ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਨਵੇਂ ਮੁੱਖ ਸੂਚਨਾ ਕਮਿਸ਼ਨਰ ਅਤੇ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਜਾਰੀ ਹੈ: ਡਾ. ਜਿਤੇਂਦਰ ਸਿੰਘ
Posted On:
22 SEP 2020 5:08PM by PIB Chandigarh
ਉੱਤਰ ਪੂਰਬੀ ਖੇਤਰ ਵਿਕਾਸ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਲੋਕਸ਼ਿਕਾਇਤਾਂ ਤੇ ਪੈਨਸ਼ਨਾਂ ਰਾਜ ਮੰਤਰੀ, ਪ੍ਰਮਾਣੂ ਊਰਜਾ ਵਿਭਾਗ ਅਤੇ ਪੁਲਾੜ ਰਾਜ ਮੰਤਰੀ ਡਾ ਜਿਤੇਂਦਰ ਸਿੰਘ ਨੇ ਅੱਜ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਨਵੇਂ ਮੁੱਖ ਸੂਚਨਾ ਕਮਿਸ਼ਨਰ ਅਤੇ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਚਲ ਰਹੀ ਹੈ।
ਕੇਂਦਰੀ ਸੂਚਨਾ ਕਮਿਸ਼ਨ ਵਿੱਚ ਮੁੱਖ ਸੂਚਨਾ ਕਮਿਸ਼ਨਰ ਨੇ ਆਪਣਾ ਕਾਰਜਕਾਲ 26.08.2020 ਨੂੰ ਪੂਰਾ ਕੀਤਾ ਹੈ। ਇੱਕ ਸੂਚਨਾ ਕਮਿਸ਼ਨਰ 25.09.2020 ਨੂੰ ਆਪਣਾ ਕਾਰਜਕਾਲ ਪੂਰਾ ਕਰ ਰਿਹਾ ਹੈ। ਸਰਕਾਰ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕਰਦਿਆਂ ਅਤੇ ਕੇਂਦਰੀ ਸੂਚਨਾ ਕਮਿਸ਼ਨ ਵਿੱਚ ਸੂਚਨਾ ਕਮਿਸ਼ਨਰ ਦੀਆਂ 6 ਅਸਾਮੀਆਂ ਲਈ ਸਮੇਂ ਬੱਧ ਢੰਗ ਨਾਲ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ 09.07.2020 ਨੂੰ ਕੀਤੀ ਸੀ।
ਉੱਚ ਪੱਧਰੀ ਭਾਲ ਕਮੇਟੀ ਅਰਜ਼ੀਆਂ ਦੀ ਪੜਤਾਲ ਵੇਲੇ ਵੱਖ-ਵੱਖ ਉਮੀਦਵਾਰਾਂ ਦੇ ਸਬੰਧ ਵਿੱਚ ਢੁੱਕਵੀਂ ਜਾਣਕਾਰੀ ਪ੍ਰਾਪਤ ਕਰਨ ਦੇ ਤਰੀਕੇ ਦੀ ਪਾਲਣਾ ਕਰਦੀ ਹੈ ਅਤੇ ਕੇਂਦਰੀ ਸੂਚਨਾ ਕਮਿਸ਼ਨ ਵਿੱਚ ਮੁੱਖ ਸੂਚਨਾ ਕਮਿਸ਼ਨਰ ਅਤੇ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਂਦਾ ਹੈ।
****
ਐੱਸਐੱਨਸੀ
(Release ID: 1657973)
Visitor Counter : 106