ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 22 ਨਵੰਬਰ ਨੂੰ ਉੱਤਰ ਪ੍ਰਦੇਸ਼ ਦੇ ਵਿੰਧਿਆਚਲ ਖੇਤਰ ਵਿੱਚ ਗ੍ਰਾਮੀਣ ਪੇਅਜਲ ਸਪਲਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ

Posted On: 20 NOV 2020 2:12PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਨਵੰਬਰ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਉੱਤਰ ਪ੍ਰਦੇਸ਼ ਦੇ ਵਿੰਧਿਆਚਲ ਖੇਤਰ ਦੇ ਮਿਰਜ਼ਾਪੁਰ ਅਤੇ ਸੋਨਭੱਦ੍ਰ ਜ਼ਿਲ੍ਹਿਆਂ ਵਿੱਚ ਗ੍ਰਾਮੀਣ ਪੇਅਜਲ ਸਪਲਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ, ਗ੍ਰਾਮੀਣ ਜਲ ਤੇ ਸੈਨੀਟੇਸ਼ਨ ਕਮੇਟੀ / ਪਾਨੀ ਸਮਿਤੀ ਮੈਂਬਰਾਂ ਦੇ ਨਾਲ ਵੀ ਗੱਲਬਾਤ ਕਰਨਗੇ। ਇਸ ਅਵਸਰ ‘ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਵੀ ਮੌਜੂਦ ਰਹਿਣਗੇ।

 

ਇਸ ਪ੍ਰੋਜੈਕਟ ਨਾਲ 2,995 ਪਿੰਡਾਂ ਦੇ ਸਾਰੇ ਪਰਿਵਾਰਾਂ ਨੂੰ ਟੂਟੀ ਵਾਲੇ ਪਾਣੀ ਦੇ ਕਨੈਕਸ਼ਨ ਦਿੱਤੇ ਜਾਣਗੇ। ਇਸ ਨਾਲ ਇਨ੍ਹਾਂ ਜ਼ਿਲ੍ਹਿਆਂ ਦੀ 42 ਲੱਖ ਦੀ ਆਬਾਦੀ ਨੂੰ ਲਾਭ ਮਿਲੇਗਾ। ਇਨ੍ਹਾਂ ਸਾਰੇ ਪਿੰਡਾਂ ਵਿੱਚ ਗ੍ਰਾਮੀਣ ਜਲ ਤੇ ਸੈਨੀਟੇਸ਼ਨ ਕਮੇਟੀਆਂ ਅਤੇ ਪਾਨੀ ਸਮਿਤੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਦੇ ਮੋਢਿਆਂ ’ਤੇ ਸੰਚਾਲਨ ਅਤੇ ਰੱਖ-ਰਖਾਅ ਦੀ ਜ਼ਿੰਮੇਦਾਰੀ ਹੈ। ਪ੍ਰੋਜੈਕਟ ਦੀ ਕੁੱਲ ਅਨੁਮਾਨਿਤ ਲਾਗਤ 5,555.38 ਕਰੋੜ ਰੁਪਏ ਹੈ। ਪ੍ਰੋਜੈਕਟ ਨੂੰ ਚੌਵੀ ਮਹੀਨਿਆਂ ਵਿੱਚ ਪੂਰਾ ਕਰਨਾ ਹੈ।

 

ਜਲ ਜੀਵਨ ਮਿਸ਼ਨ ਬਾਰੇ

 

ਪ੍ਰਧਾਨ ਮੰਤਰੀ ਨੇ 15 ਅਗਸਤ, 2019 ਨੂੰ ਲਾਲ ਕਿਲੇ ਦੀ ਫ਼ਸੀਲ ਤੋਂ ਜਲ ਜੀਵਨ ਮਿਸ਼ਨ ਦਾ ਐਲਾਨ ਕੀਤਾ ਸੀ। ਇਸ ਦਾ ਉਦੇਸ਼ 2024 ਤੱਕ ਦੇਸ਼ ਦੇ ਸਾਰੇ ਗ੍ਰਾਮੀਣ ਘਰਾਂ ਨੂੰ ਟੂਟੀ ਵਾਲੇ ਪਾਣੀ ਦੇ ਕਨੈਕਸ਼ਨ ਪ੍ਰਦਾਨ ਕਰਨਾ ਹੈ। ਅਗਸਤ, 2019 ਵਿੱਚ ਮਿਸ਼ਨ ਦੇ ਐਲਾਨ ਸਮੇਂ 18.93 ਕਰੋੜ ਗ੍ਰਾਮੀਣ ਪਰਿਵਾਰਾਂ ਵਿੱਚੋਂ ਕੇਵਲ 3.23 ਕਰੋੜ ਪਰਿਵਾਰਾਂ ਵਿੱਚ (17 ਪ੍ਰਤੀਸ਼ਤ) ਟੂਟੀ ਵਾਲੇ ਪਾਣੀ ਦਾ ਕਨੈਕਸ਼ਨ ਸੀ। ਅਗਲੇ ਚਾਰ ਸਾਲਾਂ ਵਿੱਚ ਟੂਟੀ ਵਾਲੇ ਪਾਣੀ ਦਾ ਕਨੈਕਸ਼ਨ ਦੇਣ ਲਈ 15.70 ਕਰੋੜ ਰੁਪਏ ਪ੍ਰਦਾਨ ਕੀਤੇ ਜਾਣਗੇ। ਪਿਛਲੇ 15 ਮਹੀਨਿਆਂ ਵਿੱਚ ਕੋਵਿਡ-19 ਮਹਾਮਾਰੀ ਦੇ ਬਾਵਜੂਦ, 2.63 ਕਰੋੜ ਪਰਿਵਾਰਾਂ ਨੂੰ ਟੂਟੀ ਵਾਲੇ ਪਾਣੀ ਦੇ ਕਨੈਕਸ਼ਨ ਦਿੱਤੇ ਗਏ ਹਨ ਅਤੇ ਵਰਤਮਾਨ ਵਿੱਚ 5.86 ਕਰੋੜ (30.67 ਪ੍ਰਤੀਸ਼ਤ) ਪਰਿਵਾਰਾਂ ਨੂੰ ਟੂਟੀ ਵਾਲੇ ਪਾਣੀ ਦੇ ਕਨੈਕਸ਼ਨ ਦਿੱਤੇ ਗਏ ਹਨ।   

 

****

 

ਡੀਐੱਸ/ਐੱਸਕੇਐੱਸ



(Release ID: 1674557) Visitor Counter : 118