ਰੇਲ ਮੰਤਰਾਲਾ

ਭਾਰਤੀ ਰੇਲਵੇ ਨੇ ਗ਼ਰੀਬ ਕਲਿਆਣ ਰੋਜਗਾਰ ਅਭਿਯਾਨ ਤਹਿਤ 4 ਸਤੰਬਰ, 2020 ਤੱਕ 8,09,00 ਤੋਂ ਵੀ ਜ਼ਿਆਦਾ ਕਾਰਜ ਦਿਵਸਾਂ ਦੀ ਸਿਰਜਣਾ ਕੀਤੀ



ਅਜਿਹੇ ਮੌਕੇ 6 ਰਾਜਾਂ-ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਓਡੀਸ਼ਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਉਪਲੱਬਧ ਹੋਏ


ਰੇਲਵੇ ਮੰਤਰੀ ਇਨ੍ਹਾਂ ਰਾਜਾਂ ਵਿੱਚ ਯੋਜਨਾ ਤਹਿਤ ਪ੍ਰਵਾਸੀ ਮਜ਼ਦੂਰਾਂ ਲਈ ਬਣੇ ਕੰਮ ਦੇ ਮੌਕਿਆਂ ਵਿੱਚ ਹੋਈ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ


ਪ੍ਰੋਜੈਕਟਾਂ ਲਈ ਠੇਕੇਦਾਰਾਂ ਨੂੰ ਭੁਗਤਾਨ ਲਈ 4 ਸਤੰਬਰ, 2020 ਤੱਕ 1,631.80 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ


ਗ਼ਰੀਬ ਕਲਿਆਣ ਰੋਜਗਾਰ ਅਭਿਯਾਨ 6 ਰਾਜਾਂ ਦੇ 116 ਜ਼ਿਲ੍ਹਿਆਂ ਵਿੱਚ ਚਲਾਇਆ ਜਾ ਰਿਹਾ ਹੈ


ਇਨ੍ਹਾਂ ਰਾਜਾਂ ਵਿੱਚ ਲਗਭਗ 164 ਰੇਲਵੇ ਬੁਨਿਆਦੀ ਢਾਂਚਾ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ

Posted On: 08 SEP 2020 2:47PM by PIB Chandigarh

 

ਭਾਰਤੀ ਰੇਲਵੇ ਨੇ ਗ਼ਰੀਬ ਕਲਿਆਣ ਰੋਜਗਾਰ ਅਭਿਯਾਨ ਤਹਿਤ 4 ਸਤੰਬਰ, 2020 ਤੱਕ ਪ੍ਰਵਾਸੀ ਮਜ਼ਦੂਰਾਂ ਲਈ ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਓਡੀਸ਼ਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਕੁੱਲ 8,9,046 ਕਾਰਜ ਦਿਵਸਾਂ ਦੀ ਸਿਰਜਣਾ ਕੀਤੀ ਹੈ।

ਰੇਲਵੇ ਅਤੇ ਵਣਜ ਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਇਨ੍ਹਾਂ ਪ੍ਰੋਜੈਕਟਾਂ ਤਹਿਤ ਇਨ੍ਹਾਂ ਰਾਜਾਂ ਵਿੱਚ ਪ੍ਰਵਾਸੀ ਮਜ਼ਦੂਰਾਂ ਲਈ ਕੰਮ ਦੇ ਮੌਕਿਆਂ ਵਿੱਚ ਹੋਈ ਪ੍ਰਗਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਹਨ। ਇਨ੍ਹਾਂ ਰਾਜਾਂ ਵਿੱਚ ਲਗਭਗ 164 ਰੇਲਵੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਇਸ ਅਭਿਯਾਨ ਵਿੱਚ 4 ਸਤੰਬਰ, 2020 ਤੱਕ ਲਗਭਗ 12,276 ਮਜ਼ਦੂਰਾਂ ਨੂੰ ਜੋੜਿਆ ਜਾ ਚੁੱਕਿਆ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਠੇਕੇਦਾਰਾਂ ਨੂੰ 1,631.80 ਕਰੋੜ ਰੁਪਏ ਦਾ ਭੁਗਤਾਨ ਜਾਰੀ ਕੀਤਾ ਗਿਆ ਹੈ।

