ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਜਸਵੰਤ ਸਿੰਘ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ
Posted On:
27 SEP 2020 12:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਜਸਵੰਤ ਸਿੰਘ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਜਸਵੰਤ ਸਿੰਘ ਜੀ ਨੇ ਪੂਰੀ ਲਗਨ ਨਾਲ ਸਾਡੇ ਦੇਸ਼ ਦੀ ਸੇਵਾ ਕੀਤੀ, ਪਹਿਲਾਂ ਇੱਕ ਸੈਨਿਕ ਦੇ ਰੂਪ ਵਿੱਚ ਅਤੇ ਬਾਅਦ ਵਿੱਚ ਰਾਜਨੀਤੀ ਦੇ ਨਾਲ ਆਪਣੇ ਲੰਬੇ ਜੁੜਾਅ ਦੇ ਜ਼ਰੀਏ। ਅਟਲ ਜੀ ਦੀ ਸਰਕਾਰ ਦੇ ਦੌਰਾਨ ਉਨ੍ਹਾਂ ਨੇ ਮਹੱਤਵਪੂਰਨ ਮੰਤਰਾਲਿਆਂ ਨੂੰ ਸੰਭਾਲ਼ਿਆ ਅਤੇ ਵਿੱਤ, ਰੱਖਿਆ ਤੇ ਵਿਦੇਸ਼ ਮਾਮਲਿਆਂ ਦੀ ਦੁਨੀਆ ਵਿੱਚ ਆਪਣੇ ਸ੍ਰੇਸ਼ਠ ਕੰਮਕਾਜ ਦੀ ਅਮਿੱਟ ਛਾਪ ਛੱਡੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖੀ ਹਾਂ।"
ਪ੍ਰਧਾਨ ਮੰਤਰੀ ਨੇ ਕਿਹਾ, "ਜਸਵੰਤ ਸਿੰਘ ਜੀ ਰਾਜਨੀਤੀ ਅਤੇ ਸਮਾਜ ਨਾਲ ਜੁੜੇ ਮਾਮਲਿਆਂ ਵਿੱਚ ਆਪਣੇ ਅਦੁੱਤੀ ਦ੍ਰਿਸ਼ਟੀਕੋਣ ਦੇ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਮੈਂ ਵਿਭਿੰਨ ਆਪਸੀ ਵਾਰਤਾਲਾਪਾਂ ਨੂੰ ਸਦਾ ਯਾਦ ਰੱਖਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ ਹਨ। ਓਮ ਸ਼ਾਂਤੀ।"
ਪ੍ਰਧਾਨ ਮੰਤਰੀ ਨੇ ਸ਼੍ਰੀ ਮਾਨਵੇਂਦਰ ਸਿੰਘ ਨਾਲ ਵੀ ਗੱਲ ਕੀਤੀ ਅਤੇ ਸ਼੍ਰੀ ਜਸਵੰਤ ਸਿੰਘ ਦੇ ਦੁਖਦ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟ ਕੀਤਾ।
*****
ਵੀਆਰਆਰਕੇ/ਐੱਸਐੱਚ
(Release ID: 1659577)
ਵਿਜ਼ੀਟਰ ਕਾਊਂਟਰ : 175
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam