ਖੇਤੀਬਾੜੀ ਮੰਤਰਾਲਾ

ਭਾਰਤ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖੇਤੀਬਾੜੀ ਇਸ ਦੀ ਪਹਿਲੀ ਤਰਜੀਹ ਹੈ- ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ

ਐਮਐਸਪੀ 'ਤੇ ਖੇਤੀ ਉਤਪਾਦਾਂ ਦੀ ਖਰੀਦ ਜਾਰੀ ਰਹੇਗੀ
ਕੇਂਦਰੀ ਖੇਤੀਬਾੜੀ ਮੰਤਰੀ ਅਤੇ ਰੇਲਵੇ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੇ ਨਵੀਂ ਦਿੱਲੀ ਵਿਖੇ ਪੰਜਾਬ ਦੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ

Posted On: 13 NOV 2020 6:20PM by PIB Chandigarh

 

ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ, ਰੇਲਵੇ ਮੰਤਰੀ ਸ੍ਰੀ ਪੀਯੂਸ਼ ਗੋਇਲ ਅਤੇ ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਨੇ 13 ਨਵੰਬਰ, 2020 ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਪੰਜਾਬ ਦੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।

ਸ਼ੁਰੂਆਤ ਵਿਚ, ਖੇਤੀਬਾੜੀ ਮੰਤਰੀ ਨੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਲਈ ਖੇਤੀਬਾੜੀ ਸੈਕਟਰ ਵਿਚ ਕੀਤੇ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ। ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਪੇਂਡੂ ਆਰਥਿਕਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ ਭਾਰਤ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਆਤਮਨਿਰਭਰ ਭਾਰਤ’ ’ਤੇ ਵਿਸ਼ੇਸ਼ ਧਿਆਨ ਦੇ ਕੇ ਕਿਸਾਨਾਂ ਦੀ ਭਲਾਈ ਲਈ ਕਈ ਉਪਰਾਲੇ ਕਰ ਰਹੀ ਹੈ। ਨਵੇਂ ਫਾਰਮ ਐਕਟ ਨਾ ਸਿਰਫ ਕਿਸਾਨਾਂ ਨੂੰ ਆਪਣੀ ਉਪਜ ਨੂੰ ਵਾਜਬ ਮੁੱਲ 'ਤੇ ਵੇਚਣ ਦੀ ਚੋਣ ਦੀ ਆਜ਼ਾਦੀ ਪ੍ਰਦਾਨ ਕਰਨਗੇ ਬਲਕਿ ਕਿਸਾਨਾਂ ਦੇ ਹਿੱਤ ਦੀ ਰਾਖੀ ਵੀ ਕਰਨਗੇ।

ਗੱਲਬਾਤ ਦੌਰਾਨ ਮੰਤਰੀਆਂ ਨੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਦੱਸਿਆ ਕਿ ਐਮਐਸਪੀ ਅਤੇ ਮੰਡੀ ਪ੍ਰਣਾਲੀ ਤੇ ਖੇਤੀ ਉਤਪਾਦਾਂ ਦੀ ਖਰੀਦ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। ਨਵਾਂ ਖੇਤੀ ਐਕਟ ਮੰਡੀਆਂ ਨੂੰ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਉਪਲਬਧ ਕਰਵਾਉਣ ਲਈ ਉਤਸ਼ਾਹਤ ਕਰੇਗਾ।

ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਨਵੇਂ ਖੇਤੀ ਐਕਟ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ

ਕਿਸਾਨਾਂ ਦੇ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਚੁੱਕੇ ਹੋਰ ਉਪਰਾਲਿਆਂ ਜਿਵੇਂ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ 10,000 ਕਿਸਾਨ ਉਤਪਾਦਕ ਸੰਸਥਾਵਾਂ ਦੀ ਸਥਾਪਨਾ ਤੋਂ ਵੀ ਜਾਣੂ ਕਰਵਾਇਆ ਗਿਆ ਜੋ ਕਿ ਕਿਸਾਨਾਂ ਦੀ ਆਮਦਨੀ ਵਧਾਉਣ ਅਤੇ ਦਿਹਾਤੀ ਖੇਤਰਾਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ।

ਗੱਲਬਾਤ ਦੌਰਾਨ ਕਿਸਾਨਾਂ ਦੀ ਭਲਾਈ ਨਾਲ ਜੁੜੇ ਵੱਖ ਵੱਖ ਮੁੱਦਿਆਂ ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਇਹ ਭਰੋਸਾ ਦਿਵਾਇਆ ਗਿਆ ਕਿ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਵਿਚਾਰ ਵਟਾਂਦਰੇ ਲਈ ਹਮੇਸ਼ਾਂ ਤਿਆਰ ਹੈ ਗੱਲਬਾਤ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ ਅਤੇ ਦੋਵੇਂ ਧਿਰਾਂ ਹੋਰ ਚਰਚਾ ਜਾਰੀ ਰੱਖਣ ਲਈ ਸਹਿਮਤ ਹੋਈਆਂ

----------------------------------------------

ਏਪੀਐੱਸ


(Release ID: 1672759) Visitor Counter : 153