ਰੇਲਵੇ ਨੇ ਹਰੇਕ ਜ਼ਿਲ੍ਹੇ ਦੇ ਨਾਲ ਹੀ ਰਾਜਾਂ ਵਿੱਚ ਵੀ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ਤਾਕਿ ਰਾਜ ਸਰਕਾਰਾਂ ਨਾਲ ਬਿਹਤਰ ਤਾਲਮੇਲ ਸਥਾਪਿਤ ਕੀਤਾ ਜਾ ਸਕੇ।

ਪ੍ਰੋਜੈਕਟਾਂ ਤਹਿਤ ਰੇਲਵੇ ਦੁਆਰਾ ਕਈ ਤਰ੍ਹਾਂ ਦੇ ਕਾਰਜਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿੱਚ (1) ਲੈਵਲ ਕ੍ਰਾਸਿੰਗ ਤੱਕ ਲਈ ਸੜਕਾਂ ਦਾ ਨਿਰਮਾਣ ਅਤੇ ਸਾਂਭ ਸੰਭਾਲ਼ (2) ਰੇਲ ਪਟੜੀਆਂ ਦੇ ਕਿਨਾਰੇ ਬਣੇ ਨਾਲਿਆਂ, ਖਾਈਆਂ ਅਤੇ ਸਿਲਟੇਜ਼ ਜਲਮਾਰਗਾਂ ਦੀ ਸਾਫ਼ ਸਫ਼ਾਈ ਅਤੇ ਉਨ੍ਹਾਂ ਨੂੰ ਬਿਹਤਰ ਬਣਾਇਆ ਜਾਣਾ, (3) ਰੇਲਵੇ ਸਟੇਸ਼ਨਾਂ ਤੱਕ ਪਹੁੰਚਣ ਲਈ ਸੜਕਾਂ ਦਾ ਨਿਰਮਾਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ਼, (4) ਰੇਲ ਪਟੜੀਆਂ ਦੇ ਕਿਨਾਰਿਆਂ ਦੇ ਜ਼ਮੀਨੀ ਹਿੱਸਿਆਂ ਦੀ ਮੁਰੰਮਤ, ਕਟਿੰਗ ਅਤੇ ਉਨ੍ਹਾਂ ਨੂੰ ਚੌੜਾ ਕੀਤਾ  ਜਾਣਾ, (5) ਰੇਲਵੇ ਦੀ ਭੂਮੀ ਦੇ ਆਖਰੀ ਹਿੱਸੇ ਵਿੱਚ ਪੌਦੇ ਲਾਉਣੇ ਅਤੇ (6) ਰੇਲ ਪਟੜੀਆਂ ਦੇ ਕਿਨਾਰੇ ਦੇ ਮੌਜੂਦਾ ਜ਼ਮੀਨੀ ਹਿੱਸਿਆਂ ਦੀ ਮੁਰੰਮਤ, ਕਟਿੰਗ ਅਤੇ ਪੁਲਾਂ ਨਾਲ ਸਬੰਧਿਤ ਸੰਭਾਲ਼ ਕਾਰਜ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ ਦੇ ਵਿਨਾਸ਼ਕਾਰੀ ਪ੍ਰਭਾਵ ਦਾ ਸਾਹਮਣਾ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਲਈ ਵੱਡੇ ਪੈਮਾਨੇ ’ਤੇ ਰੋਜਗਾਰ ਦੇ ਮੌਕੇ ਉਪਲੱਬਧ ਕਰਾਉਣ ਲਈ ਗ਼ਰੀਬ ਕਲਿਆਣ ਰੋਜਗਾਰ ਅਭਿਯਾਨ ਸ਼ੁਰੂ ਕਰਨ ਦਾ ਐਲਾਨ 20 ਜੂਨ, 2020 ਨੂੰ ਕੀਤਾ ਸੀ। ਇਸ ਅਭਿਯਾਨ ਤਹਿਤ ਅਜਿਹੇ ਪ੍ਰਵਾਸੀ ਮਜ਼ਦੂਰਾਂ ਲਈ ਰੋਜਗਾਰ ਦੇ ਮੌਕੇ ਬਣਾਏ ਗਏ ਹਨ ਜੋ ਕੋਵਿਡ ਕਾਰਨ ਪੈਦਾ ਹੋਈਆਂ ਮੁਸ਼ਕਿਲ ਸਥਿਤੀਆਂ ਦੀ ਵਜ੍ਹਾ ਨਾਲ ਆਪਣੇ ਪਿੰਡ ਅਤੇ ਰਾਜਾਂ ਨੂੰ ਵਾਪਸ ਗਏ ਸਨ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਸੀ ਕਿ ਗ਼ਰੀਬ ਕਲਿਆਣ ਰੋਜਗਾਰ ਅਭਿਯਾਨ ਤਹਿਤ ਟਿਕਾਊ ਗ੍ਰਾਮੀਣ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ 50,000 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।

