ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਮੂਨ ਜੇ-ਇਨ ਦਰਮਿਆਨ ਫੋਨ ‘ਤੇ ਗੱਲਬਾਤ ਹੋਈ

Posted On: 21 OCT 2020 4:05PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਮੂਨ ਜੇ-ਇਨ ਦੇ ਨਾਲ ਫੋਨ ‘ਤੇ ਗੱਲਬਾਤ ਕੀਤੀ।

 

ਦੋਹਾਂ ਨੇਤਾਵਾਂ ਨੇ ਕੋਵਿਡ -19 ਮਹਾਮਾਰੀ ਦੇ ਖ਼ਿਲਾਫ਼ ਲੜਾਈ ਦੀ ਪ੍ਰਗਤੀ, ਅੰਤਰਰਾਸ਼ਟਰੀ ਵੈਲਿਊ ਚੇਨਾਂ ਵਿੱਚ ਚਲ ਰਹੇ ਵਿਵਿਧੀਕਰਣ, ਇੱਕ ਪਾਰਦਰਸ਼ੀ, ਵਿਕਾਸ-ਮੁਖੀ ਅਤੇ ਨਿਯਮਾਂ ‘ਤੇ ਅਧਾਰਿਤ ਆਲਮੀ ਵਪਾਰਕ ਵਿਵਸਥਾ ਨੂੰ ਬਣਾਈ ਰੱਖਣ ਦੀ ਜ਼ਰੂਰਤ ਅਤੇ ਵਿਸ਼ਵ ਵਪਾਰ ਸੰਗਠਨ ਦੀ ਅਹਿਮ ਭੂਮਿਕਾ ਸਮੇਤ ਪ੍ਰਮੁੱਖ ਆਲਮੀ ਗਤੀਵਿਧੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

 

ਦੋਵੇਂ ਨੇਤਾ ਉਪਰੋਕਤ ਮੁੱਦਿਆਂ 'ਤੇ ਸੰਪਰਕ ਵਿੱਚ ਬਣੇ ਰਹਿਣ ਅਤੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਤੇਜ਼ੀ ਲਿਆਉਣ ‘ਤੇ ਸਹਿਮਤ ਹੋਏ।

***

ਏਪੀ/ਐੱਸਐੱਚ


(Release ID: 1666534) Visitor Counter : 181