ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਿਹ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਬਿਹਾਰ ਵਿੱਚ ਸ਼ਹਿਰੀ ਵਿਕਾਸ ਨਾਲ ਜੁੜੇ 541 ਕਰੋੜ ਰੁਪਏ ਦੀ ਲਾਗਤ ਵਾਲੇ 7 ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਲਈ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ

"ਸਾਲ 2014 ਤੋਂ, ਮੋਦੀ ਸਰਕਾਰ ਬਿਹਾਰ ਦੇ ਲੋਕਾਂ ਦੀ ਭਲਾਈ ਅਤੇ ਰਾਜ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ"

"ਮੋਦੀ ਸਰਕਾਰ ਦੀਆਂ ਇਹ ਵਿਕਾਸ ਯੋਜਨਾਵਾਂ ਲੋਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਅਤੇ ਬਿਹਤਰ ਸੀਵਰੇਜ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣਗੀਆਂ, ਜੋ ਬਿਹਾਰ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕਰਨ ਵਿੱਚ ਕਾਰਗਰ ਸਾਬਤ ਹੋਵੇਗੀ"


“ਮੁਜ਼ੱਫਰਪੁਰ ਰਿਵਰ ਫਰੰਟ ਦੀ ਮਦਦ ਨਾਲ ਸੈਰ-ਸਪਾਟੇ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਲੋੜੀਂਦਾ ਢਾਂਚਾ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕੀਤੇ ਜਾਣਗੇ”

Posted On: 15 SEP 2020 4:54PM by PIB Chandigarh

ਕੇਂਦਰੀ ਗ੍ਰਿਹ ਮੰਤਰੀ, ਸ਼੍ਰੀ ਅਮਿਤ ਸ਼ਾਹ  ਨੇ ਬਿਹਾਰ ਵਿੱਚ 541 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। 

 

ਆਪਣੇ ਟਵੀਟਾਂ ਵਿੱਚ ਸ੍ਰੀ ਸ਼ਾਹ ਨੇ ਕਿਹਾ ਕਿ “2014 ਤੋਂ, ਮੋਦੀ ਸਰਕਾਰ ਬਿਹਾਰ ਦੇ ਲੋਕਾਂ ਦੀ ਭਲਾਈ ਅਤੇ ਰਾਜ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਮੈਂ ਬਿਹਾਰ ਵਿਚ ਜਲ ਸਪਲਾਈ, ਸੀਵਰੇਜ ਟਰੀਟਮੈਂਟ ਅਤੇ ਰਿਵਰ ਫਰੰਟ ਵਿਕਾਸ ਨਾਲ ਜੁੜੇ 541 ਕਰੋੜ ਰੁਪਏ ਦੇ 7 ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ। ”

ਸ੍ਰੀ ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ “ਮੋਦੀ ਸਰਕਾਰ ਦੀਆਂ ਇਹ ਵਿਕਾਸ ਯੋਜਨਾਵਾਂ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੀਵਰੇਜ ਮੁਹੱਈਆ ਕਰਵਾਉਣਗੀਆਂ, ਜਿਸ ਨਾਲ ਬਿਹਾਰ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਵੇਗਾ। ਮੁਜ਼ੱਫਰਪੁਰ ਰਿਵਰ ਫਰੰਟ ਦੇ ਜ਼ਰੀਏ ਸੈਰ ਸਪਾਟੇ ਅਤੇ ਵਾਤਾਵਰਣ ਸਾਂਭ-ਸੰਭਾਲ ਨੂੰ ਮਜ਼ਬੂਤ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ । ”

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਜੁੜੇ ਸੱਤ ਮਹੱਤਵਪੂਰਨ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚੋਂ ਚਾਰ ਪ੍ਰਾਜੈਕਟ ਜਲ ਸਪਲਾਈ ਨਾਲ, ਦੋ ਪ੍ਰਾਜੈਕਟ ਸੀਵਰੇਜ ਟਰੀਟਮੈਂਟ ਲਈ ਅਤੇ ਇੱਕ ਪ੍ਰਾਜੈਕਟ ਨਹਿਰਾਂ ਦੇ ਨੇੜੇ- ਤੇੜੇ ਦੇ ਵਿਕਾਸ ਨਾਲ ਸਬੰਧਤ ਹੈ। ਇਹ ਸਾਰੇ ਪ੍ਰਾਜੈਕਟ ਬਿਹਾਰ ਸ਼ਹਿਰੀ ਬੁਨਿਆਦੀ ਢਾਂਚਾ ਵਿਕਾਸ ਕਾਰਪੋਰੇਸ਼ਨ ਲਿਮਟਿਡ (ਬੁਡਕੋ) ਵੱਲੋਂ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ, ਬਿਹਾਰ ਤਹਿਤ ਲਾਗੂ ਕੀਤੇ ਜਾ ਰਹੇ ਹਨ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਮੌਜੂਦ ਸਨ।

 

https://twitter.com/AmitShah/status/1304679603961643008?s=20

 

https://twitter.com/AmitShah/status/1304679750602903552?s=20

 

 

 

*****

 

ਐਨ ਡਬਲਯੂ / ਆਰ ਕੇ / ਪੀਕੇ / ਡੀਡੀਡੀ



(Release ID: 1654747) Visitor Counter : 84