ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ਤੇ ਵਧਾਈ ਦਿੱਤੀ
“ਦੇਸ਼ ਦੇ ਸਭ ਤੋਂ ਵੱਧ ਲੋਕਪ੍ਰਿਯ ਨੇਤਾ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਜੋ ਗਰੀਬਾਂ ਦੀ ਭਲਾਈ ਅਤੇ ਦੇਸ਼ ਦੀ ਸੇਵਾ ਲਈ ਸਮਰਪਿਤ ਹਨ, ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ”
“ਪ੍ਰਧਾਨ ਮੰਤਰੀ ਮੋਦੀ ਦੇ ਰੂਪ ਵਿਚ ਰਾਸ਼ਟਰ ਨੂੰ ਇਕ ਅਜਿਹੇ ਨੇਤਾ ਨਾਲ ਨਿਵਾਜਿਆ ਗਿਆ ਹੈ ਜਿਸ ਨੇ ਵੱਖ-ਵੱਖ ਲੋਕ ਭਲਾਈ ਨੀਤੀਆਂ ਰਾਹੀਂ ਵਾਂਝੇ ਵਰਗਾਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਅਤੇ ਇਕ ਮਜ਼ਬੂਤ ਭਾਰਤ ਦੀ ਨੀਂਹ ਰੱਖੀ”।
“ਭਾਵੇਂ ਇਹ ਉਨ੍ਹਾਂ ਗਰੀਬਾਂ ਨੂੰ ਘਰ, ਬਿਜਲੀ, ਬੈਂਕ ਖਾਤੇ ਜਾਂ ਪਖਾਨੇ ਮੁਹੱਈਆ ਕਰਵਾਉਣ ਦਾ ਕੰਮ ਹੋਵੇ, ਜੋ ਦਹਾਕਿਆਂ ਤੋਂ ਆਪਣੇ ਅਧਿਕਾਰਾਂ ਤੋਂ ਵਾਂਝੇ ਹਨ, ਜਾਂ ਉੱਜਵਲਾ ਸਕੀਮ ਤਹਿਤ ਗਰੀਬ ਮਾਵਾਂ ਨੂੰ ਗੈਸ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਲਈ ਸਨਮਾਨ ਦੀ ਜ਼ਿੰਦਗੀ ਨੂੰ ਯਕੀਨੀ ਬਣਾਉਨਾਂ ਹੋਵੇ, ਇਹ ਸੱਭ ਸਿਰਫ ਅਤੇ ਸਿਰਫ ਪ੍ਰਧਾਨ ਮੰਤਰੀ ਮੋਦੀ ਦੀ ਸਮਰਪਿਤ ਵਚਨਬੱਧਤਾ ਅਤੇ ਅਟੱਲ ਸੰਕਲਪ ਦੇ ਕਾਰਨ ਹੀ ਸੰਭਵ ਹੈ ”
“ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਮਾਤਾ ਦੀ ਸੇਵਾ ਕਰਨਾ ਬਹੁਤ ਵੱਡਾ ਸਨਮਾਨ ਹੈ, ਜਿਨ੍ਹਾਂ ਨੇ ਆਪਣੇ ਜੀਵਨ ਦੇ ਹਰ ਪਲ ਨੂੰ ਮਜ਼ਬੂਤ, ਸੁਰੱਖਿਅਤ ਅਤੇ ਸਵੈ-ਨਿਰਭਰ ਭਾਰਤ ਲਈ ਸਮਰਪਿਤ ਕੀਤਾ ਹੈ”
“ਮੈਂ ਕਰੋੜਾਂ ਦੇਸ਼ਵਾਸੀਆਂ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਦੁਆ ਕਰਦਾ ਹਾਂ”
Posted On:
17 SEP 2020 1:36PM by PIB Chandigarh
ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਟਵੀਟ ਦੀ ਇਕ ਲੜੀ ਵਿਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਦੇਸ਼ ਦੇ ਸਭ ਤੋਂ ਵੱਧ ਲੋਕਪ੍ਰਿਯ ਨੇਤਾ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਜੋ ਗਰੀਬਾਂ ਦੀ ਭਲਾਈ ਅਤੇ ਦੇਸ਼ ਦੀ ਸੇਵਾ ਲਈ ਸਮਰਪਿਤ ਹਨ, ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ"। ਪ੍ਰਧਾਨ ਮੰਤਰੀ ਮੋਦੀ ਜੀ ਦੇ ਰੂਪ ਵਿਚ ਰਾਸ਼ਟਰ ਨੂੰ ਇਕ ਅਜਿਹੇ ਨੇਤਾ ਨਾਲ ਨਿਵਾਜਿਆ ਗਿਆ ਹੈ ਜਿਸਨੇ ਵੱਖ-ਵੱਖ ਲੋਕ ਭਲਾਈ ਨੀਤੀਆਂ ਰਾਹੀਂ ਵਾਂਝੇ ਵਰਗਾਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਅਤੇ ਇਕ ਮਜ਼ਬੂਤ ਭਾਰਤ ਦੀ ਨੀਂਹ ਰੱਖੀ ਹੈ। ”
ਕੇਂਦਰੀ ਗ੍ਰਿਹ ਮੰਤਰੀ ਨੇ ਕਿਹਾ, “ਭਾਵੇਂ ਦਹਾਕਿਆਂ ਤੋਂ ਆਪਣੇ ਅਧਿਕਾਰਾਂ ਤੋਂ ਵਾਂਝੇ ਰਹਿ ਰਹੇ ਗ਼ਰੀਬਾਂ ਨੂੰ ਘਰ, ਬਿਜਲੀ, ਬੈਂਕ ਖਾਤੇ ਜਾਂ ਪਖਾਨੇ ਮੁਹੱਈਆ ਕਰਵਾ ਰਹੇਹਨ, ਜਾਂ ਗਰੀਬ ਮਾਵਾਂ ਨੂੰ ਉੱਜਵਲਾ ਯੋਜਨਾ ਤਹਿਤ ਰਸੋਈ ਗੈਸ ਮੁਹੱਈਆ ਕਰਵਾ ਰਹੇਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਯਕੀਨੀ ਬਣਾਰਹੇਹਨ, ਪਰ ਇਹ ਸਭ ਸਿਰਫ ਅਤੇ ਸਿਰਫ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਮਰਪਿਤ ਵਚਨਬੱਧਤਾ ਅਤੇ ਅਟੱਲ ਸੰਕਲਪ ਸਦਕਾ ਸੰਭਵ ਹੋ ਸਕਿਆ ਹੈ। ”
ਸ਼੍ਰੀਅਮਿਤਸ਼ਾਹਨੇਕਿਹਾ “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਭਾਰਤ ਮਾਤਾ ਦੀ ਸੇਵਾ ਕਰਨਾ ਬਹੁਤ ਵੱਡਾ ਸਨਮਾਨ ਹੈ ਜਿਨ੍ਹਾਂ ਨੇ ਆਪਣੇ ਜੀਵਨ ਦਾ ਹਰ ਪਲ ਇਕ ਸ਼ਕਤੀਸ਼ਾਲੀ, ਸੁਰੱਖਿਅਤ ਅਤੇ ਸਵੈ-ਨਿਰਭਰ ਭਾਰਤ ਲਈ ਸਮਰਪਿਤ ਕੀਤਾ ਹੈ। ਮੈਂ ਕਰੋੜਾਂ ਦੇਸ਼ਵਾਸੀਆਂ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ। ”
https://twitter.com/AmitShah/status/1306401027965497344?s=20
https://twitter.com/AmitShah/status/1306401032185040898?s=20
-------------------------------
ਐਨਡਵਲਯੂ /ਆਰਕੇ /ਪੀਕੇ/ਡੀਡੀਡੀ
(Release ID: 1655809)
Visitor Counter : 116
Read this release in:
English
,
Urdu
,
Marathi
,
Hindi
,
Manipuri
,
Assamese
,
Bengali
,
Gujarati
,
Tamil
,
Telugu
,
Kannada
,
Malayalam