ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਠੂਆ, ਡੋਡਾ, ਊਧਮਪੁਰ ਅਤੇ ਰਿਆਸੀ ਜ਼ਿਲ੍ਹਿਆਂ ਵਿੱਚ 23 ਸੜਕਾਂ ਅਤੇ ਪੁਲ਼ਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਲਗਭਗ 73 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਨਾਲ ਖੇਤਰ ਦੇ 35,000 ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ

Posted On: 30 SEP 2020 6:46PM by PIB Chandigarh

ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ; ਪਰਸੋਨਲ, ਲੋਕ ਸ਼ਿਕਾਇਤਾਂ ਤੇ ਪੈਨਸ਼ਨਾਂ ਮੰਤਰਾਲੇ ਵਿੱਚ ਰਾਜ ਮੰਤਰੀ; ਪ੍ਰਮਾਣੂ ਊਰਜਾ ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ ਨੇ ਅੱਜ ਜੰਮੂ ਖੇਤਰ ਦੇ ਰਿਆਸੀ, ਕਠੂਆ, ਡੋਡਾ, ਊਧਮਪੁਰ ਜ਼ਿਲ੍ਹਿਆਂ ਵਿੱਚ 23 ਸੜਕਾਂ ਅਤੇ ਪੁਲ਼ਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਲਗਭਗ 73 ਕਰੋੜ ਰੁਪਏ ਦੀ ਲਾਗਤ ਵਾਲੇ 111 ਕਿਲੋਮੀਟਰ ਦੀ ਲੰਬਾਈ ਵਾਲੇ ਪ੍ਰੋਜੈਕਟਾਂ ਨਾਲ ਖੇਤਰ ਦੇ 35,000 ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ। 23 ਪ੍ਰੋਜੈਕਟਾਂ ਵਿੱਚ ਪੀਐੱਮਜੀਐੱਸਵਾਈ ਦੇ ਅਧੀਨ ਸਾਰੇ ਮੌਸਮਾਂ ਲਈ ਬਣੀਆਂ 15 ਸੜਕਾਂ ਅਤੇ ਲੋਕਾਂ ਲਈ ਵਧੀਆ ਸੰਪਰਕ ਲਈ 8 ਪੁਲ ਸ਼ਾਮਲ ਹਨ

 

ਇਨ੍ਹਾਂ ਪ੍ਰੋਜੈਕਟਾਂ ਦਾ ਈ-ਉਦਘਾਟਨ ਕਰਦਿਆਂ, ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਪਿਛਲੇ ਕੁਝ ਮਹੀਨਿਆਂ ਵਿੱਚ ਗੰਭੀਰ ਚੁਣੌਤੀਆਂ ਦੇ ਬਾਵਜੂਦ, ਕੁਝ ਪ੍ਰੋਜੈਕਟਾਂ ਨੂੰ ਛੱਡ ਕੇ ਬਾਕੀ ਸਾਰੇ ਪ੍ਰੋਜੈਕਟ ਨਿਸ਼ਚਿਤ ਸਮੇਂ ਦੇ ਅੰਦਰ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਹਾਮਾਰੀ ਨਾਲ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਦੇਸ਼ ਵਿੱਚ ਕਿਤੇ ਵੀ ਖ਼ਾਸ ਕਰਕੇ ਜੰਮੂ ਅਤੇ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵਿਕਾਸ ਦੀ ਰਫ਼ਤਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪਿਛਲੇ ਸਾਲ 800 ਕਿਲੋਮੀਟਰ ਦੇ ਮੁਕਾਬਲੇ ਇਸ ਵਿੱਤ ਵਰ੍ਹੇ ਵਿੱਚ 1150 ਕਿਲੋਮੀਟਰ ਸੜਕਾਂ ਬਣੀਆਂ ਹਨ।

 

https://ci5.googleusercontent.com/proxy/JrpUNFIl31-d10vnMWM_KaBnfwTmZ8tPoWLtFUcTEQMYFo7TcHPjb9lrBBiEbSm1eJnswNYO11JKMWWfOp7E25PPGlpR10bEIt5j3kMuElDLvA4pcmCRRAk4eQ=s0-d-e1-ft#https://static.pib.gov.in/WriteReadData/userfiles/image/image0018FVO.jpg

 

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਪਿਛਲੇ 6 ਸਾਲਾਂ ਵਿੱਚ ਕੰਮ ਸੱਭਿਆਚਾਰ ਵਿੱਚ ਇੱਕ ਸਮੁੰਦਰੀ ਤਬਦੀਲੀ ਆਈ ਹੈ ਅਤੇ ਪ੍ਰੋਜੈਕਟਾਂ ਨੂੰ ਕਿਸੇ ਹੋਰ ਵਿਚਾਰ ਦੀ ਬਜਾਏ ਲੋੜ ਅਧਾਰਿਤ ਜ਼ਰੂਰਤਾਂ ਦੇ ਅਧਾਰ ਤੇ ਪ੍ਰਵਾਨਗੀ ਦਿੱਤੀ ਜਾ ਰਹੀ ਹੈ।

 

ਉਨ੍ਹਾਂ ਨੇ ਕਿਹਾ ਕਿ ਊਧਮਪੁਰ, ਕਠੂਆ ਅਤੇ ਡੋਡਾ ਦੇ ਪਹਾੜੀ ਅਤੇ ਖੁਸ਼ਕ ਇਲਾਕਿਆਂ ਲਈ ਪੀਐੱਮਜੀਐੱਸਵਾਈ ਦੇ ਲਗਭਗ 2/3 ਫੰਡਾਂ ਦੀ ਵੰਡ ਇਸ ਗੱਲ ਦੀ ਗਵਾਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੀਐੱਮਜੀਐੱਸਵਾਈ ਫੰਡਾਂ ਦੇ 4175 ਕਰੋੜ ਰੁਪਏ ਵਿੱਚੋਂ ਉਪਰੋਕਤ ਤਿੰਨ ਖੇਤਰਾਂ ਨੂੰ ਤਕਰੀਬਨ 3884 ਕਰੋੜ ਰੁਪਏ ਦਿੱਤੇ ਗਏ ਹਨ।

 

ਡਾ. ਜਿਤੇਂਦਰ ਸਿੰਘ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਨ੍ਹਾਂ ਪ੍ਰੋਜੈਕਟਾਂ ਦੇ ਰਸਮੀ ਉਦਘਾਟਨ ਦੀ ਉਡੀਕ ਕੀਤੇ ਬਗੈਰ ਇਨ੍ਹਾਂ ਮੁਕੰਮਲ ਕੀਤੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਨ ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦਿੱਤੀ ਹੈ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਰਸਮੀ ਉਦਘਾਟਨ ਲਈ ਲੋਕਾਂ ਨੂੰ ਕਿਸੇ ਵੀ ਕਿਸਮ ਦੀਆਂ ਮੁਸ਼ਕਲਾਂ ਨਹੀਂ ਆਉਣੀਆਂ ਚਾਹੀਦੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਵਿਡ-19 ਸੰਕਟ ਵਰਗੀਆਂ ਵੱਖ-ਵੱਖ ਰੁਕਾਵਟਾਂ ਦੇ ਬਾਵਜੂਦ ਪਿਛਲੇ ਛੇ ਸਾਲਾਂ ਤੋਂ ਸ਼ੁਰੂ ਹੋਏ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਅਨੁਸਾਰ ਮੁਕੰਮਲ ਕਰਨ ਲਈ ਦ੍ਰਿੜ ਅਤੇ ਵਚਨਬੱਧ ਹੈ।

 

ਜ਼ਿਲ੍ਹਾ ਰਿਆਸੀ ਵਿੱਚ ਨਿਰਮਾਣ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਤੇ ਝਾਤ ਮਾਰਦਿਆਂ ਡਾ: ਜਿਤੇਂਦਰ ਸਿੰਘ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਪੁਲ ਰਿਆਸੀ ਜ਼ਿਲ੍ਹੇ ਵਿੱਚ ਬਣਾਇਆ ਜਾ ਰਿਹਾ ਸੀ ਜੋ ਫ਼ਰਾਂਸ ਦੇ ਪੈਰਿਸ ਵਿੱਚ ਆਈਫ਼ਲ ਟਾਵਰ ਤੋਂ ਵੀ 35 ਮੀਟਰ ਉੱਚਾ ਸੀ।

 

ਡਾ. ਜਿਤੇਂਦਰ ਸਿੰਘ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਦੀ ਪਾਲਣਾ ਕਰਨ ਅਤੇ ਜ਼ਮੀਨ ਪ੍ਰਾਪਤੀ ਅਤੇ ਜੰਗਲਾਤ ਪ੍ਰਵਾਨਗੀ ਨੂੰ ਪਹਿਲ ਦੇ ਅਧਾਰ ਤੇ ਤੇਜ਼ੀ ਨਾਲ ਦੇਖਣ ਤਾਂ ਜੋ ਵਿਕਾਸ ਕਾਰਜ ਨਿਰਵਿਘਨ ਜਾਰੀ ਰਹਿ ਸਕਣ।

 

<> <> <> <> <>

 

 

ਐੱਸਐੱਨਸੀ


(Release ID: 1660467) Visitor Counter : 181