ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲਾ

ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ

Posted On: 08 NOV 2020 8:16PM by PIB Chandigarh

 ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਅੱਜ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ (ਡੋਨਰ) ਦੇ ਰਾਜ ਮੰਤਰੀ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫਤਰ ਵਿੱਚ ਰਾਜ ਮੰਤਰੀ, ਪ੍ਰਸੋਨਲ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨਾਂ ਮੰਤਰਾਲੇ ਵਿੱਚ ਰਾਜ ਮੰਤਰੀ, ਪਰਮਾਣੂ ਊਰਜਾ ਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਰਾਜ ਵਿੱਚ ਕੇਂਦਰੀ ਸਹਾਇਤਾ ਪ੍ਰਾਪਤ ਕਈ ਵਿਕਾਸ ਪ੍ਰਾਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਮੰਤਰੀ ਦਾ ਇਸ ਗੱਲ ਲਈ ਧੰਨਵਾਦ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਰੋਜ਼ਾਨਾ ਦੇ ਆਧਾਰ ਤੇ ਨਿਯਮਿਤ ਤੌਰ 'ਤੇ ਰਾਜ ਵਿੱਚ ਕੋਵਿਡ ਦੀ ਸਥਿਤੀ ਦੇ ਨਾਲ ਨਾਲ ਮੀਂਹ ਅਤੇ ਹੜ੍ਹਾਂ ਤੋਂ ਬਾਅਦ ਰਾਹਤ ਅਤੇ ਮੁੜ ਵਸੇਬੇ ਦੇ ਕੰਮਾਂ ਲਈ ਰਾਜ ਨੂੰ ਸਹਾਇਤਾ ਉਪਲਬਧ ਕਰਵਾਈ ਤੇ ਸਰਕਾਰ ਅਤੇ ਲੋਕਾਂ ਦੀ ਮਦਦ ਕੀਤੀ। 

C:\Users\dell\Desktop\DJS-14LWD.jpg 

ਡੋਨਰ ਮੰਤਰੀ ਨਾਲ ਅੱਧੇ ਘੰਟੇ ਦੀ ਬੈਠਕ ਦੌਰਾਨ, ਤਮਾਂਗ ਨੇ ਦੋ ਤਜ਼ਵੀਜਾਂ ਪੇਸ਼ ਕੀਤੀਆਂ, ਜਿਨ੍ਹਾਂ ਵਿੱਚੋਂ ਇੱਕ ਚਾੱਕੰਗ ਨਾਲ ਸਬੰਧਤ ਹੈ, ਜੋ ਇੱਕ ਉਤਸ਼ਾਹੀ ਜ਼ਿਲਿਆਂ ਦੇ ਅਧੀਨ ਆਉਂਦਾ ਹੈ।

ਉਨ੍ਹਾਂ ਨੇ ਡਾ: ਜਿਤੇਂਦਰ ਸਿੰਘ ਨੂੰ ਸਿੱਕਮ ਵਿੱਚ ਸੈਲਾਨੀਆਂ ਦੀ ਭਾਰੀ ਭੀੜ ਬਾਰੇ ਵੀ ਤਾਜ਼ਾ ਜਾਣਕਾਰੀ ਦਿੱਤੀ ਜੋ ਕੋਵਿਡ ਮਹਾਮਾਰੀ ਦੌਰਾਨ ਵੀ ਪ੍ਰਭਾਵਤ ਨਹੀ ਹੋਈ ਅਤੇ ਆਫ ਸੀਜ਼ਨ ਦੇ ਦੌਰਾਨ ਵੀ ਜਾਰੀ ਹੈ। 

---------------------------------------------  

 ਐਸ ਐਨ ਸੀ



(Release ID: 1671376) Visitor Counter : 114