ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 12 ਨਵੰਬਰ ਨੂੰ ਜੇਐੱਨਯੂ ਕੈਂਪਸ ਵਿੱਚ ਸੁਆਮੀ ਵਿਵੇਕਾਨੰਦ ਦੀ ਪ੍ਰਤਿਮਾ ਤੋਂ ਪਰਦਾ ਹਟਾਉਣਗੇ

Posted On: 10 NOV 2020 12:43PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਨਵੰਬਰ ਨੂੰ ਸ਼ਾਮ 6:30 ਵਜੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਕੈਂਪਸ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੁਆਮੀ ਵਿਵੇਕਾਨੰਦ ਦੀ ਪ੍ਰਤਿਮਾ ਤੋਂ ਪਰਦਾ ਹਟਾਉਣਗੇਕੇਂਦਰੀ ਸਿੱਖਿਆ ਮੰਤਰੀ ਵੀ ਇਸ ਅਵਸਰ ‘ਤੇ ਮੌਜੂਦ ਰਹਿਣਗੇ।

 

ਸੁਆਮੀ ਵਿਵੇਕਾਨੰਦ ਦੇ ਦਰਸ਼ਨ ਅਤੇ ਵਿਚਾਰ ਅੱਜ ਵੀ ਦੇਸ਼ ਦੇ ਨੌਜਵਾਨਾਂ ਦਾ ਪਥ ਪ੍ਰਦਰਸ਼ਨ ਕਰਦੇ ਹਨ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਦੇ ਲਈ ਪ੍ਰੇਰਣਾ ਦਾ ਸਰੋਤ ਰਹੀ, ਵਿਵੇਕਾਨੰਦ ਜਿਹੀ ਮਹਾਨ ਸ਼ਖਸੀਅਤ ਦਾ ਜਨਮ ਇਸ ਧਰਤੀ ‘ਤੇ ਹੋਇਆ, ਇਸ ਨੂੰ ਲੈ ਕੇ ਦੇਸ਼ ਖੁਦ ‘ਤੇ ਮਾਣ ਮਹਿਸੂਸ ਕਰਦਾ ਹੈ ਪ੍ਰਧਾਨ ਮੰਤਰੀ ਦਾ ਹਮੇਸ਼ਾ ਤੋਂ ਇਹ ਕਹਿਣਾ ਹੈ ਕਿ ਸੁਆਮੀ ਵਿਵੇਕਾਨੰਦ ਦੇ ਆਦਰਸ਼ ਅੱਜ ਵੀ ਉਨੇ ਹੀ ਢੁਕਵੇਂ ਹਨ, ਜਿੰਨੇ ਕਿ ਉਨ੍ਹਾਂ ਦੇ ਜੀਵਨ ਕਾਲ ਵਿੱਚ ਸਨ। ਪ੍ਰਧਾਨ ਮੰਤਰੀ ਨੇ ਅਕਸਰ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਜਨਤਾ ਦੀ ਸੇਵਾ ਅਤੇ ਰਾਸ਼ਟਰ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਦੇਸ਼ ਨੂੰ ਸਰੀਰਕ, ਮਾਨਸਿਕ ਅਤੇ ਅਧਿਆਤਮਕ ਤੌਰ 'ਤੇ ਮਜ਼ਬੂਤ ਕਰਦਾ ਹੈ ਅਤੇ ਨਾਲ ਹੀ ਆਲਮੀ ਪੱਧਰ 'ਤੇ ਵੀ ਦੇਸ਼ ਦੇ ਅਕਸ ਨੂੰ ਵੀ ਨਿਖਾਰਦਾ ਹੈ। ਭਾਰਤ ਦੀ ਸਮ੍ਰਿੱਧੀ ਅਤੇ ਸ਼ਕਤੀ ਦੇਸ਼ ਦੀ ਜਨਤਾ ਵਿੱਚ ਨਿਹਿਤ ਹੈ। ਅਜਿਹੇ ਵਿੱਚ ਸਾਰਿਆਂ ਨੂੰ ਸਸ਼ਕਤ ਬਣਾਉਣਾ, ਰਾਸ਼ਟਰ ਨੂੰ ਆਤਮਨਿਰਭਰ ਭਾਰਤ ਦਾ ਟੀਚਾ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਅੱਗੇ ਲੈ ਜਾਵੇਗਾ

 

 

***

ਡੀਐੱਸ/ਏਕੇ



(Release ID: 1671709) Visitor Counter : 182