ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਜੀ-20 ਭ੍ਰਿਸ਼ਟਾਚਾਰ ਵਿਰੋਧੀ ਕਾਰਜਕਾਰੀ ਸਮੂਹ ਦੀ ਪਹਿਲੀ ਮੰਤਰੀ ਪੱਧਰੀ ਮੀਟਿੰਗ ਨੂੰ ਸੰਬੋਧਨ ਕੀਤਾ

ਡਾ.ਜਿਤੇਂਦਰ ਸਿੰਘ ਨੇ ਕਿਹਾ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਭ੍ਰਿਸ਼ਟਾਚਾਰ ਅਤੇ ਬੇਹਿਸਾਬੇ ਧਨ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਲਈ ਪ੍ਰਤੀਬੱਧ ਹਨ

Posted On: 22 OCT 2020 7:28PM by PIB Chandigarh

ਭਾਰਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਤੀਬੱਧਤਾ ਤਹਿਤ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ। ਜੀ-20 ਭ੍ਰਿਸ਼ਟਾਚਾਰ ਵਿਰੋਧੀ ਕਾਰਜਕਾਰੀ ਸਮੂਹ ਵਿੱਚ ਬੋਲਦਿਆਂ ਉੱਤਰੀ ਪੂਰਬੀ ਖੇਤਰ ਵਿਕਾਸ (ਡੀਓਐੱਨਈਆਰ), ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਲੋਕ ਸ਼ਿਕਾਇਤਾਂ, ਪੈਨਸ਼ਨਾਂ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਸ਼੍ਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਭ੍ਰਿਸ਼ਟਾਚਾਰ ਅਤੇ ਬੇਹਿਸਾਬੇ ਧਨ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਲਈ ਪ੍ਰਤੀਬੱਧ ਹੈ। ਇਸ ਦੇ ਚਲਦਿਆਂ ਉਨ੍ਹਾਂ ਨੇ ਕਿਹਾ ਕਿ ਪਿਛਲੇ 6 ਸਾਲਾਂ ਵਿੱਚ ਮੋਦੀ ਸਰਕਾਰ ਵੱਲੋਂ ਕਈ ਪਹਿਲਾਂ ਕੀਤੀਆਂ ਗਈਆਂ ਹਨ।


 

 

 

 

ਡਾ. ਜਿਤੇਂਦਰ ਸਿੰਘ ਨੇ ਭਾਰਤ ਦੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ, 1988 ਦਾ ਜ਼ਿਕਰ ਕੀਤਾ ਜਿਸ ਵਿੱਚ ਮੋਦੀ ਸਰਕਾਰ ਨੇ 2018 ਵਿੱਚ 30 ਸਾਲ ਬਾਅਦ ਸੋਧ ਕੀਤੀ ਹੈ ਜਿਸ ਵਿੱਚ ਰਿਸ਼ਵਤ ਲੈਣ ਦੇ ਨਾਲ-ਨਾਲ ਰਿਸ਼ਵਤ ਦੇਣ ਦੇ ਕਾਨੂੰਨ ਨੂੰ ਅਪਰਾਧਿਕ ਬਣਾਉਣ ਦੇ ਨਾਲ ਨਾਲ ਵਿਅਕਤੀਆਂ ਦੇ ਨਾਲ-ਨਾਲ ਕਾਰਪੋਰੇਟ ਸੰਸਥਾਵਾਂ ਵੱਲੋਂ ਅਜਿਹੀਆਂ ਕਾਰਵਾਈਆਂ ਲਈ ਇੱਕ ਪ੍ਰਭਾਵਸ਼ਾਲੀ ਰੋਕ ਲਗਾਉਣ ਸਮੇਤ ਕਈ ਨਵੇਂ ਪ੍ਰਬੰਧ ਲਾਗੂ ਕੀਤੇ ਗਏ ਹਨ। 

 

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਿਰਦੇਸ਼ ਤੇ ਲਿਆਂਦੇ ਗਏ ਮੌਜੂਦਾ ਕਾਨੂੰਨ ਦਾ ਉਦੇਸ਼ ਵੱਡੇ ਸਥਾਨਾਂ ਤੇ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਕਾਰਪੋਰੇਟ ਰਿਸ਼ਵਤਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ। ਇਹ ਇੱਕ ਮਿਸਾਲੀ ਜ਼ਿੰਮੇਵਾਰੀ ਸਥਾਪਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਅਸਲ ਰਿਸ਼ਵਤ ਦੇਣ ਵਾਲੇ ਨੂੰ ਵੀ ਬੇਨਕਾਬ ਕੀਤਾ ਜਾ ਸਕੇ।

 

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਪ੍ਰਤੀਬੱਧਤਾ ਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ, ਵਧੇਰੇ ਨਾਗਰਿਕ ਕੇਂਦਰਿਤ ਅਤੇ ਵਧੇਰੇ ਜਵਾਬਦੇਹੀ ਲਿਆਉਣੀ ਹੈ ਅਤੇ ਉੱਚ ਪੱਧਰਾਂ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਦੇਸ਼ ਵਿੱਚ ਲੋਕਪਾਲ ਦੀ ਸੰਸਥਾ ਨੂੰ ਚਲਾਉਣ ਦੀਆਂ ਇਸ ਦੀਆਂ ਫੈਸਲਾਕੁੰਨ ਪਹਿਲਕਦਮੀਆਂ ਦਾ ਸੰਕੇਤ ਹੈ।