ਕੁੱਲ 125 ਦਿਨਾਂ ਦਾ ਇਹ ਅਭਿਯਾਨ ਮਿਸ਼ਨ ਮੋਡ ਵਿੱਚ ਚਲਾਇਆ ਜਾ ਰਿਹਾ ਹੈ। ਇਸ ਤਹਿਤ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਝਾਰਖੰਡ ਅਤੇ ਓਡੀਸ਼ਾ ਦੇ ਅਜਿਹੇ 116 ਜ਼ਿਲ੍ਹਿਆਂ ਵਿੱਚ 25 ਵਿਭਿੰਨ ਪ੍ਰਕਾਰ ਦੇ ਕਾਰਜ ਅਤੇ ਨਿਰਮਾਣ ਗਤੀਵਿਧੀਆਂ ਸ਼ਾਮਲ ਕੀਤੀਆਂ ਗਈਆਂ ਹਨ ਜਿੱਥੇ ਵੱਡੀ ਸੰਖਿਆ ਵਿੱਚ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਪਰਤੇ ਸਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਚਲਾਏ ਜਾ ਰਹੇ ਜਨਤਕ ਨਿਰਮਾਣ ਕਾਰਜਾਂ ਲਈ 50 ਹਜ਼ਾਰ ਕਰੋੜ ਰੁਪਏ ਰੱਖੇ ਗਏ ਸਨ।

ਇਹ ਅਭਿਯਾਨ 12 ਵਿਭਿੰਨ ਮੰਤਰਾਲਿਆਂ/ਵਿਭਾਗਾਂ ਦਾ ਇੱਕ ਤਾਲਮੇਲ ਯਤਨ ਹੈ ਜਿਸ ਵਿੱਚ ਗ੍ਰਾਮੀਣ ਵਿਕਾਸ, ਪੰਚਾਇਤੀ ਰਾਜ, ਸੜਕ ਆਵਾਜਾਈ ਅਤੇ ਰਾਜਮਾਰਗ, ਖਾਣ, ਪੇਅਜਲ ਅਤੇ ਸਵੱਛਤਾ, ਵਾਤਾਵਰਣ, ਰੇਲਵੇ, ਪੈਟਰੋਲੀਅਮ ਅਤੇ ਕੁਦਰਤੀ ਗੈਸ, ਨਵੀਂ ਅਤੇ ਅਖੁੱਟ ਊਰਜਾ, ਸੀਮਾ ਸੜਕ ਸੰਗਠਨ, ਦੂਰ ਸੰਚਾਰ ਅਤੇ ਖੇਤੀਬਾੜੀ ਮੰਤਰਾਲਾ ਸਹਿਯੋਗ ਕਰ ਰਹੇ ਹਨ। ਇਸ ਅਭਿਆਨ ਤਹਿਤ 25 ਤਰ੍ਹਾਂ ਦੇ ਜਨਤਕ ਨਿਰਮਾਣ ਕਾਰਜਾਂ ਅਤੇ ਆਜੀਵਿਕਾ ਦੇ ਅਵਸਰਾਂ ਨਾਲ ਜੁੜੇ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।

*****

ਡੀਜੇਐੱਨ/ਐੱਮਕੇਵੀ



(Release ID: 1652415) Visitor Counter : 165