ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਸ੍ਰੀ ਲੰਕਾ ਦੇ ਰਾਸ਼ਟਰਪਤੀ ਅਤੇ ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਦੇ ਨਾਲ ਟੈਲੀਫ਼ੋਨ ’ਤੇ ਗੱਲਬਾਤ
Posted On:
17 SEP 2020 11:19PM by PIB Chandigarh
ਸ੍ਰੀ ਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਸ੍ਰੀ ਗੋਟਬਾਯਾ ਰਾਜਪਕਸ਼ੇ ਅਤੇ ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਮਹਿੰਦ੍ਰਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅੱਜ ਜਨਮਦਿਨ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
ਸ੍ਰੀ ਲੰਕਾ ਦੇ ਰਾਜਨੇਤਾਵਾਂ ਨੇ ਦੋਹਾਂ ਗੁਆਂਢੀ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਇੱਛਾ ਅਤੇ ਪ੍ਰਤੀਬੱਧਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੋਵਿਡ ਮਹਾਮਾਰੀ ਦੇ ਖਿਲਾਫ ਸੰਯੁਕਤ ਲੜਾਈ ਸਮੇਤ ਨਿਰੰਤਰ ਦੁਵੱਲੇ ਸਹਿਯੋਗ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਦੋਹਾਂ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਭਾਰਤ ਦੀ ‘ਗੁਆਂਢੀ ਪਹਿਲਾਂ’ (ਨੇਬਰਹੁੱਡ ਫਸਟ) ਨੀਤੀ ਅਨੁਸਾਰ ਦੋਹਾਂ ਦੇਸ਼ਾਂ ਦਰਮਿਆਨ ਸਹਿਯੋਗ ਦਾ ਵਿਸਤਾਰ ਕਰਨ ਵਾਸਤੇ, ਉਨ੍ਹਾਂ ਦੇ ਨਾਲ ਕੰਮ ਕਰਨ ਦੇ ਲਈ ਉਤਸੁਕ ਹਨ।
***
ਏਪੀ
(Release ID: 1656318)
Visitor Counter : 163
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam