ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ
ਖਰੀਫ ਮਾਰਕੀਟਿੰਗ ਸੀਜ਼ਨ 2020-21 ਦੌਰਾਨ ਘੱਟੋ ਘੱਟ ਸਮਰਥਨ ਮੁੱਲ ਓਪਰੇਸ਼ਨਸ
ਤਕਰੀਬਨ 21.90 ਲੱਖ ਝੋਨੇ ਦੇ ਕਿਸਾਨਾਂ ਨੇ ਚਾਲੂ ਖਰੀਫ ਮਾਰਕੀਟਿੰਗ ਸੀਜ਼ਨ ਓਪਰੇਸ਼ਨਸ ਦਾ ਲਾਭ ਪ੍ਰਾਪਤ ਕੀਤਾ ਹੈ, ਜਿਸਦੀ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਕੀਮਤ 48766.12 ਕਰੋੜ ਰੁਪਏ ਹੈ
प्रविष्टि तिथि:
10 NOV 2020 5:58PM by PIB Chandigarh
ਖਰੀਫ ਮਾਰਕੀਟਿੰਗ ਸੀਜ਼ਨ (ਕੇ.ਐਮ.ਐਸ.) 2020-21 ਦੌਰਾਨ ਸਰਕਾਰ ਵੱਲੋਂ ਕਿਸਾਨਾ ਕੋਲੋਂ ਖਰੀਫ ਫਸਲਾਂ ਦੀ ਮੌਜੂਦਾ ਘੱਟੋ ਘੱਟ ਸਮਰਥਨ ਮੁੱਲ ਸਕੀਮਾਂ ਅਨੁਸਾਰ ਖਰੀਦ ਜਾਰੀ ਹੈ, ਜਿਵੇਂ ਪਿਛਲੇ ਸੀਜ਼ਨਾਂ ਦੌਰਾਨ ਖਰੀਦ ਕੀਤੀ ਜਾਂਦੀ ਸੀ ।

ਖਰੀਫ਼ ਖਰੀਦ ਸੀਜ਼ਨ 2020-21 ਦੌਰਾਨ ਝੋਨੇ ਦੀ ਖਰੀਦ ਸੰਬੰਧਿਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਚੰਗੀ ਰਫਤਾਰ ਨਾਲ ਚੱਲ ਰਹੀ ਹੈ। ਇਸ ਸੀਜ਼ਨ ਦੌਰਾਨ 258.30 ਲੱਖ ਮੀਟ੍ਰਿਕ ਟਨ ਝੋਨੇ ਦੀ ਵੱਡੀ ਖਰੀਦ ਪੰਜਾਬ , ਹਰਿਆਣਾ , ਉੱਤਰ ਪ੍ਰਦੇਸ਼ , ਤੇਲੰਗਾਨਾ, ਉੱਤਰਾਖੰਡ , ਤਾਮਿਲਨਾਡੂ , ਚੰਡੀਗੜ੍ਹ , ਜੰਮੂ ਤੇ ਕਸ਼ਮੀਰ , ਕੇਰਲ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਵਿੱਚ 09-11-2020 ਤੱਕ ਕੀਤੀ ਗਈ ਹੈ । ਜੋ ਪਿਛਲੇ ਸਾਲ ਹੋਈ ਖਰੀਦ 214.85 ਲੱਖ ਮੀਟਰਕ ਟਨ ਦੇ ਮੁਕਾਬਲੇ 20.22 ਫ਼ੀਸਦ ਜ਼ਿਆਦਾ ਹੈ । 258.30 ਲੱਖ ਮੀਟਰਕ ਟਨ ਕੁੱਲ ਖਰੀਦ ਵਿੱਚ ਇਕੱਲੇ ਪੰਜਾਬ ਨੇ 181.93 ਲੱਖ ਮੀਟਰਕ ਟਨ ਦਾ ਯੋਗਦਾਨ ਦਿੱਤਾ ਹੈ ਜੋ ਕੁੱਲ ਖਰੀਦ ਦਾ 70.43 ਫ਼ੀਸਦ ਹੈ । ਪੰਜਾਬ ਨੇ ਇਸ ਸਾਲ 26 ਫ਼ੀਸਦ ਵਧੇਰੇ ਖਰੀਦ ਕੀਤੀ ਹੈ ਅਤੇ ਪਿਛਲੇ ਸਾਲ ਦੇ ਮੁਕਾਬਲੇ 8 ਫ਼ੀਸਦ, ਵਾਧੇ ਦੇ ਟੀਚੇ ਨੂੰ ਹਾਸਿਲ ਕਰ ਗਿਆ ਹੈ ।

