ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਵਣਜ ਅਤੇ ਉਦਯੋਗ ਮੰਤਰੀ ਨੇ 12 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਆਕਸੀਜਨ ਦੀ ਉਪਲਬਧਤਾ ਅਤੇ ਉਪਯੋਗਤਾ ਸਮੇਤ ਕੋਵਿਡ ਪ੍ਰਬੰਧਨ ਦੀ ਸਥਿਤੀ ਦੀ ਸਮੀਖਿਆ ਕੀਤੀ
Posted On:
19 SEP 2020 5:25PM by PIB Chandigarh
ਕੋਵਿਡ-19 ਮਹਾਮਾਰੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਅਤੇ ਪ੍ਰਬੰਧਨ ਲਈ ਕੇਂਦਰ ਸਰਕਾਰ ਦੀ ਤਾਲਮੇਲ ਵਾਲੀ ਰਣਨੀਤੀ ਦੇ ਹਿੱਸੇ ਵਜੋਂ, ਅੱਜ ਕੈਬਨਿਟ ਸਕੱਤਰ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਨੀਤੀ ਆਯੋਗ ਦੇ ਮੈਂਬਰ (ਸਿਹਤ), ਕੇਂਦਰੀ ਸਿਹਤ ਸਕੱਤਰ, ਉਦਯੋਗ ਅਤੇ ਅੰਦਰੂਨੀ ਵਪਾਰ ਦੀ ਪ੍ਰੋਮੋਸ਼ਨ ਬਾਰੇ ਵਿਭਾਗ ਦੇ ਸਕੱਤਰ, ਸਿਹਤ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ , ਗ੍ਰਿਹ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ ਅਤੇ 12 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੇ ਇਸ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ। ਵੀਡੀਓ ਕਾਨਫ਼੍ਰੇੰਸਿੰਗ ਰਾਹੀ ਇਸ ਸਮੀਖਿਆ ਮੀਟਿੰਗ ਵਿੱਚ ਹਿਸਾ ਲੈਣ ਵਾਲੇ 12 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼, ਤਾਮਿਲਨਾਡੂ, ਓਡੀਸ਼ਾ, ਚੰਡੀਗੜ੍ਹ, ਤੇਲੰਗਾਨਾ, ਕੇਰਲ, ਦਿੱਲੀ, ਪੰਜਾਬ ਅਤੇ ਪੱਛਮੀ ਬੰਗਾਲ ਸ਼ਾਮਲ ਹਨ। ਦੇਸ਼ ਵਿਚ ਲਗਭਗ 80% ਕੋਵਿਡ ਮਾਮਲੇ (ਕੇਸਲੋਡ) ਇਨ੍ਹਾਂ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਕੇਂਦਰਿਤ ਹੈ.
ਵਣਜ ਅਤੇ ਉਦਯੋਗ ਮੰਤਰੀ ਨੇ ਵੀ ਰਾਜਾਂ ਨੂੰ ਸੰਬੋਧਿਤ ਕੀਤਾ ਅਤੇ ਇਨ੍ਹਾਂ ਰਾਜਾਂ ਵਿੱਚ ਆਕਸੀਜਨ ਦੀ ਉਪਲਬਧਤਾ ਦੀ ਸਮੀਖਿਆ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ਤੇ ਇਨ੍ਹਾਂ ਰਾਜਾਂ ਨੂੰ ਬੇਨਤੀ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਅਤੇ ਸਿਹਤ ਸਹੂਲਤਾਂ ਦੇ ਪੱਧਰ ਦੀ ਸਥਿਤੀ ਦਾ ਵਿਸ਼ਲੇਸ਼ਣ ਕਰਨ ਅਤੇ ਆਕਸੀਜਨ ਦੀ ਉਪਲਬਧਤਾ ਨਾਲ ਜੁੜੇ ਲੌਜਿਸਟਿਕ ਮਸਲਿਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਯੋਜਨਾਬੰਦੀ ਅਤੇ ਪ੍ਰਬੰਧਨ ਤੇ ਧਿਆਨ ਕੇਂਦਰਤ ਦੇਣ। ਉਨ੍ਹਾਂ ਨੇ ਇਨ੍ਹਾਂ ਰਾਜਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਰਬੋਤਮ ਉਪਰਾਲਿਆਂ ਨੂੰ ਸਾਂਝਾ ਕਰਨ ਜਿਨ੍ਹਾਂ ਦੇ ਨਤੀਜੇ ਵਜੋਂ ਦੇਸ਼ ਦੇ ਦੂਜੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਅਮਲ ਕੀਤਾ ਜਾ ਸਕੇ।
ਕੈਬਨਿਟ ਸਕੱਤਰ ਨੇ ਜਿੱਥੇ ਟੈਸਟਿੰਗ ਵਿੱਚ ਮਹੱਤਵਪੂਰਨ ਵਾਧੇ ਲਈ ਰਾਜਾਂ ਦੀ ਸ਼ਲਾਘਾ ਕੀਤੀ, ਉੱਥੇ ਹੀ ਕਈ ਰਾਜਾਂ ਵਿੱਚ ਰਾਸ਼ਟਰੀ ਔਸਤ ਨਾਲੋਂ ਅਜੇ ਵੀ ਮਾਮਲਾ ਮੌਤ ਦਰ ਵੱਧ ਹੋਣ ਤੇ ਚਿੰਤਾ ਜਾਹਿਰ ਕੀਤੀ। ਉਨ੍ਹਾਂ ਰਾਜਾਂ ਨੂੰ ਅਪੀਲ ਕੀਤੀ ਕਿ ਉਹ ਦਖਲਅੰਦਾਜ਼ੀ ਦੇ ਨਾਜ਼ੁਕ ਖੇਤਰਾਂ ਦੀ ਪਛਾਣ ਕਰਨ ਲਈ ਮੌਤਾਂ ਦਾ ਜ਼ਿਲ੍ਹਾ ਅਤੇ ਹਸਪਤਾਲ ਦੇ ਅਧਾਰ ਤੇ ਵਿਸ਼ਲੇਸ਼ਣ ਕਰਨ। ਉਨ੍ਹਾਂ ਰਾਜਾਂ ਨੂੰ ਆਰਟੀ-ਪੀਸੀਆਰ ਸਮਰੱਥਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਇਹ ਸੁਨਿਸ਼ਚਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਕਿ ਕੋਈ ਵੀ ਲੱਛਣਾਂ ਵਾਲਾ ਨਿਗੇਟਿਵ ਮਾਮਲਾ (ਰੈਪਿਡ ਐਂਟੀਜੇਨ ਟੈਸਟ ਵੱਲੋਂ) ਛੁੱਟ ਨਾਂ ਜਾਵੇ ਅਤੇ ਅਜਿਹੇ ਸਾਰੇ ਮਾਮਲੇ ਲਾਜ਼ਮੀ ਤੌਰ' ਤੇ ਆਰਟੀ-ਪੀਸੀਆਰ ਟੈਸਟ ਕਰਵਾਏ ਜਾਣ।
ਕੇਂਦਰੀ ਸਿਹਤ ਸਕੱਤਰ ਨੇ ਇਨ੍ਹਾਂ ਸਾਰੇ ਰਾਜਾਂ ਦੀ ਕੋਵਿਡ-19 ਦੀ ਵਿਸਥਾਰਤ ਸਥਿਤੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਖਾਸ ਤੌਰ' ਤੇ ਹਰੇਕ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕਰਵਾਏ ਜਾ ਰਹੇ ਟੈਸਟਾਂ ਦੀ ਸੰਖਿਆ, ਉਨ੍ਹਾਂ ਦੀ ਪੋਜ਼ੀਟਿਵਿਟੀ ਦਰ ਅਤੇ ਉਨ੍ਹਾਂ ਦੀ ਔਸਤਨ ਰੋਜ਼ਾਨਾ ਦੀ ਸੀਐੱਫਆਰ, ਸਿਹਤ ਦੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਅਤੇ ਉਨ੍ਹਾਂ ਦੇ ਜ਼ਿਲ੍ਹਾ ਪੱਧਰ ਤੇ ਆਕਸੀਜਨ ਦੀ ਉਪਲੱਬਧਤਾ ਤੇ ਧਿਆਨ ਕੇਂਦਰਤ ਕੀਤਾ ਗਿਆ ਸੀ ।
---------------------------------------------------------------------------
ਐਮਵੀ
(Release ID: 1656876)
Visitor Counter : 200