ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਸਾਉਣੀ ਮਾਰਕੀਟਿੰਗ ਸੀਜ਼ਨ 2020-21 ਦੌਰਾਨ ਐਮਐਸਪੀ ਸੰਚਾਲਨ

Posted On: 30 OCT 2020 4:29PM by PIB Chandigarh

ਚਾਲੂ ਸਾਉਣੀ ਮਾਰਕੀਟਿੰਗ ਸੀਜ਼ਨ (ਕੇਐਮਐਸ) 2020-21 ਵਿੱਚ, ਸਰਕਾਰ ਐਮਐਸਪੀ 'ਤੇ ਖਰੀਫ 2020-21 ਦੀਆਂ ਫਸਲਾਂ ਦੀ ਖਰੀਦ ਕਰ ਰਹੀ ਹੈ, ਜਿਵੇਂ ਕਿ ਪਿਛਲੇ ਸੀਜ਼ਨਾਂ ਵਿੱਚ ਕੀਤੀ ਗਈ ਸੀ।

ਸਾਉਣੀ 2020-21 ਦੇ ਸੀਜ਼ਨ ਲਈ ਝੋਨੇ ਦੀ ਖਰੀਦ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤਾਮਿਲਨਾਡੂ, ਉਤਰਾਖੰਡ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ, ਕੇਰਲਾ ਅਤੇ ਗੁਜਰਾਤ ਵਿੱਚ ਨਿਰਵਿਘਨ ਜਾਰੀ ਹੈ ਜਿਥੇ 29.10.2020 ਤੱਕ 188.85 ਐਲਐਮਟੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦ ਕਿ ਪਿਛਲੇ ਸਾਲ ਇਸ ਸਮੇਂ 151.94 ਐਲਐਮਟੀ ਦੀ ਖਰੀਦ ਕੀਤੀ ਗਈ ਸੀ। ਪਿਛਲੇ ਸਾਲ ਨਾਲੋਂ ਝੋਨੇ ਦੀ ਖਰੀਦ ਵਿੱਚ 24.29 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਝੋਨੇ ਦੀ 188.84 ਐਲਐਮਟੀ ਕੁੱਲ ਖਰੀਦ ਵਿੱਚ ਇਕੱਲੇ ਪੰਜਾਬ ਨੇ 129.48 ਐਲਐਮਟੀ ਦਾ ਯੋਗਦਾਨ ਪਾਇਆ ਹੈ ਜੋ ਕੁੱਲ ਖਰੀਦ ਦਾ 68.56 ਫ਼ੀਸਦ ਹੈ।

https://static.pib.gov.in/WriteReadData/userfiles/image/r301.jpg

ਲਗਭਗ 15.81 ਲੱਖ ਕਿਸਾਨਾਂ ਨੂੰ ਚੱਲ ਰਹੇ ਕੇਐਮਐਸ ਖਰੀਦ ਓਪਰੇਸ਼ਨਾਂ ਵਿੱਚ ਐਮਐਸਪੀ  ਤਹਿਤ 35654.42 ਕਰੋੜ ਰੁਪਏ ਦਾ ਲਾਭ ਮਿਲ ਚੁੱਕਾ ਹੈ।

https://static.pib.gov.in/WriteReadData/userfiles/image/r302.jpghttps://static.pib.gov.in/WriteReadData/userfiles/image/r303.jpg

ਇਸ ਤੋਂ ਇਲਾਵਾ, ਰਾਜਾਂ ਦੇ ਪ੍ਰਸਤਾਵ ਦੇ ਅਧਾਰ 'ਤੇ ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਤੇਲੰਗਾਨਾ, ਗੁਜਰਾਤ, ਹਰਿਆਣਾ, ਉੱਤਰ ਪ੍ਰਦੇਸ਼, ਉੜੀਸਾ, ਰਾਜਸਥਾਨ ਅਤੇ ਆਂਧਰ ਪ੍ਰਦੇਸ਼ ਨੂੰ ਕੀਮਤ ਸਹਾਇਤਾ ਸਕੀਮ (ਪੀਐਸਐਸ) ਦੇ ਅਧੀਨ ਸਾਉਣੀ ਮਾਰਕੀਟਿੰਗ ਸੀਜ਼ਨ 2020 ਲਈ 45.10 ਐਲਐਮਟੀ ਦਾਲਾਂ ਅਤੇ ਤੇਲ ਬੀਜਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ, ਆਂਧਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਦੇ ਰਾਜਾਂ ਲਈ ਕੋਪਰਾ (ਬਾਰਾਂਮਾਸੀ ਫਸਲ) ਦੀ 1.23 ਐਲਐਮਟੀ ਖਰੀਦ ਦੀ ਪ੍ਰਵਾਨਗੀ ਵੀ ਦਿੱਤੀ ਗਈ ਸੀ। ਦੂਜੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪੀਐਸਐਸ ਅਧੀਨ ਦਾਲਾਂ, ਤੇਲ ਬੀਜਾਂ ਅਤੇ ਕੋਪਰਾ ਦੀ ਖਰੀਦ ਦੀਆਂ ਤਜਵੀਜ਼ਾਂ ਦੀ ਪ੍ਰਾਪਤੀ 'ਤੇ ਵੀ ਪ੍ਰਵਾਨਗੀ ਦਿੱਤੀ ਜਾਏਗੀ ਤਾਂ ਜੋ ਇਨ੍ਹਾਂ ਫਸਲਾਂ ਦੇ ਐੱਫਏਕਿਊ ਗਰੇਡ ਦੀ ਖਰੀਦ ਸਾਲ 2020-21 ਲਈ ਸਿੱਧੇ ਰਜਿਸਟਰਡ ਕਿਸਾਨਾਂ ਤੋਂ ਐਮਐੱਸਪੀ 'ਤੇ ਕੀਤੀ ਜਾ ਸਕੇ, ਜੇ ਰਾਜ ਦੀਆਂ ਨਾਮਜ਼ਦ ਖਰੀਦ ਏਜੰਸੀਆਂ ਰਾਹੀਂ ਕੇਂਦਰੀ ਨੋਡਲ ਏਜੰਸੀਆਂ ਵਲੋਂ ਸਬੰਧਤ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸੂਚਿਤ ਵਾਢੀ ਦੀ ਮਿਆਦ ਦੇ ਦੌਰਾਨ ਬਾਜ਼ਾਰ ਦੀ ਕੀਮਤ ਐਮਐਸਪੀ ਤੋਂ ਘਟ ਜਾਂਦੀ ਹੈ।

