ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੁਲਿਸ ਯਾਦਗਾਰੀ ਦਿਵਸ ‘ਤੇ ਡਿਊਟੀ ਦੇ ਦੌਰਾਨ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 21 OCT 2020 11:43AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ‘ਤੇ ਆਪਣਾ ਕਰਤੱਵ ਨਿਭਾਉਣ ਦੇ ਦੌਰਾਨ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

 

ਪ੍ਰਧਾਨ ਮੰਤਰੀ ਨੇ ਕਿਹਾ, "ਪੁਲਿਸ ਯਾਦਗਾਰੀ ਦਿਵਸ 'ਤੇ ਅਸੀਂ ਪੂਰੇ ਭਾਰਤ ਵਿੱਚ ਕੰਮ ਕਰ ਰਹੇ ਪੁਲਿਸ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਆਭਾਰ ਪ੍ਰਗਟ ਕਰਦੇ ਹਾਂ। ਆਪਣਾ ਕਰਤੱਵ ਨਿਭਾਉਣ ਦੇ ਦੌਰਾਨ ਸ਼ਹੀਦ ਹੋਏ ਸਾਰੇ ਪੁਲਿਸ ਕਰਮੀਆਂ ਨੂੰ ਅਸੀਂ ਸ਼ਰਧਾਂਜਲੀਆਂ ਅਰਪਿਤ ਕਰਦੇ ਹਾਂ ਉਨ੍ਹਾਂ ਦੇ ਬਲੀਦਾਨ ਅਤੇ ਸੇਵਾ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।   

 

ਆਪਦਾ ਪ੍ਰਬੰਧਨ ਵਿੱਚ ਸਹਾਇਤਾ ਤੋਂ ਲੈ ਕੇ ਕੋਵਿਡ-19 ਨਾਲ ਲੜਨ ਤੇ ਭਿਆਨਕ ਅਪਰਾਧਾਂ ਨੂੰ ਸੁਲਝਾਉਣ ਤੋਂ ਲੈ ਕੇ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਤੱਕ, ਸਾਡੇ ਪੁਲਿਸ ਕਰਮੀ ਹਮੇਸ਼ਾ ਬਿਨਾ ਕਿਸੇ ਝਿਜਕ ਦੇ ਆਪਣਾ ਸਰਬਸ੍ਰੇਸ਼ਠ ਪ੍ਰਦਰਸ਼ਨ ਕਰਦੇ ਹਨ ਸਾਨੂੰ ਉਨ੍ਹਾਂ ਦੀ ਸਖਤ ਮਿਹਨਤ ਅਤੇ ਨਾਗਰਿਕਾਂ ਦੀ ਸਹਾਇਤਾ ਦੇ ਪ੍ਰਤੀ ਤਤਪਰਤਾ ਤੇ ਮਾਣ ਹੈ।"

 

https://twitter.com/narendramodi/status/1318746402143367170  

 

 

*****

 

ਵੀਆਰਆਰਕੇ/ਐੱਸਐੱਚ
 


(Release ID: 1666369) Visitor Counter : 218