ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 27 ਅਕਤੂਬਰ ਨੂੰ ਉੱਤਰ ਪ੍ਰਦੇਸ਼ ਤੋਂ ਪ੍ਰਧਾਨ ਮੰਤਰੀ ਸਵਨਿਧੀ ਸਕੀਮ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ
Posted On:
25 OCT 2020 10:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਅਕਤੂਬਰ ਨੂੰ ਸਵੇਰੇ 10:30 ਵਜੇ ਉੱਤਰ ਪ੍ਰਦੇਸ਼ ਤੋਂ ਪ੍ਰਧਾਨ ਮੰਤਰੀ ਸਵਨਿਧੀ ਸਕੀਮ ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਇਸ ਮੌਕੇ ’ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ।
ਕੋਵਿਡ-19 ਤੋਂ ਪ੍ਰਭਾਵਿਤ ਗ਼ਰੀਬ ਸਟ੍ਰੀਟ ਵੈਂਡਰਾਂ ਦੀਆਂ ਜੀਵਕਾ ਗਤੀਵਿਧੀਆਂ ਨੂੰ ਮੁੜ ਤੋਂ ਸ਼ੁਰੂ ਕਰਨ ਲਈ 1 ਜੂਨ, 2020 ਨੂੰ ਪੀਐੱਮ ਸਟ੍ਰੀਟ ਵੈਂਡਰਸ ਆਤਮਨਿਰਭਰ ਨਿਧੀ (ਸਵਾਨਿਧੀ) ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਸਕੀਮ ਤਹਿਤ ਹੁਣ ਤੱਕ ਕੁੱਲ 24 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿੱਚੋਂ 12 ਲੱਖ ਤੋਂ ਵੱਧ ਪ੍ਰਵਾਨ ਕੀਤੀਆਂ ਗਈਆਂ ਹਨ ਅਤੇ 5.35 ਲੱਖ ਦੇ ਕਰੀਬ ਕਰਜ਼ੇ ਵੰਡੇ ਗਏ ਹਨ। ਉੱਤਰ ਪ੍ਰਦੇਸ਼ ਰਾਜ ਵਿੱਚ 6 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿੱਚੋਂ ਲਗਭਗ 3.27 ਲੱਖ ਪ੍ਰਵਾਨ ਕੀਤੀਆਂ ਗਈਆਂ ਹਨ ਅਤੇ 1.87 ਲੱਖ ਕਰਜ਼ੇ ਵੰਡੇ ਗਏ ਹਨ।
ਇਸ ਗੱਲਬਾਤ ਵਿੱਚ ਉੱਤਰ ਪ੍ਰਦੇਸ਼ ਰਾਜ ਦੇ ਸਕੀਮ ਦੇ ਲਾਭਾਰਥੀ ਸ਼ਾਮਲ ਹੋਣਗੇ। ਇਸ ਦਾ ਡੀਡੀ ਨਿਊਜ਼ ਤੋਂ ਸਿੱਧਾ ਪ੍ਰਸਾਰਣ ਹੋਵੇਗਾ।
****
ਏਪੀ/ਵੀਜੇ
(Release ID: 1667465)
Visitor Counter : 181
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam