ਜਲ ਸ਼ਕਤੀ ਮੰਤਰਾਲਾ

ਸ਼੍ਰੀ ਰਤਨ ਲਾਲ ਕਟਾਰੀਆ ਨੇ ਸੰਸਦ ਵੱਲੋਂ ਕਿਰਤ ਸੁਧਾਰ ਬਿੱਲਾਂ ਨੂੰ ਪਾਸ ਕਰਨ ਦੀ ਪ੍ਰਸ਼ੰਸਾ ਕੀਤੀ ਹੈ , ਕਿਹਾ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਸ ਦੇਸ਼ ਵਿੱਚ ਕਿਰਤ ਕਾਨੂੰਨ ਬਦਲ ਰਹੇ ਹਨ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਮਿਆਂ ਤੇ ਮਜ਼ਦੂਰਾਂ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਕੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ

Posted On: 23 SEP 2020 6:05PM by PIB Chandigarh

ਜਲ ਸ਼ਕਤੀ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਜ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਕਿਰਤ ਮੰਤਰੀ ਸ਼੍ਰੀ ਸੰਤੋਸ਼ ਗੰਗਵਾਰ ਦਾ ਪਾਰਲੀਮੈਂਟ ਵਿੱਚ 3 ਕਿਰਤ ਕਾਨੂੰਨ ਬਿੱਲ ਪਾਸ ਕਰਵਾਉਣ ਲਈ ਅੱਜ ਧੰਨਵਾਦ ਕੀਤਾ ਹੈ ਸ਼੍ਰੀ ਰਤਨ ਲਾਲ ਕਟਾਰੀਆ ਨੇ ਕੇਂਦਰੀ ਕੈਬਨਿਟ ਮੰਤਰੀ ਸੰਤੋਸ਼ ਗੰਗਵਾਰ ਨਾਲ ਲੋਕ ਸਭਾ ਵਿੱਚ ਮੁਲਾਕਾਤ ਕੀਤੀ ਤੇ ਇਸ ਮੁੱਦੇ ਲਈ ਸਰਕਾਰ ਦਾ ਧੰਨਵਾਦ ਕੀਤਾ ਸ਼੍ਰੀ ਕਟਾਰੀਆ ਨੇ ਕਿਹਾ ਕਿ ਅਜ਼ਾਦੀ ਤੋਂ 73 ਸਾਲ ਬਾਅਦ ਪਹਿਲੀ ਵਾਰ ਕਿਰਤ ਕਾਨੂੰਨ ਬਦਲ ਰਹੇ ਹਨ ਇਹਨਾਂ ਬਿੱਲਾਂ ਦੇ ਪਾਸ ਹੋਣ ਮਗਰੋਂ 50 ਕਰੋੜ ਕਾਮੇ ਸਮਾਜਿਕ ਸੁਰੱਖਿਆ ਦੇ ਘੇਰੇ ਹੇਠ ਜਾਣਗੇ ਇਹ ਕਾਨੂੰਨ ਕਾਮਿਆਂ ਨੂੰ ਕੇਵਲ ਸਮਾਜਿਕ ਸੁਰੱਖਿਆ ਹੀ ਪ੍ਰਦਾਨ ਨਹੀਂ ਕਰੇਗਾ ਬਲਕਿ ਕਾਰੋਬਾਰ ਵਿੱਚ ਕ੍ਰਾਂਤੀਕਾਰੀ ਪਰਿਵਰਤਣ ਲਿਆਏਗਾ


ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਨੇ ਕਾਮਿਆਂ ਦੇ ਹਿੱਤਾਂ ਲਈ ਅਵਾਜ਼ ਉਠਾਈ ਸੀ ਤੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਡਾਕਟਰ ਅੰਬੇਦਕਰ ਜੀ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ ਉਹਨਾਂ ਹੋਰ ਕਿਹਾ ਕਿ ਹੁਣ ਦੋਵੇਂ ਸੰਗਠਿਤ ਤੇ ਅਸੰਗਠਿਤ ਕਾਮੇ ਇਹਨਾਂ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ ਵੱਖ ਵੱਖ ਸਹੂਲਤਾਂ ਲੈ ਸਕਣਗੇ ਇਹਨਾਂ ਬਿੱਲਾਂ ਵਿੱਚ ਕੇਂਦਰ ਸਰਕਾਰ ਨੇ ਸਮਾਜਿਕ ਸੁਰੱਖਿਆ ਫੰਡ ਦਾ ਪ੍ਰਾਵਧਾਨ ਕੀਤਾ ਹੈ ਜੋ ਅਸੰਗਠਿਤ ਖੇਤਰ ਦੇ ਕਾਮਿਆਂ ਲਈ ਲਾਹੇਵੰਦ ਹੋਵੇਗਾ ਹੁਣ ਸਾਰੇ ਕਾਮਿਆਂ ਨੂੰ ਭਰਤੀ ਪੱਤਰੀ ਦੇਣਾ ਲਾਜ਼ਮੀ ਹੋਵੇਗਾ
ਕੇਂਦਰੀ ਮੰਤਰੀ ਰਤਨ ਲਾਲ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇਸ਼ ਨੂੰ ਇੱਕ ਨਵੀਂ ਦਿਸ਼ਾ ਵੱਲ ਲਿਜਾ ਰਹੇ ਹਨ , ਜਿਸ ਵਿੱਚ ਸਮਾਜ ਦੇ ਸਾਰੇ ਵਰਗਾਂ ਲਈ ਨਵੇਂ ਜਨਤਕ ਭਲਾਈ ਕਾਨੂੰਨ ਬਣਾਏ ਜਾ ਰਹੇ ਹਨ I


ਪੀ ਐੱਸ / ਐੱਮ ਜੀ / ਐੱਸ


(Release ID: 1658357)
Read this release in: English , Urdu , Hindi , Marathi