ਤਕਰੀਬਨ 21.90 ਲੱਖ ਕਿਸਾਨਾਂ ਨੇ ਚਾਲੂ ਖਰੀਫ ਮਾਰਕੀਟਿੰਗ ਸੀਜ਼ਨ ਓਪਰੇਸ਼ਨਸ ਦਾ ਲਾਭ ਪ੍ਰਾਪਤ ਕੀਤਾ ਹੈ, ਜਿਸਦੀ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਕੀਮਤ 48766.12 ਕਰੋੜ ਰੁਪਏ ਹੈ ।
ਹੋਰ ਸੂਬਿਆਂ ਵੱਲੋਂ ਮਿਲੇ ਪ੍ਰਸਤਾਵਾਂ ਦੇ ਅਧਾਰ ਤੇ ਖਰੀਫ ਮਾਰਕੀਟਿੰਗ ਸੀਜਨ 2020 ਵਿੱਚ 45.10 ਲੱਖ ਮੀਟਰਕ ਟਨ ਦਾਲਾਂ ਅਤੇ ਤੇਲ ਬੀਜ ਖਰੀਦਣ ਦੀ ਮਨਜੂਰੀ ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਤੇਲੰਗਾਨਾ, ਗੁਜਰਾਤ, ਹਰਿਆਣਾ, ਉਤਰ ਪ੍ਰਦੇਸ, ਉੜੀਸਾ, ਰਾਜਸਥਾਨ ਅਤੇ ਆਂਧਰਾ ਪ੍ਰਦੇਸ ਨੂੰ ਕੀਮਤ ਸਹਿਯੋਗ ਸਕੀਮ ਤਹਿਤ (ਪੀ ਐਸ ਐਸ) ਦਿੱਤੀ ਜਾ ਚੁੱਕੀ ਹੈ । ਆਂਧਰ ਪ੍ਰਦੇਸ, ਕਰਨਾਟਕ, ਤਾਮਿਲਨਾਡੂ ਤੇ ਕੇਰਲ ਨੂੰ 1.23 ਲੱਖ ਮੀਟਰਕ ਟਨ ਕੋਪਰਾ ਖਰੀਦਣ ਲਈ ਮਨਜੂਰੀ ਦਿੱਤੀ ਗਈ ਹੈ । ਦਾਲਾਂ, ਤੇਲ ਬੀਜਾਂ ਅਤੇ ਕੋਪਰਾ ਖਰੀਦਣ ਦੇ ਪ੍ਰਸਤਾਵ ਮਿਲਣ ਤੋਂ ਬਾਦ ਦੂਜੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਮਨਜੂਰੀ ਦਿੱਤੀ ਜਾਵੇਗੀ ਤਾਂ ਜੋ ਇਹਨਾ ਫਸਲਾਂ ਦੇ ਐਫ ਏ ਕਿਊ ਗ੍ਰੇਡ ਦੀ ਖਰੀਦ 2020-21 ਲਈ ਨੋਟੀਫਾਈਡ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਸਿੱਧੀ ਰਜਿਸਟਰਡ ਕਿਸਾਨਾਂ ਤੋਂ ਖਰੀਦੀ ਜਾ ਸਕੇ ਜੇਕਰ ਨੋਟੀਫਾਈਡ ਵਾਢੀ ਸਮੇਂ ਦੌਰਾਨ ਮਾਰਕੀਟ ਰੇਟ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠਾਂ ਜਾਂਦਾ ਹੈ ਤਾਂ ਉਹਨਾ ਸੂਬਿਆਂ ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਸੈਂਟਰਲ ਨੋਡਲ ਏਜੰਸੀ ਰਾਹੀਂ ਸੂਬੇ ਵੱਲੋਂ ਨਾਮਜ਼ਦ ਕੀਤੀਆਂ ਖਰੀਦ ਏਜੰਸੀਆਂ ਰਾਹੀਂ ਖਰੀਦ ਕੀਤੀ ਜਾ ਸਕੇ ।