 

ਜੀ-20 ਮੀਟਿੰਗ ਦੇ ਪ੍ਰਤੀਨਿਧੀ ਮੰਡਲ ਨੂੰ ਯਾਦ ਦਿਵਾਉਂਦੇ ਹੋਏ ਕਿ ਦੁਨੀਆ ਮੌਜੂਦਾ ਸਮੇਂ ਭਗੌੜੇ ਹੋਏ ਆਰਥਿਕ ਅਪਰਾਧੀਆਂ ਅਤੇ ਸੰਪਤੀਆਂ ਦੀਆਂ ਗੰਭੀਰ ਉੱਭਰਦੀਆਂ ਚੁਣੌਤੀਆਂ ਦਾ ਮੁਕਾਬਲਾ ਕਰ ਰਹੀ ਹੈ ਜੋ ਰਾਸ਼ਟਰੀ ਖੇਤਰ ਵਿੱਚੋਂ ਭੱਜਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਭਗੌੜਾ ਆਰਥਿਕ ਅਪਰਾਧੀ ਕਾਨੂੰਨ, 2018 ਅਧਿਕਾਰੀਆਂ ਨੂੰ ਗੈਰ ਸਜ਼ਾ ਯਾਫਤਾ ਅਪਰਾਧੀਆਂ ਅਤੇ ਸੰਪਤੀਆਂ ਦੀ ਆਮਦਨ ਦੇ ਨਾਲ ਨਾਲ ਇੱਕ ਭਗੌੜੇ ਆਰਥਿਕ ਅਪਰਾਧੀ ਦੀ ਸੰਪਤੀ ਨੂੰ ਜ਼ਬਤ ਕਰਨ ਦਾ ਅਧਿਕਾਰ ਦਿੰਦਾ ਹੈ।

 

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਅਸੀਂ ਕਰਮਚਾਰੀਆਂ ਦੇ ਵਿਦੇਸ਼ਾਂ ਵਿੱਚ ਪਨਾਹ ਲੈਣ ਅਤੇ ਅਪਰਾਧ ਦੀਆਂ ਪ੍ਰਾਪਤੀਆਂ ਨੂੰ ਛੁਪਾਉਣ ਦੇ ਮੁੱਦੇ ਨੂੰ ਵੀ ਸਪਸ਼ਟ ਕਰ ਦਿੱਤਾ ਹੈ ਅਤੇ ਜੀ-20 ਭ੍ਰਿਸ਼ਟਾਚਾਰ ਵਿਰੋਧੀ ਕਾਰਜਕਾਰੀ ਸਮੂਹ ਨੂੰ ਅੰਤਰਰਾਸ਼ਟਰੀ ਸੰਗਠਨਾਂ ਦੀ ਸਹਾਇਤਾ ਨਾਲ ਇਸ ਲੜਾਈ ਨੂੰ ਸਹੀ ਦਿਸ਼ਾ ਵਿੱਚ ਅੱਗੇ ਲੈ ਕੇ ਜਾ ਰਿਹਾ ਹੈ।

 

 

ਕੋਰੋਨਾ ਦੇ ਕਹਿਰ ਦੌਰਾਨ ਪ੍ਰੋਗਰਾਮ ਆਯੋਜਿਤ ਕਰਨ ਲਈ ਜੀ-20 ਭ੍ਰਿਸ਼ਟਾਚਾਰ ਵਿਰੋਧੀ ਕਾਰਜਕਾਰੀ ਸਮੂਹ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਡਾ. ਜਿਤੇਂਦਰ ਸਿੰਘ ਨੇ ਕਿਹਾ ਕੋਵਿਡ ਵੀ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਾਡੀ ਲੜਾਈ ਅਤੇ ਅੰਦੋਲਨ ਨੂੰ ਰੋਕ ਨਹੀਂ ਸਕਦਾ।

 

ਡਾ. ਜਿਤੇਂਦਰ ਸਿੰਘ ਨੇ ਆਪਣੀ 10ਵੀਂ ਵਰ੍ਹੇਗੰਢ ਤੇ ਜੀ-20 ਮੰਤਰੀ ਪੱਧਰੀ ਬੈਠਕ ਦੇ ਆਯੋਜਨ ਲਈ ਸਾਊਦੀ ਅਰਬ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਦੁਨੀਆ ਭ੍ਰਿਸ਼ਟਾਚਾਰ ਦੇ ਖਤਰੇ ਨਾਲ ਨਜਿੱਠਣ ਲਈ ਇੱਕ ਦ੍ਰਿੜ੍ਹ ਅਤੇ ਮਜ਼ਬੂਤ ਲਹਿਰ ਨਾਲ ਅੱਗੇ ਆਵੇਗੀ।

 

<><><><><>

 

ਐੱਸਐੱਨਸੀ


(Release ID: 1666915) Visitor Counter : 226