨਿਕਾਸੀ ਵੀ ਘੱਟ ਹੋ ਜਾਂਦੀ ਹੈ। ਇਸ ਦੇ ਇਲਾਵਾ ਇਹ ਪ੍ਰੋਜੈਕਟ ਰਸਤੇ ਵਿੱਚ ਪੈਣ ਵਾਲੇ ਕਸਬਿਆਂ ਅਤੇ ਸੜਕਾਂ ’ਤੇ ਭੀੜ ਨੂੰ ਘੱਟ ਕਰ ਦੇਣਗੇ ਜਿਸ ਨਾਲ ਸੜਕ ਮਾਰਗ ਰਾਹੀਂ ਸਫਰ ਕਰਨ ਵਾਲਿਆਂ ਨੂੰ ਪਹਿਲਾਂ ਦੇ ਮੁਕਾਬਲੇ ਬਿਹਤਰ ਅਨੁਭਵ ਹੋਵੇਗਾ।
***
ਆਰਸੀਜੇ/ਐੱਮਐੱਸ
(Release ID: 1650200)