09-11-2020 ਤੱਕ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ 45,282.30 ਮੀਟਰਕ ਟਨ ਮੂੰਗ, ਉੜਦ ਅਤੇ ਮੁੰਗਫਲੀ ਦੀਆਂ ਫਲੀਆਂ ਅਤੇ ਸੋਇਆਬੀਨ ਜਿਹਨਾ ਦੀ ਘੱਟੋ ਘੱਟ ਸਮਰਥਨ ਮੁੱਲ ਕੀਮਤ 242.63 ਕਰੋੜ ਰੁਪਏ ਬਣਦੀ ਹੈ, ਖਰੀਦੀ ਹੈ । ਇਸ ਨਾਲ ਤਾਮਿਲਨਾਡੂ, ਮਹਾਰਾਸ਼ਟਰ, ਗੁਜਰਾਤ, ਰਾਜਸਥਾਨ ਅਤੇ ਹਰਿਆਣਾ ਦੇ 26,352 ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ । ਜੋ ਪਿਛਲੇ ਸਾਲ ਹੋਈ ਦਾਲਾਂ ਤੇ ਤੇਲ ਬੀਜਾਂ ਦੀ 20144.09 ਮੀਟਰਕ ਟਨ ਖਰੀਦ ਦੇ ਮੁਕਾਬਲੇ 124.79 ਫ਼ੀਸਦ ਜ਼ਿਆਦਾ ਹੈ ।
ਇਸੇ ਤਰ੍ਹਾਂ 5,089 ਮੀਟਰਕ ਟਨ ਕੋਪਰਾ ਜਿਸ ਦੀ ਘੱਟੋ ਘੱਟ ਸਮਰਥਨ ਕੀਮਤ 52.40 ਕਰੋੜ ਰੁਪਏ ਬਣਦੀ ਹੈ, ਦੀ ਖਰੀਦ ਕੀਤੀ ਗਈ ਹੈ ਜਿਸ ਨਾਲ ਕਰਨਾਟਕ ਤੇ ਤਾਮਿਲਨਾਡੂ ਦੇ 3,961 ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ। ਪਿਛਲੇ ਸਾਲ ਦੇ ਮੁਕਾਬਲੇ 09.11.2020 ਤੱਕ ਦੀ ਤੁਲਨਾ ਵਿਚ 293.34 ਮੀਟਰਕ ਟਨ ਕੋਪਰਾ ਦੀ ਖਰੀਦ ਕੀਤੀ ਗਈ ਸੀ । ਕੋਪਰਾ ਅਤੇ ਉੜਦ ਦੇ ਮਾਮਲੇ ਵਿੱਚ ਇਹਨਾ ਫਸਲਾਂ ਨੂੰ ਪੈਦਾ ਕਰਨ ਵਾਲੇ ਮੁੱਖ ਸੂਬਿਆਂ ਵਿੱਚ ਇਹਨਾ ਦੇ ਭਾਅ ਘੱਟੋ ਘੱਟ ਸਮਰਥਨ ਮੁੱਲ ਤੋਂ ਉਪਰ ਚਲ ਰਿਹਾ ਹੈ । ਸੂਬੇ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਸੂਬਿਆਂ ਦੇ ਫੈਸਲਿਆਂ ਅਨੁਸਾਰ ਮਿਥੀ ਤਰੀਕ ਤੋਂ ਖਰੀਫ ਦਾਲਾਂ ਅਤੇ ਤੇਲ ਬੀਜ਼ ਫਸਲਾਂ ਸੂਬੇ ਦੀਆਂ ਮੰਡੀਆਂ ਵਿੱਚ ਆਉਣ ਦੇ ਅਧਾਰ ਮੁਤਾਬਿਕ ਖਰੀਦ ਪ੍ਰਬੰਧ ਕਰ ਰਹੀਆਂ ਹਨ ।

ਕਪਾਹ ਬੀਜ ਦੀ ਖਰੀਦ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ, ਗੁਜਰਾਤ, ਮਹਾਰਾਸ਼ਟਰ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿਚ ਘੱਟੋ ਘੱਟ ਸਮਰਥਨ ਮੁੱਲ ਤਹਿਤ ਨਿਰਵਿਘਨ ਜਾਰੀ ਹੈ । 09-11-2020 ਤੱਕ 1135818 ਕਪਾਹ ਗੰਢਾ ਜਿਹਨਾਂ ਦੀ ਕੀਮਤ 3257.00 ਕਰੋੜ ਰੁਪਏ ਹੈ, ਖਰੀਦੀ ਗਈ ਹੈ ਜਿਸ ਨਾਲ 220057 ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ ।

*****
ਏ ਪੀ ਐਸ
(रिलीज़ आईडी: 1671785)
आगंतुक पटल : 191