ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਨਵ–ਨਿਯੁਕਤ ਮੁੱਖ ਸੂਚਨਾ ਕਮਿਸ਼ਨਰ, ਸ਼੍ਰੀ ਵਾਈ.ਕੇ. ਸਿਨਹਾ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ

ਮੁੱਖ ਸੂਚਨਾ ਕਮਿਸ਼ਨਰ ਨੇ ਮੰਤਰੀ ਨੂੰ ਆਰਟੀਆਈ ਅਰਜ਼ੀਆਂ ਦਾ ਨਿਬੇੜਾ ਕਰਨ ਦੀ ਦਰ ਵਿੱਚ ਪ੍ਰਗਤੀਸ਼ੀਲ ਢੰਗ ਨਾਲ ਸੁਧਾਰ ਹੋਣ ਬਾਰੇ ਦੱਸਿਆ

Posted On: 15 NOV 2020 6:05PM by PIB Chandigarh

ਭਾਰਤ ਦੇ ਨਵ–ਨਿਯੁਕਤ ਮੁੱਖ ਸੂਚਨਾ ਕਮਿਸ਼ਨਰ, ਸ਼੍ਰੀ ਯਸ਼ਵਰਧਨ ਕੁਮਾਰ ਸਿਨਹਾ ਨੇ ਅੱਜ ਕੇਂਦਰੀ ਉੱਤਰ–ਪੂਰਬੀ ਖੇਤਰ ਦੇ ਵਿਕਾਸ ਰਾਜ ਮੰਤਰੀ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਜਨਤਕ ਸ਼ਿਕਾਇਤਾਂ, ਪੈਨਸ਼ਨਾਂ, ਪ੍ਰਮਾਣੂ ਊਰਜਾ ਅਤੇ ਪੁਲਾੜ ਮਾਮਲਿਆਂ ਬਾਰੇ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ।

 

62 ਸਾਲਾ ਸ਼੍ਰੀ ਸਿਨਹਾ, ਜੋ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਹੋਣ ਤੋਂ ਪਹਿਲਾਂ ਇੰਗਲੈਂਡ ’ਚ ਭਾਰਤ ਦੇ ਹਾਈ ਕਮਿਸ਼ਨਰ ਦੇ ਅਹੁਦੇ ਤੋਂ ਸੇਵਾ–ਮੁਕਤ ਹੋਏ ਸਨ ਤੇ ਫਿਰ ਉੱਥੋਂ ਹੀ ਉਨ੍ਹਾਂ ਨੂੰ ਤਰੱਕੀ ਦੇ ਕੇ ਭਾਰਤ ਦੇ ਮੁੱਖ ਸੂਚਨਾ ਕਮਿਸ਼ਨਰ (ਸੀਆਈਸੀ) ਬਣਾਇਆ ਗਿਆ ਹੈ; ਉਹ ਦਰਅਸਲ, ਜੰਮੂ ਤੇ ਕਸ਼ਮੀਰ ਅਤੇ ਅਸਾਮ ਦੇ ਸਾਬਕਾ ਰਾਜਪਾਲ ਅਤੇ ਥਲ ਸੈਨਾ ਦੇ ਸਾਬਕਾ ਉੱਪ–ਮੁਖੀ ਸਵਰਗੀ ਲੈਫ਼ਟੀਨੈਂਟ ਜਨਰਲ ਐੱਸ.ਕੇ. ਸਿਨਹਾ ਦੇ ਸਪੁੱਤਰ ਹਨ।

 

 

ਮੰਤਰੀ ਨਾਲ ਇੱਕ ਘੰਟਾ ਚਲੀ ਬੈਠਕ ਦੌਰਾਨ ਨਵੇਂ ਮੁੱਖ ਸੂਚਨਾ ਕਮਿਸ਼ਨਰ ਨੇ ਆਰਟੀਆਈ ਅਰਜ਼ੀਆਂ ਦਾ ਨਿਬੇੜਾ ਕਰਨ ਦੀ ਦਰ ਵਿੱਚ ਪ੍ਰਗਤੀਸ਼ੀਲ ਢੰਗ ਨਾਲ ਸੁਧਾਰ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਜੂਨ ਦੇ ਮਹੀਨੇ ਕੋਵਿਡ ਮਹਾਮਾਰੀ ਦੇ ਬਾਵਜੂਦ ਆਰਟੀਆਈ ਅਰਜ਼ੀਆਂ ਦਾ ਨਿਬੇੜਾ ਕਰਨ ਦੀ ਮਾਸਿਕ ਦਰ ਪਿਛਲੇ ਸਾਲ 2019 ਦੇ ਜੂਨ ਮਹੀਨੇ ਦੇ ਮੁਕਾਬਲੇ ਵੱਧ ਸੀ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਸੰਭਵ ਹੋਇਆ ਸੀ ਕਿਉਂਕਿ ਕੇਂਦਰੀ ਸੂਚਨਾ ਕਮਿਸ਼ਨ ਨੇ ਕੋਵਿਡ ਸਮੇਂ ਦੌਰਾਨ ਵੀ ਆਪਣਾ ਕੰਮਕਾਜ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਔਨਲਾਈਨਵਰਚੁਅਲ ਤੇ ਵੀਡੀਓ ਕਾਨਫ਼ਰੰਸਾਂ ਜ਼ਰੀਏ ਬੇਰੋਕ ਜਾਰੀ ਰੱਖਿਆ ਸੀ।

