ਵਿੱਤ ਮੰਤਰਾਲਾ

ਕੇਂਦਰ ਸਰਕਾਰ ਨੇ ਵਿਸ਼ੇਸ਼ ਕਰਜ਼ਾ ਵਿੰਡੋ ਤਹਿਤ ਜੀ ਐੱਸ ਟੀ ਮੁਆਵਜ਼ੇ ਵਜੋਂ 6,000 ਕਰੋੜ ਰੁਪਏ ਦੀ ਦੂਜੀ ਕਿਸ਼ਤ 16 ਸੂਬਿਆਂ ਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਹੈ

ਵਿੱਤ ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਪੈਸ਼ਲ ਵਿੰਡੋ ਤਹਿਤ ਹੁਣ ਤੱਕ 12,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਦਿੱਤੀ ਹੈ

Posted On: 02 NOV 2020 4:08PM by PIB Chandigarh

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਸੂਬਿਆਂ ਨੂੰ ‘ਜੀ ਐੱਸ ਟੀ ਮੁਆਵਜ਼ਾ ਤੇ ਸੈੱਸ ਦੀ ਕਮੀ ਨਾਲ ਨਜਿੱਠਣ ਲਈ ਵਿਸ਼ੇਸ਼ ਵਿੰਡੋ’ ਤਹਿਤ 16 ਸੂਬਿਆਂ ਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅੱਜ 6,000 ਕਰੋੜ ਰੁਪਏ ਦੀ ਦੂਜੀ ਕਿਸ਼ਤ ਜਾਰੀ ਕੀਤੀ ਜਾਵੇਗੀ । ਇਹ ਰਾਸ਼ੀ 4.42% ਦੀ ਵੇਟ ਐਵਰੇਜ ਯੀਲਡ ਰਾਹੀਂ ਜਮ੍ਹਾਂ ਕੀਤੀ ਗਈ ਹੈ । ਇਹ ਰਾਸ਼ੀ ਇਸੇ ਵਿਆਜ ਦਰ ਤੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤੀ ਜਾਵੇਗੀ , ਜੋ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕਰਜਿ਼ਆਂ ਦੀ ਕੀਮਤ ਤੋਂ ਘੱਟ ਹੈ , ਜਿਸ ਨਾਲ ਉਹਨਾਂ ਨੂੰ ਫਾਇਦਾ ਹੋਵੇਗਾ । ਵਿੱਤ ਮੰਤਰਾਲੇ ਨੇ ਹੁਣ ਤੱਕ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਪੈਸ਼ਲ ਵਿੰਡੋ ਤਹਿਤ 12,000 ਕਰੋੜ ਰੁਪਏ ਦੇ ਕਰਜਿ਼ਆਂ ਦੀ ਸਹੂਲਤ ਦਿੱਤੀ ਹੈ । 21 ਸੂਬਿਆਂ ਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਹੁਣ ਤੱਕ ਸਪੈਸ਼ਲ ਵਿੰਡੋ ਤਹਿਤ ਚੋਣ ਨੰਬਰ 1 ਲਈ ਆਖਿਆ ਹੈ । ਭਾਰਤ ਸਰਕਾਰ ਵੱਲੋਂ ਲਏ ਗਏ ਕਰਜਿ਼ਆਂ ਨੂੰ ਬੈਕ ਟੂ ਬੈਕ ਅਧਾਰ ਤੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜੀ ਐੱਸ ਟੀ ਮੁਆਵਜ਼ਾ ਸੈੱਸ ਦੇ ਬਦਲੇ ਜਾਰੀ ਕੀਤਾ ਜਾਂਦਾ ਹੈ । ਹੇਠ ਲਿਖੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਰਜ਼ੇ ਜਾਰੀ ਕੀਤੇ ਗਏ ਹਨ — ਆਂਧਰਾ ਪ੍ਰਦੇਸ਼ , ਅਸਾਮ , ਬਿਹਾਰ , ਗੋਆ , ਗੁਜਰਾਤ , ਹਰਿਆਣਾ , ਹਿਮਾਚਲ ਪ੍ਰਦੇਸ਼ , ਕਰਨਾਟਕ , ਮੱਧ ਪ੍ਰਦੇਸ਼ , ਮਹਾਰਾਸ਼ਟਰ , ਮੇਘਾਲਿਆ , ਉਡੀਸਾ , ਤਾਮਿਲਨਾਡੂ , ਤ੍ਰਿਪੁਰਾ , ਉੱਤਰ ਪ੍ਰਦੇਸ਼ , ਉੱਤਰਾਖੰਡ , ਕੇਂਦਰ ਸ਼ਾਸਤ ਪ੍ਰਦੇਸ਼ ਦਿੱਲੀ , ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ , ਕੇਂਦਰ ਸ਼ਾਸਤ ਪ੍ਰਦੇਸ਼ ਪੁਡੁਚੇਰੀ ।

-----------------------------------

ਆਰ ਐੱਮ / ਕੇ ਐੱਮ ਐੱਨ

 



(Release ID: 1669590) Visitor Counter : 224