ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਅਤੇ ਤੁਰਕਮੇਨਿਸਤਾਨ ਦੇ ਰਾਸ਼ਟਰਪਤੀ ਨੇ ਟੈਲੀਫੋਨ 'ਤੇ ਗੱਲਬਾਤ ਕੀਤੀ

Posted On: 15 OCT 2020 1:39PM by PIB Chandigarh

 

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ ਤੁਰਕਮੇਨਿਸਤਾਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਗੁਰਬੰਗੁਲੀ ਬਰਦੀਮੁਹਮੇਦੋਵ (Mr Gurbanguly Berdimuhamedov) ਦੇ ਨਾਲ ਟੈਲੀਫੋਨ ਤੇ ਗੱਲਬਾਤ ਕੀਤੀ।

 

 

ਇਨ੍ਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਇਤਿਹਾਸਿਕ ਅਤੇ ਸੱਭਿਆਚਾਰਕ ਸਬੰਧਾਂ ਨਾਲ ਮਜ਼ਬੂਤ ਹੋਏ ਨਿੱਘੇ ਅਤੇ ਸੁਹਾਰਦਪੂਰਨ ਸਬੰਧਾਂ ਨੂੰ ਸਵੀਕਾਰ ਕੀਤਾ ਉਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਦੀ ਨਿਰੰਤਰ ਗਤੀ ਬਾਰੇ ਵੀ ਤਸੱਲੀ ਪ੍ਰਗਟ ਕੀਤੀ

 

 

ਦੋਹਾਂ ਨੇਤਾਵਾਂ ਨੇ ਵਪਾਰ ਅਤੇ ਆਰਥਿਕ ਖੇਤਰਾਂ ਵਿੱਚ ਮੌਜੂਦ ਅਪਾਰ ਸੰਭਾਵਨਾਵਾਂ ਉੱਤੇ ਸਹਿਮਤੀ ਵਿਅਕਤ ਕੀਤੀ ਉਨ੍ਹਾਂ ਨੇ ਭਾਰਤ ਅਤੇ ਤੁਰਕਮੇਨਿਸਤਾਨ ਦੀਆਂ ਕੰਪਨੀਆਂ ਦਰਮਿਆਨ, ਵਿਸ਼ੇਸ਼ ਰੂਪ ਨਾਲ ਫਾਰਮਾਸਿਊਟੀਕਲ ਖੇਤਰ ਵਿੱਚ ਸੰਯੁਕਤ ਸਹਿਯੋਗ ਦੀ ਸਫਲਤਾ ਦਾ ਜ਼ਿਕਰ ਕੀਤਾ

 

 

ਰਾਸ਼ਟਰਪਤੀ ਨੇ ਤੁਰਕਮੇਨਿਸਤਾਨ ਦੇ ਰਾਸ਼ਟਰਪਤੀ ਦਾ ਟੈਲੀਫੋਨ ਕਰਨ ਅਤੇ ਭਾਰਤ ਦੇ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਦੇ ਲਈ ਉਨ੍ਹਾਂ ਦੀ ਵਿਅਕਤੀਗਤ ਪ੍ਰਤੀਬੱਧਤਾ ਦੇ ਲਈ ਧੰਨਵਾਦ ਕੀਤਾ।

 

 

*****

 

ਵੀਆਰਆਰਕੇ/ਏਕੇਪੀ/ਬੀਐੱਮ
 (Release ID: 1664802) Visitor Counter : 10