ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਖਿਡਾਰੀਆਂ ਦੀ ਟ੍ਰੇਨਿੰਗ ਲਈ ਵਰਤੇ ਜਾਣ ਵਾਲੇ ਤੈਰਾਕੀ ਪੂਲ ਖੋਲ੍ਹਣ ਲਈ ਮਿਆਰੀ ਸੰਚਾਲਨ ਪ੍ਰਕਿਰਿਆ (ਐੱਸਓਪੀ)

Posted On: 09 OCT 2020 7:57PM by PIB Chandigarh

ਨਵੀਂ ਦਿੱਲੀ, 09 ਅਕਤੂਬਰ, 2020: ਕੇਂਦਰੀ ਗ੍ਰਹਿ ਮੰਤਰਾਲੇ ਦੇ 30 ਸਤੰਬਰ, 2020 ਦੇ ਆਦੇਸ਼ ਦੇ ਅਨੁਸਾਰ, ਕੰਟੇਨਮੈਂਟ ਜ਼ੋਨਾਂ ਦੇ ਬਾਹਰਲੇ ਖੇਤਰਾਂ ਵਿੱਚ 15 ਅਕਤੂਬਰ, 2020 ਤੋਂ ਤੈਰਾਕੀ ਪੂਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ਨੂੰ ਖਿਡਾਰੀਆਂ ਦੀ ਟ੍ਰੇਨਿੰਗ ਲਈ ਵਰਤਿਆ ਜਾ ਰਿਹਾ ਹੈ। ਮਿਆਰੀ ਸੰਚਾਲਨ ਪ੍ਰਕਿਰਿਆ (ਐੱਸਓਪੀ) ਨੂੰ ਯੁਵਾ ਮਾਮਲੇ ਅਤੇ ਖੇਡਾਂ ਦੇ ਮੰਤਰਾਲੇ ਦੁਆਰਾ ਜਾਰੀ ਕੀਤਾ ਜਾਣਾ ਸੀ। ਇਸ ਦੇ ਅਨੁਸਾਰ, ਯੁਵਾ ਮਾਮਲੇ ਅਤੇ ਖੇਡਾਂ ਦੇ ਮੰਤਰਾਲੇ ਦੁਆਰਾ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਸਲਾਹ ਮਸ਼ਵਰਾ ਕਰਕੇ ਇੱਕ ਮਿਆਰੀ ਸੰਚਾਲਨ ਪ੍ਰਕਿਰਿਆ (ਐੱਸਓਪੀ) ਤਿਆਰ ਕੀਤੀ ਗਈ ਹੈ

 

ਮਿਆਰੀ ਸੰਚਾਲਨ ਪ੍ਰਕਿਰਿਆ (ਐੱਸਓਪੀ) ਯੁਵਾ ਮਾਮਲੇ ਅਤੇ ਖੇਡਾਂ ਦੇ ਮੰਤਰਾਲੇ ਦੀ ਵੈੱਬਸਾਈਟ ਤੇ ਉਪਲਬਧ ਹਨ (https://yas.nic.in/ )

 

*******

 

ਐੱਨਬੀ / ਓਏ




(Release ID: 1663313) Visitor Counter : 120


Read this release in: English , Urdu , Hindi , Tamil , Telugu