 

ਸ਼੍ਰੀ ਸਿਨਹਾ ਨੇ ਡਾ. ਜਿਤੇਂਦਰ ਸਿੰਘ ਨੂੰ ਇਹ ਵੀ ਦੱਸਿਆ ਕਿ ਇਸ ਵਰ੍ਹੇ ਪਹਿਲਾਂ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂਕਸ਼ਮੀਰ ਨੂੰ ਕੇਂਦਰੀ ਸੂਚਨਾ ਕਮਿਸ਼ਨ ਦੇ ਘੇਰੇ ਅਧੀਨ ਲਿਆਉਣ ਦੇ ਬਾਅਦ ਤੋਂ ਉੱਥੋਂ ਦੀਆਂ ਕਿੰਨੀਆਂ ਆਰਟੀਆਈ ਅਰਜ਼ੀਆਂ ਦਾ ਨਿਬੇੜਾ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਤੋਂ ਨਿਰੰਤਰ ਮਿਲ ਰਹੀ ਸਹਾਇਤਾ ਅਤੇ ਪਰਸੋਨਲ ਤੇ ਸਿਖਲਾਈ ਵਿਭਾਗ ਦੇ ਤਾਲਮੇਲ ਲਈ ਧੰਨਵਾਦ ਕੀਤਾ।

 

ਡਾ. ਜਿਤੇਂਦਰ ਸਿੰਘ ਨੇ ਕੇਂਦਰੀ ਸੂਚਨਾ ਕਮਿਸ਼ਨ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਆਰਟੀਆਈ ਅਪੀਲਾਂ ਦਾ ਛੇਤੀ ਨਿਬੇੜਾ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੀਤੀਆਂ ਗਈਆਂ ਅਨੇਕ ਨਵੀਂਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਜੰਮੂ ਤੇ ਕਸ਼ਮੀਰ ਦਾ ਸੁਆਲ ਹੈਹੁਣ ਫ਼ਰਕ ਇਹ ਪੈ ਗਿਆ ਹੈ ਕਿ ਜੰਮੂਕਸ਼ਮੀਰ ਦੇ ਅਨਿਵਾਸੀ ਜਾਂ ਨੌਨਸਟੇਟ ਵਿਅਕਤੀਆਂ ਨੂੰ ਵੀ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਨਾਲ ਸਬੰਧਿਤ ਮੁੱਦਿਆਂ ਜਾਂ ਏਜੰਸੀਆਂ ਬਾਰੇ ਆਰਟੀਆਈ ਦਾਇਰ ਕਰਨ ਦਾ ਅਧਿਕਾਰ ਮਿਲ ਗਿਆ ਹੈ।

 

ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਅਜਿਹਾ ਮੋਦੀ ਸਰਕਾਰ ਦੌਰਾਨ ਹੀ ਹੋਇਆ ਸੀ ਕਿ ਦਿਨ ਤੇ ਰਾਤ ਕਿਸੇ ਵੀ ਸਮੇਂ ਅਤੇ ਦੇਸ਼ ਜਾਂ ਵਿਦੇਸ਼ ਕਿਸੇ ਵੀ ਥਾਂ ਤੋਂ ਆਰਟੀਆਈ ਅਰਜ਼ੀਆਂ ਦੀ ਈਫ਼ਾਈਲਿੰਗ ਦੀ ਸੁਵਿਧਾ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਕਾਰਜਕਾਲ ਦੌਰਾਨ ਹੀ ਕੇਂਦਰੀ ਸੂਚਨਾ ਕਮਿਸ਼ਨਰ ਦਾ ਦਫ਼ਤਰ ਉਨ੍ਹਾਂ ਦੇ ਆਪਣੇ ਵੱਡੇ ਦਫ਼ਤਰੀ ਕੰਪਲੈਕਸ ਵਿੱਚ ਤਬਦੀਲ ਕੀਤਾ ਗਿਆ ਸੀ।

 

ਡਾ. ਜਿਤੇਂਦਰ ਸਿੰਘ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਨਾਗਰਿਕਾਂ ਦੀ ਸ਼ਮੂਲੀਅਤ ਦੀ ਦੂਰਦ੍ਰਿਸ਼ਟੀ ਨੂੰ ਅਮਲੀ ਰੂਪ ਦੇਣ ਵਿੱਚ ਕੇਂਦਰੀ ਸੂਚਨਾ ਕਮਿਸ਼ਨ ਦੀ ਭੂਮਿਕਾ ਅਹਿਮ ਹੈ।

 

<><><><><> 

 

ਐੱਸਐੱਨਸੀ/ਐੱਸਐੱਸ


(Release ID: 1673094) Visitor Counter : 136