ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸੁਗਾ ਯੋਸ਼ੀਹਿਦੇ ਦਰਮਿਆਨ ਫ਼ੋਨ ਕਾਲ

Posted On: 25 SEP 2020 2:09PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਗਾ ਯੋਸੀਹਿਦੇ ਨਾਲ ਫੋਨ ਤੇ

ਗੱਲਬਾਤ ਹੋਈ।

ਪ੍ਰਧਾਨ ਮੰਤਰੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਸੁਗਾ ਨੂੰ ਉਨ੍ਹਾਂ ਦੀ ਜਪਾਨ ਦੇ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ਹੋਣ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਫ਼ਲਤਾ ਦੀ ਕਾਮਨਾ ਕੀਤੀ।

ਦੋਵਾਂ ਨੇਤਾਵਾਂ ਨੇ ਇਸ ਗੱਲ ਤੇ ਸਹਿਮਤੀ ਜਤਾਈ ਕਿ ਭਾਰਤ-ਜਪਾਨ ਦੀ ਵਿਸ਼ੇਸ਼ ਰਣਨੀਤਕ ਅਤੇ ਗਲੋਬਲ

ਸਾਂਝੇਦਾਰੀ ਨੇ ਪਿਛਲੇ ਕੁਝ ਸਾਲਾਂ ਦੌਰਾਨ ਵੱਡੀਆਂ ਤਰੱਕੀਆਂ ਕੀਤੀਆਂ ਹਨ ਅਤੇ ਆਪਸੀ ਵਿਸ਼ਵਾਸ ਅਤੇ

ਸਾਂਝੀਆਂ ਕਦਰਾਂ ਕੀਮਤਾਂ ਦੇ ਅਧਾਰ ਤੇ ਇਸ ਸਬੰਧ ਨੂੰ ਹੋਰ ਮਜ਼ਬੂਤ ​​ਕਰਨ ਦਾ ਆਪਣਾ ਇਰਾਦਾ ਜ਼ਾਹਰ

ਕੀਤਾ।

ਦੋਵੇਂ ਨੇਤਾਵਾਂ ਨੇ ਸਹਿਮਤੀ ਜਤਾਈ ਕਿ ਕੋਵਿਡ-19 ਮਹਾਮਾਰੀ ਸਮੇਤ ਗਲੋਬਲ ਚੁਣੌਤੀਆਂ ਦੇ ਮੱਦੇਨਜ਼ਰ ਦੋਹਾਂ ਦੇਸ਼ਾਂ ਦਰਮਿਆਨ ਸਾਂਝੇਦਾਰੀ ਹੋਰ ਵੀ ਪ੍ਰਾਸੰਗਿਕ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਇੱਕ ਆਜ਼ਾਦ, ਖੁੱਲ੍ਹੇ ਅਤੇ ਸਮਾਵੇਸ਼ੀ ਇੰਡੋ- ਪੈਸਿਫਿਕ ਖੇਤਰ ਦੀ ਆਰਥਿਕ ਵਾਸਤੂਕਲਾ ਨੂੰ ਅਨੁਕੂਲ ਸਪਲਾਈ ਲੜੀਆਂ ਤੇ ਅਧਾਰਿਤ ਕੀਤਾ ਜਾਣਾ ਚਾਹੀਦਾ ਹੈ, ਅਤੇ ਇਸ ਸੰਦਰਭ ਵਿੱਚ, ਭਾਰਤ, ਜਪਾਨ ਅਤੇ ਹੋਰ ਸਮਾਨ ਵਿਚਾਰਧਾਰਾ ਵਾਲੇ ਦੇਸ਼ਾਂ ਦਰਮਿਆਨ ਸਹਿਯੋਗ ਦਾ ਸੁਆਗਤ ਕੀਤਾ।

ਦੋਹਾਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਆਰਥਿਕ ਸਾਂਝੇਦਾਰੀ ਵਿੱਚ ਹੋਈ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਇਸ ਸੰਦਰਭ ਵਿਚ, ਵਿਸ਼ੇਸ਼ ਹੁਨਰਮੰਦ ਵਰਕਰਾਂ ਨਾਲ ਸਬੰਧਿਤ ਸਮਝੌਤੇ ਦੇ ਟੈਕਸਟ (ਮੂਲ-ਪਾਠ) ਨੂੰ ਅੰਤਿਮ ਰੂਪ ਦੇਣ ਦਾ ਸੁਆਗਤ ਕੀਤਾ।

ਪ੍ਰਧਾਨ ਮੰਤਰੀ ਨੇ ਗਲੋਬਲ ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਤੋਂ ਬਾਅਦ ਪ੍ਰਧਾਨ

ਮੰਤਰੀ ਸੁਗਾ ਨੂੰ ਸਲਾਨਾ ਦੁਵੱਲੇ ਸਿਖਰ ਸੰਮੇਲਨ ਲਈ ਭਾਰਤ ਆਉਣ ਦਾ ਸੱਦਾ ਦਿੱਤਾ।

*****

ਏਪੀ / ਏਐੱਮ(Release ID: 1659079) Visitor Counter : 5