ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਨੇ ਫੋਨ ‘ਤੇ ਗੱਲਬਾਤ ਕੀਤੀ

Posted On: 07 OCT 2020 2:57PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ‘ਤੇ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਮਾਣਯੋਗ ਰਾਸ਼ਟਰਪਤੀ ਸ਼੍ਰੀ ਪੁਤਿਨ ਨਾਲ ਆਪਣੇ ਪੁਰਾਣੇ ਸਬੰਧਾਂ ਅਤੇ ਦੋਸਤੀ ਨੂੰ ਯਾਦ ਕੀਤਾ ਅਤੇ ਦੋਹਾਂ ਦੇਸ਼ਾਂ ਦਰਮਿਆਨ ਵਿਲੱਖਣ ਰਣਨੀਤਕ ਸਾਂਝੇਦਾਰੀ ਦੀ ਸ਼ੁਰੂਆਤ ਕਰਨ ਵਿੱਚ ਉਨ੍ਹਾਂ ਦੀ ਵਿਅਕਤੀਗਤ ਭੂਮਿਕਾ ਦੇ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।

ਦੋਹਾਂ ਨੇਤਾਵਾਂ ਨੇ ਕੋਵਿਡ -19 ਮਹਾਮਾਰੀ ਨਾਲ ਜੁੜੀਆਂ ਚੁਣੌਤੀਆਂ ਸਮੇਤ ਵਿਭਿੰਨ ਮੁੱਦਿਆਂ 'ਤੇ ਗੱਲਬਾਤ ਕਰਦੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਤਕ ਸਿਹਤ ਸਬੰਧੀ ਸਥਿਤੀ ਸਧਾਰਣ ਹੋਣ ਦੇ ਬਾਅਦ ਉਹ ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿੱਚ ਸੁਆਗਤ ਕਰਨ ਪ੍ਰਤੀ ਉਤਸੁਕ ਹਨ।

 

 

***

ਏਪੀ/ਵੀਜੇ


 


(Release ID: 1662408) Visitor Counter : 152