29.10.2020 ਤੱਕ, ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ ਮੂੰਗ, ਮਾਂਹ, ਮੂੰਗਫਲੀ ਅਤੇ ਸੋਇਆਬੀਨ ਦੀ 5532.63 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ, ਜਿਸਦਾ ਐਮਐਸਪੀ ਮੁੱਲ 32230 ਕਰੋੜ ਰੁਪਏ ਹੈ, ਜਿਸ ਨਾਲ ਤਾਮਿਲਨਾਡੂ, ਮਹਾਰਾਸ਼ਟਰ, ਗੁਜਰਾਤ ਅਤੇ ਹਰਿਆਣਾ ਦੇ 3690 ਕਿਸਾਨਾਂ ਨੂੰ ਲਾਭ ਹੋਇਆ ਹੈ। ਇਸੇ ਤਰ੍ਹਾਂ, 5089 ਮੀਟਰਕ ਟਨ ਕੋਪਰਾ (ਬਾਰ੍ਹਾਂਮਾਸੀ ਫਸਲ) ਜਿਸਦਾ ਐਮਐਸਪੀ ਮੁੱਲ 52.40 ਕਰੋੜ ਰੁਪਏ ਹੈ, ਦੀ ਖਰੀਦ ਕਰਨਾਟਕ ਅਤੇ ਤਾਮਿਲਨਾਡੂ ਦੇ 3961 ਕਿਸਾਨਾਂ ਤੋਂ ਕੀਤੀ ਗਈ ਹੈ। ਕੋਪਰਾ ਅਤੇ ਮਾਂਹ ਦੇ ਸੰਬੰਧ ਵਿੱਚ, ਜ਼ਿਆਦਾਤਰ ਪ੍ਰਮੁੱਖ ਉਤਪਾਦਨ ਵਾਲੇ ਰਾਜਾਂ ਵਿੱਚ ਕੀਮਤ ਐਮਐਸਪੀ ਤੋਂ ਉੱਪਰ ਚੱਲ ਰਹੀ ਹੈ। ਸਬੰਧਤ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਸਰਕਾਰਾਂ ਸਾਉਣੀ ਦੀਆਂ ਦਾਲਾਂ ਅਤੇ ਤੇਲ ਬੀਜਾਂ ਦੇ ਸਬੰਧ ਵਿੱਚ ਆਉਣ ਵਾਲੀ ਨਿਰਧਾਰਤ ਤਾਰੀਖ ਤੋਂ ਖਰੀਦ ਸ਼ੁਰੂ ਕਰਨ ਲਈ ਲੋੜੀਂਦੇ ਪ੍ਰਬੰਧ ਕਰ ਰਹੀਆਂ ਹਨ।

https://static.pib.gov.in/WriteReadData/userfiles/image/r304.jpghttps://static.pib.gov.in/WriteReadData/userfiles/image/r305.jpg

ਐਮਐਸਪੀ ਅਧੀਨ ਬੀਜ ਕਪਾਹ ਦੀ ਖਰੀਦ ਦਾ ਕੰਮ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਤੇਲੰਗਾਨਾ ਰਾਜਾਂ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੇ ਹਨ। 29.10.2020 ਤੱਕ 160352 ਲੱਖ ਰੁਪਏ ਮੁੱਲ ਦੀਆਂ 548898 ਕਪਾਹ ਗੰਢਾਂ ਦੀ ਖਰੀਦ ਕੀਤੀ ਗਈ ਹੈ, ਜਿਸ ਤਹਿਤ 104675 ਕਿਸਾਨਾਂ ਨੂੰ ਲਾਹਾ ਮਿਲਿਆ ਹੈ।

https://static.pib.gov.in/WriteReadData/userfiles/image/r306.jpg

                                          *****

ਏਪੀਐਸ



(Release ID: 1668969) Visitor Counter : 119