ਖੇਤੀਬਾੜੀ ਮੰਤਰਾਲਾ
ਭਾਰਤ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਦੇ ਲਈ ਹਮੇਸ਼ਾ ਪ੍ਰਤੀਬੱਧ;
ਸਕੱਤਰ, ਖੇਤੀਬਾੜੀ ਮੰਤਰਾਲਾ ਨੇ 29 ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਕੀਤੀ
प्रविष्टि तिथि:
14 OCT 2020 8:02PM by PIB Chandigarh
ਭਾਰਤ ਸਰਕਾਰ ਖੇਤੀਬਾੜੀ ਨੂੰ ਲੈ ਕੇ ਹਮੇਸ਼ਾ ਗੰਭੀਰ ਰਹੀ ਹੈ। ਪੰਜਾਬ ਵਿੱਚ ਬੀਤੇ ਦਿਨਾਂ ਤੋਂ ਅੰਦੋਲਨ ਕਰ ਰਹੇ 29 ਸੰਗਠਨਾਂ ਦੇ ਪ੍ਰਤੀਨਿਧੀਆਂ ਨੂੰ ਕੇਂਦਰ ਸਰਕਾਰ ਨੇ ਵਾਰਤਾ ਦੇ ਲਈ ਸੱਦਾ ਦਿੱਤਾ ਸੀ। ਇਹ ਮੀਟਿੰਗ ਸਕੱਤਰ, ਖੇਤੀਬਾੜੀ ਮੰਤਰਾਲਾ (ਖੇਤੀਬਾੜੀ, ਸਹਿਕਾਰਤਾ ਤੇ ਕਿਸਾਨ ਭਲਾਈ), ਭਾਰਤ ਸਰਕਾਰ ਦੇ ਪੱਧਰ ’ਤੇ ਹੋਣੀ ਤੈਅ ਸੀ।
ਇਸ ਮੀਟਿੰਗ ਵਿੱਚ ਪੰਜਾਬ ਦੇ ਉਕਤ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਇਹ ਮੀਟਿੰਗ ਸਕੱਤਰ, ਖੇਤੀਬਾੜੀ ਮੰਤਰਾਲਾ (ਖੇਤੀਬਾੜੀ, ਸਹਿਕਾਰਤਾ ਤੇ ਕਿਸਾਨ ਭਲਾਈ) ਨਾਲ ਆਯੋਜਿਤ ਹੋਈ। ਇਸ ਮੀਟਿੰਗ ਵਿੱਚ ਲਗਭਗ 2 ਘੰਟੇ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਹੋਈ। ਇਸ ਮੀਟਿੰਗ ਦੇ ਅੰਤ ਵਿੱਚ ਦੋ ਮੰਗ ਪੱਤਰ (ਮੈਮੋਰੰਡਮ) ਕਿਸਾਨ ਸੰਗਠਨਾਂ ਦੀ ਤਰਫੋਂ ਸਕੱਤਰ, ਖੇਤੀਬਾੜੀ ਮੰਤਰਾਲਾ ਨੂੰ ਸੌਂਪੇ ਗਏ। ਭਾਰਤ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਲਈ ਹਮੇਸ਼ਾ ਪ੍ਰਤੀਬੱਧ ਹੈ ਅਤੇ ਭਾਰਤ ਸਰਕਾਰ ਦੇ ਦੁਆਰ ਚਰਚਾ ਲਈ ਹਮੇਸ਼ਾ ਖੁੱਲ੍ਹੇ ਹਨ।

*****
ਏਪੀਐੱਸ/ਐੱਸਜੀ
(रिलीज़ आईडी: 1664555)
आगंतुक पटल : 179