ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਗਾਂਧੀਨਗਰ ਜ਼ਿਲ੍ਹੇ ਅਤੇ ਸ਼ਹਿਰ ਵਿੱਚ 15.01ਕਰੋੜ ਰੁਪਏ ਦੀ ਲਾਗਤ ਦੀਆਂ ਵਿਕਾਸ ਯੋਜਨਾਵਾਂ ਦਾ ਉਦਘਾਟਨ ਕੀਤਾ ਅਤੇ ਲੋਕਾਂ ਨੂੰ ਸਮਰਪਿਤ ਕੀਤੀਆਂ
ਸ਼੍ਰੀ ਅਮਿਤ ਸ਼ਾਹ ਨੇ 119.63 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ
“ਮੈਨੂੰ ਪੂਰਾ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅਸੀਂ ਸਾਰੇ ਗਾਂਧੀਨਗਰ ਨੂੰ ਇੱਕ ਮਾਡਲ ਲੋਕ ਸਭਾ ਹਲਕਾ ਬਣਾਉਣ ਦਾ ਯਤਨ ਕਰਾਂਗੇ”
“ਕੋਰੋਨਾ ਵਿਰੁੱਧ ਲੜਾਈ ਵਿਚ ਲੋਕ ਜਾਗਰੂਕਤਾ ਇਕੋ ਇੱਕ ਹੱਲ ਹੈ”
ਕੇਂਦਰੀ ਗ੍ਰਹਿ ਮੰਤਰੀ ਨੇ ਗਾਂਧੀਨਗਰ ਵਿੱਚ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਲੋੜਵੰਦਾਂ ਨੂੰ ਰਾਸ਼ਨ, ਮਾਸਕ, ਸੈਨੀਟੇਜ਼ਰ ਅਤੇ ਦਵਾਈਆਂ ਮੁਹੱਈਆ ਕਰਵਾ ਕੇ ਮਨੁੱਖਤਾ ਦੀ ਸੇਵਾ ਕਰ ਰਹੇ ਹਨ
Posted On:
10 SEP 2020 7:06PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗਾਂਧੀਨਗਰ ਜ਼ਿਲ੍ਹੇ ਅਤੇ ਸ਼ਹਿਰ ਵਿੱਚ15.01 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਉਦਘਾਟਨ ਕੀਤਾ ਅਤੇ ਲੋਕਾਂ ਨੂੰ ਸਮਰਪਿਤ ਕੀਤੀਆਂ। ਉਨ੍ਹਾਂ ਨੇ 119.63 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਇਸ ਵਿੱਚ ਸਮਾਰਟ ਸਿਟੀ ਪ੍ਰਾਜੈਕਟ, ਬਗੀਚਿਆਂ ਦਾ ਨਵੀਨੀਕਰਨ, ਸੜਕਾਂ ਚੌੜੀ ਕਰਨ ਅਤੇ ਗਰਲਜ਼ ਸਕੂਲ ਵਿੱਚ ਨਵੇਂ ਕਲਾਸਰੂਮ ਸ਼ਾਮਲ ਹਨ। ਇਹ ਵਿਕਾਸ ਪ੍ਰਾਜੈਕਟ ਗਾਂਧੀਨਗਰ ਦੇ ਵਿਕਾਸ ਨੂੰ ਹੁਲਾਰਾ ਦੇਣਗੇ। ਗੁਜਰਾਤ ਦੇ ਉੱਪ ਮੁੱਖ ਮੰਤਰੀ, ਸ਼੍ਰੀ ਨਿਤਿਨ ਪਟੇਲ ਵੀ ਰੁਪਾਲ ਪਿੰਡ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਗਮ ਵਿੱਚ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਿਤ ਸ਼ਾਹ ਨੇ ਕਿਹਾ, “ਮੈਨੂੰ ਪੂਰਾ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਅਸੀਂ ਸਾਰੇ ਗਾਂਧੀਨਗਰ ਨੂੰ ਇੱਕ ਮਾਡਲ ਲੋਕ ਸਭਾ ਹਲਕਾ ਬਣਾਉਣ ਦੀ ਕੋਸ਼ਿਸ਼ ਕਰਾਂਗੇ।” ਕੇਂਦਰੀ ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ “ਰਾਸ਼ਟਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਲੜ ਰਿਹਾ ਹੈ”। ਇਸ ਤੋਂ ਇਲਾਵਾ, ਮੁੱਖ ਮੰਤਰੀ ਸ਼੍ਰੀ ਵਿਜੇ ਰੁਪਾਨੀ ਦੀ ਅਗਵਾਈ ਹੇਠ ਗੁਜਰਾਤ ਵਿੱਚ ਕੋਰੋਨਾ ਵਿਰੁੱਧ ਲੜਾਈ ਲੜੀ ਜਾ ਰਹੀ ਹੈ। ਇਨ੍ਹਾਂ ਨਿਰੰਤਰ ਯਤਨਾਂ ਦੇ ਨਤੀਜੇ ਵਜੋਂ, ਮੌਤ ਦਰ ਵਿੱਚ ਗਿਰਾਵਟ ਆਈ ਹੈ ਅਤੇ ਸਿਹਤਯਾਬ ਹੋਣ ਦੀ ਦਰ ਵਿੱਚ ਵੀ ਸੁਧਾਰ ਹੋਇਆ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ “ਕੋਰੋਨਾ ਵਿਰੁੱਧ ਲੜਾਈ ਵਿਚ ਲੋਕ ਜਾਗਰੂਕਤਾ ਇਕੋ ਇੱਕ ਹੱਲ ਹੈ”। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਖਤੀ ਨਾਲ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ। ਸ੍ਰੀ ਅਮਿਤ ਸ਼ਾਹ ਨੇ ਗਾਂਧੀਨਗਰ ਵਿੱਚ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਲੋੜਵੰਦਾਂ ਨੂੰ ਰਾਸ਼ਨ, ਮਾਸਕ, ਸੈਨੀਟੇਜ਼ਰ ਅਤੇ ਦਵਾਈਆਂ ਮੁਹੱਈਆ ਕਰਵਾ ਕੇ ਮਨੁੱਖਤਾ ਦੀ ਸੇਵਾ ਕਰ ਰਹੇ ਹਨ।
****
ਐਨਡਬਲਿਊ/ਆਰਕੇ/ਏਡੀ/ਡੀਡੀਡੀ
(Release ID: 1653207)
Visitor Counter : 164